ਗੁਰੂ ਗ੍ਰੰਥ ਸਾਹਿਬ 417 · Raag Aasaa
1ਰਾਗੁ ਆਸਾ ਮਹਲਾ ੧ ਅਸਟਪਦੀਆ ਘਰੁ ੩
2ੴ ਸਤਿਗੁਰ ਪ੍ਰਸਾਦਿ ॥
3ਜਿਨ ਸਿਰਿ ਸੋਹਨਿ ਪਟੀਆ ਮਾਂਗੀ ਪਾਇ ਸੰਧੂਰੁ ॥
4ਸੇ ਸਿਰ ਕਾਤੀ ਮੁੰਨੀਅਨਿੑ ਗਲ ਵਿਚਿ ਆਵੈ ਧੂੜਿ ॥
5ਮਹਲਾ ਅੰਦਰਿ ਹੋਦੀਆ ਹੁਣਿ ਬਹਣਿ ਨ ਮਿਲਨਿੑ ਹਦੂਰਿ ॥੧॥
6ਆਦੇਸੁ ਬਾਬਾ ਆਦੇਸੁ ॥
7ਆਦਿ ਪੁਰਖ ਤੇਰਾ ਅੰਤੁ ਨ ਪਾਇਆ ਕਰਿ ਕਰਿ ਦੇਖਹਿ ਵੇਸ ॥੧॥ ਰਹਾਉ ॥
8ਜਦਹੁ ਸੀਆ ਵੀਆਹੀਆ ਲਾੜੇ ਸੋਹਨਿ ਪਾਸਿ ॥
9ਹੀਡੋਲੀ ਚੜਿ ਆਈਆ ਦੰਦ ਖੰਡ ਕੀਤੇ ਰਾਸਿ ॥
10ਉਪਰਹੁ ਪਾਣੀ ਵਾਰੀਐ ਝਲੇ ਝਿਮਕਨਿ ਪਾਸਿ ॥੨॥
11ਇਕੁ ਲਖੁ ਲਹਨਿੑ ਬਹਿਠੀਆ ਲਖੁ ਲਹਨਿੑ ਖੜੀਆ ॥
12ਗਰੀ ਛੁਹਾਰੇ ਖਾਂਦੀਆ ਮਾਣਨਿੑ ਸੇਜੜੀਆ ॥
13ਤਿਨੑ ਗਲਿ ਸਿਲਕਾ ਪਾਈਆ ਤੁਟਨਿੑ ਮੋਤਸਰੀਆ ॥੩॥
14ਧਨੁ ਜੋਬਨੁ ਦੁਇ ਵੈਰੀ ਹੋਏ ਜਿਨੑੀ ਰਖੇ ਰੰਗੁ ਲਾਇ ॥
15ਦੂਤਾ ਨੋ ਫੁਰਮਾਇਆ ਲੈ ਚਲੇ ਪਤਿ ਗਵਾਇ ॥
16ਜੇ ਤਿਸੁ ਭਾਵੈ ਦੇ ਵਡਿਆਈ ਜੇ ਭਾਵੈ ਦੇਇ ਸਜਾਇ ॥੪॥
17ਅਗੋ ਦੇ ਜੇ ਚੇਤੀਐ ਤਾਂ ਕਾਇਤੁ ਮਿਲੈ ਸਜਾਇ ॥
18ਸਾਹਾਂ ਸੁਰਤਿ ਗਵਾਈਆ ਰੰਗਿ ਤਮਾਸੈ ਚਾਇ ॥
19ਬਾਬਰਵਾਣੀ ਫਿਰਿ ਗਈ ਕੁਇਰੁ ਨ ਰੋਟੀ ਖਾਇ ॥੫॥
20ਇਕਨਾ ਵਖਤ ਖੁਆਈਅਹਿ ਇਕਨੑਾ ਪੂਜਾ ਜਾਇ ॥
21ਚਉਕੇ ਵਿਣੁ ਹਿੰਦਵਾਣੀਆ ਕਿਉ ਟਿਕੇ ਕਢਹਿ ਨਾਇ ॥
22ਰਾਮੁ ਨ ਕਬਹੂ ਚੇਤਿਓ ਹੁਣਿ ਕਹਣਿ ਨ ਮਿਲੈ ਖੁਦਾਇ ॥੬॥
23ਇਕਿ ਘਰਿ ਆਵਹਿ ਆਪਣੈ ਇਕਿ ਮਿਲਿ ਮਿਲਿ ਪੁਛਹਿ ਸੁਖ ॥
24ਇਕਨੑਾ ਏਹੋ ਲਿਖਿਆ ਬਹਿ ਬਹਿ ਰੋਵਹਿ ਦੁਖ ॥
25ਜੋ ਤਿਸੁ ਭਾਵੈ ਸੋ ਥੀਐ ਨਾਨਕ ਕਿਆ ਮਾਨੁਖ ॥੭॥੧੧॥
26ਆਸਾ ਮਹਲਾ ੧ ॥
27ਕਹਾ ਸੁ ਖੇਲ ਤਬੇਲਾ ਘੋੜੇ ਕਹਾ ਭੇਰੀ ਸਹਨਾਈ ॥
28ਕਹਾ ਸੁ ਤੇਗਬੰਦ ਗਾਡੇਰੜਿ ਕਹਾ ਸੁ ਲਾਲ ਕਵਾਈ ॥
29ਕਹਾ ਸੁ ਆਰਸੀਆ ਮੁਹ ਬੰਕੇ ਐਥੈ ਦਿਸਹਿ ਨਾਹੀ ॥੧॥
30ਇਹੁ ਜਗੁ ਤੇਰਾ ਤੂ ਗੋਸਾਈ ॥
31ਏਕ ਘੜੀ ਮਹਿ ਥਾਪਿ ਉਥਾਪੇ ਜਰੁ ਵੰਡਿ ਦੇਵੈ ਭਾਂਈ ॥੧॥ ਰਹਾਉ ॥
32ਕਹਾਂ ਸੁ ਘਰ ਦਰ ਮੰਡਪ ਮਹਲਾ ਕਹਾ ਸੁ ਬੰਕ ਸਰਾਈ ॥
33ਕਹਾਂ ਸੁ ਸੇਜ ਸੁਖਾਲੀ ਕਾਮਣਿ ਜਿਸੁ ਵੇਖਿ ਨੀਦ ਨ ਪਾਈ ॥
34ਕਹਾ ਸੁ ਪਾਨ ਤੰਬੋਲੀ ਹਰਮਾ ਹੋਈਆ ਛਾਈ ਮਾਈ ॥੨॥
35ਇਸੁ ਜਰ ਕਾਰਣਿ ਘਣੀ ਵਿਗੁਤੀ ਇਨਿ ਜਰ ਘਣੀ ਖੁਆਈ ॥
36ਪਾਪਾ ਬਾਝਹੁ ਹੋਵੈ ਨਾਹੀ ਮੁਇਆ ਸਾਥਿ ਨ ਜਾਈ ॥
37ਜਿਸ ਨੋ ਆਪਿ ਖੁਆਏ ਕਰਤਾ ਖੁਸਿ ਲਏ ਚੰਗਿਆਈ ॥੩॥
38ਕੋਟੀ ਹੂ ਪੀਰ ਵਰਜਿ ਰਹਾਏ ਜਾ ਮੀਰੁ ਸੁਣਿਆ ਧਾਇਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath