ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 416 · Raag Aasaa

1ਆਸਾ ਮਹਲਾ ੧ ॥

2ਤਨੁ ਬਿਨਸੈ ਧਨੁ ਕਾ ਕੋ ਕਹੀਐ ॥

3ਬਿਨੁ ਗੁਰ ਰਾਮ ਨਾਮੁ ਕਤ ਲਹੀਐ ॥

4ਰਾਮ ਨਾਮ ਧਨੁ ਸੰਗਿ ਸਖਾਈ ॥

5ਅਹਿਨਿਸਿ ਨਿਰਮਲੁ ਹਰਿ ਲਿਵ ਲਾਈ ॥੧॥

6ਰਾਮ ਨਾਮ ਬਿਨੁ ਕਵਨੁ ਹਮਾਰਾ ॥

7ਸੁਖ ਦੁਖ ਸਮ ਕਰਿ ਨਾਮੁ ਨ ਛੋਡਉ ਆਪੇ ਬਖਸਿ ਮਿਲਾਵਣਹਾਰਾ ॥੧॥ ਰਹਾਉ ॥

8ਕਨਿਕ ਕਾਮਨੀ ਹੇਤੁ ਗਵਾਰਾ ॥

9ਦੁਬਿਧਾ ਲਾਗੇ ਨਾਮੁ ਵਿਸਾਰਾ ॥

10ਜਿਸੁ ਤੂੰ ਬਖਸਹਿ ਨਾਮੁ ਜਪਾਇ ॥

11ਦੂਤੁ ਨ ਲਾਗਿ ਸਕੈ ਗੁਨ ਗਾਇ ॥੨॥

12ਹਰਿ ਗੁਰੁ ਦਾਤਾ ਰਾਮ ਗੁਪਾਲਾ ॥

13ਜਿਉ ਭਾਵੈ ਤਿਉ ਰਾਖੁ ਦਇਆਲਾ ॥

14ਗੁਰਮੁਖਿ ਰਾਮੁ ਮੇਰੈ ਮਨਿ ਭਾਇਆ ॥

15ਰੋਗ ਮਿਟੇ ਦੁਖੁ ਠਾਕਿ ਰਹਾਇਆ ॥੩॥

16ਅਵਰੁ ਨ ਅਉਖਧੁ ਤੰਤ ਨ ਮੰਤਾ ॥

17ਹਰਿ ਹਰਿ ਸਿਮਰਣੁ ਕਿਲਵਿਖ ਹੰਤਾ ॥

18ਤੂੰ ਆਪਿ ਭੁਲਾਵਹਿ ਨਾਮੁ ਵਿਸਾਰਿ ॥

19ਤੂੰ ਆਪੇ ਰਾਖਹਿ ਕਿਰਪਾ ਧਾਰਿ ॥੪॥

20ਰੋਗੁ ਭਰਮੁ ਭੇਦੁ ਮਨਿ ਦੂਜਾ ॥

21ਗੁਰ ਬਿਨੁ ਭਰਮਿ ਜਪਹਿ ਜਪੁ ਦੂਜਾ ॥

22ਆਦਿ ਪੁਰਖ ਗੁਰ ਦਰਸ ਨ ਦੇਖਹਿ ॥

23ਵਿਣੁ ਗੁਰ ਸਬਦੈ ਜਨਮੁ ਕਿ ਲੇਖਹਿ ॥੫॥

24ਦੇਖਿ ਅਚਰਜੁ ਰਹੇ ਬਿਸਮਾਦਿ ॥

25ਘਟਿ ਘਟਿ ਸੁਰ ਨਰ ਸਹਜ ਸਮਾਧਿ ॥

26ਭਰਿਪੁਰਿ ਧਾਰਿ ਰਹੇ ਮਨ ਮਾਹੀ ॥

27ਤੁਮ ਸਮਸਰਿ ਅਵਰੁ ਕੋ ਨਾਹੀ ॥੬॥

28ਜਾ ਕੀ ਭਗਤਿ ਹੇਤੁ ਮੁਖਿ ਨਾਮੁ ॥

29ਸੰਤ ਭਗਤ ਕੀ ਸੰਗਤਿ ਰਾਮੁ ॥

30ਬੰਧਨ ਤੋਰੇ ਸਹਜਿ ਧਿਆਨੁ ॥

31ਛੂਟੈ ਗੁਰਮੁਖਿ ਹਰਿ ਗੁਰ ਗਿਆਨੁ ॥੭॥

32ਨਾ ਜਮਦੂਤ ਦੂਖੁ ਤਿਸੁ ਲਾਗੈ ॥

33ਜੋ ਜਨੁ ਰਾਮ ਨਾਮਿ ਲਿਵ ਜਾਗੈ ॥

34ਭਗਤਿ ਵਛਲੁ ਭਗਤਾ ਹਰਿ ਸੰਗਿ ॥

35ਨਾਨਕ ਮੁਕਤਿ ਭਏ ਹਰਿ ਰੰਗਿ ॥੮॥੯॥

36ਆਸਾ ਮਹਲਾ ੧ ਇਕਤੁਕੀ ॥

37ਗੁਰੁ ਸੇਵੇ ਸੋ ਠਾਕੁਰ ਜਾਨੈ ॥

38ਦੂਖੁ ਮਿਟੈ ਸਚੁ ਸਬਦਿ ਪਛਾਨੈ ॥੧॥

39ਰਾਮੁ ਜਪਹੁ ਮੇਰੀ ਸਖੀ ਸਖੈਨੀ ॥

40ਸਤਿਗੁਰੁ ਸੇਵਿ ਦੇਖਹੁ ਪ੍ਰਭੁ ਨੈਨੀ ॥੧॥ ਰਹਾਉ ॥

41ਬੰਧਨ ਮਾਤ ਪਿਤਾ ਸੰਸਾਰਿ ॥

42ਬੰਧਨ ਸੁਤ ਕੰਨਿਆ ਅਰੁ ਨਾਰਿ ॥੨॥

43ਬੰਧਨ ਕਰਮ ਧਰਮ ਹਉ ਕੀਆ ॥

44ਬੰਧਨ ਪੁਤੁ ਕਲਤੁ ਮਨਿ ਬੀਆ ॥੩॥

45ਬੰਧਨ ਕਿਰਖੀ ਕਰਹਿ ਕਿਰਸਾਨ ॥

46ਹਉਮੈ ਡੰਨੁ ਸਹੈ ਰਾਜਾ ਮੰਗੈ ਦਾਨ ॥੪॥

47ਬੰਧਨ ਸਉਦਾ ਅਣਵੀਚਾਰੀ ॥

48ਤਿਪਤਿ ਨਾਹੀ ਮਾਇਆ ਮੋਹ ਪਸਾਰੀ ॥੫॥

49ਬੰਧਨ ਸਾਹ ਸੰਚਹਿ ਧਨੁ ਜਾਇ ॥

50ਬਿਨੁ ਹਰਿ ਭਗਤਿ ਨ ਪਵਈ ਥਾਇ ॥੬॥

51ਬੰਧਨ ਬੇਦੁ ਬਾਦੁ ਅਹੰਕਾਰ ॥

52ਬੰਧਨਿ ਬਿਨਸੈ ਮੋਹ ਵਿਕਾਰ ॥੭॥

53ਨਾਨਕ ਰਾਮ ਨਾਮ ਸਰਣਾਈ ॥

54ਸਤਿਗੁਰਿ ਰਾਖੇ ਬੰਧੁ ਨ ਪਾਈ ॥੮॥੧੦॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath