ਗੁਰੂ ਗ੍ਰੰਥ ਸਾਹਿਬ 418 · Raag Aasaa · Guru Nanak Dev Ji
1ਥਾਨ ਮੁਕਾਮ ਜਲੇ ਬਿਜ ਮੰਦਰ ਮੁਛਿ ਮੁਛਿ ਕੁਇਰ ਰੁਲਾਇਆ ॥
2ਕੋਈ ਮੁਗਲੁ ਨ ਹੋਆ ਅੰਧਾ ਕਿਨੈ ਨ ਪਰਚਾ ਲਾਇਆ ॥੪॥
3ਮੁਗਲ ਪਠਾਣਾ ਭਈ ਲੜਾਈ ਰਣ ਮਹਿ ਤੇਗ ਵਗਾਈ ॥
4ਓਨੑੀ ਤੁਪਕ ਤਾਣਿ ਚਲਾਈ ਓਨੑੀ ਹਸਤਿ ਚਿੜਾਈ ॥
5ਜਿਨੑ ਕੀ ਚੀਰੀ ਦਰਗਹ ਪਾਟੀ ਤਿਨੑਾ ਮਰਣਾ ਭਾਈ ॥੫॥
6ਇਕ ਹਿੰਦਵਾਣੀ ਅਵਰ ਤੁਰਕਾਣੀ ਭਟਿਆਣੀ ਠਕੁਰਾਣੀ ॥
7ਇਕਨੑਾ ਪੇਰਣ ਸਿਰ ਖੁਰ ਪਾਟੇ ਇਕਨੑਾ ਵਾਸੁ ਮਸਾਣੀ ॥
8ਜਿਨੑ ਕੇ ਬੰਕੇ ਘਰੀ ਨ ਆਇਆ ਤਿਨੑ ਕਿਉ ਰੈਣਿ ਵਿਹਾਣੀ ॥੬॥
9ਆਪੇ ਕਰੇ ਕਰਾਏ ਕਰਤਾ ਕਿਸ ਨੋ ਆਖਿ ਸੁਣਾਈਐ ॥
10ਦੁਖੁ ਸੁਖੁ ਤੇਰੈ ਭਾਣੈ ਹੋਵੈ ਕਿਸ ਥੈ ਜਾਇ ਰੂਆਈਐ ॥
11ਹੁਕਮੀ ਹੁਕਮਿ ਚਲਾਏ ਵਿਗਸੈ ਨਾਨਕ ਲਿਖਿਆ ਪਾਈਐ ॥੭॥੧੨॥
12ੴ ਸਤਿਗੁਰ ਪ੍ਰਸਾਦਿ ॥
13ਆਸਾ ਕਾਫੀ ਮਹਲਾ ੧ ਘਰੁ ੮ ਅਸਟਪਦੀਆ ॥
14ਜੈਸੇ ਗੋਇਲਿ ਗੋਇਲੀ ਤੈਸੇ ਸੰਸਾਰਾ ॥
15ਕੂੜੁ ਕਮਾਵਹਿ ਆਦਮੀ ਬਾਂਧਹਿ ਘਰ ਬਾਰਾ ॥੧॥
16ਜਾਗਹੁ ਜਾਗਹੁ ਸੂਤਿਹੋ ਚਲਿਆ ਵਣਜਾਰਾ ॥੧॥ ਰਹਾਉ ॥
17ਨੀਤ ਨੀਤ ਘਰ ਬਾਂਧੀਅਹਿ ਜੇ ਰਹਣਾ ਹੋਈ ॥
18ਪਿੰਡੁ ਪਵੈ ਜੀਉ ਚਲਸੀ ਜੇ ਜਾਣੈ ਕੋਈ ॥੨॥
19ਓਹੀ ਓਹੀ ਕਿਆ ਕਰਹੁ ਹੈ ਹੋਸੀ ਸੋਈ ॥
20ਤੁਮ ਰੋਵਹੁਗੇ ਓਸ ਨੋ ਤੁਮੑ ਕਉ ਕਉਣੁ ਰੋਈ ॥੩॥
21ਧੰਧਾ ਪਿਟਿਹੁ ਭਾਈਹੋ ਤੁਮੑ ਕੂੜੁ ਕਮਾਵਹੁ ॥
22ਓਹੁ ਨ ਸੁਣਈ ਕਤ ਹੀ ਤੁਮੑ ਲੋਕ ਸੁਣਾਵਹੁ ॥੪॥
23ਜਿਸ ਤੇ ਸੁਤਾ ਨਾਨਕਾ ਜਾਗਾਏ ਸੋਈ ॥
24ਜੇ ਘਰੁ ਬੂਝੈ ਆਪਣਾ ਤਾਂ ਨੀਦ ਨ ਹੋਈ ॥੫॥
25ਜੇ ਚਲਦਾ ਲੈ ਚਲਿਆ ਕਿਛੁ ਸੰਪੈ ਨਾਲੇ ॥
26ਤਾ ਧਨੁ ਸੰਚਹੁ ਦੇਖਿ ਕੈ ਬੂਝਹੁ ਬੀਚਾਰੇ ॥੬॥
27ਵਣਜੁ ਕਰਹੁ ਮਖਸੂਦੁ ਲੈਹੁ ਮਤ ਪਛੋਤਾਵਹੁ ॥
28ਅਉਗਣ ਛੋਡਹੁ ਗੁਣ ਕਰਹੁ ਐਸੇ ਤਤੁ ਪਰਾਵਹੁ ॥੭॥
29ਧਰਮੁ ਭੂਮਿ ਸਤੁ ਬੀਜੁ ਕਰਿ ਐਸੀ ਕਿਰਸ ਕਮਾਵਹੁ ॥
30ਤਾਂ ਵਾਪਾਰੀ ਜਾਣੀਅਹੁ ਲਾਹਾ ਲੈ ਜਾਵਹੁ ॥੮॥
31ਕਰਮੁ ਹੋਵੈ ਸਤਿਗੁਰੁ ਮਿਲੈ ਬੂਝੈ ਬੀਚਾਰਾ ॥
32ਨਾਮੁ ਵਖਾਣੈ ਸੁਣੇ ਨਾਮੁ ਨਾਮੇ ਬਿਉਹਾਰਾ ॥੯॥
33ਜਿਉ ਲਾਹਾ ਤੋਟਾ ਤਿਵੈ ਵਾਟ ਚਲਦੀ ਆਈ ॥
34ਜੋ ਤਿਸੁ ਭਾਵੈ ਨਾਨਕਾ ਸਾਈ ਵਡਿਆਈ ॥੧੦॥੧੩॥
35ਆਸਾ ਮਹਲਾ ੧ ॥
36ਚਾਰੇ ਕੁੰਡਾ ਢੂਢੀਆ ਕੋ ਨੀਮੑੀ ਮੈਡਾ ॥
37ਜੇ ਤੁਧੁ ਭਾਵੈ ਸਾਹਿਬਾ ਤੂ ਮੈ ਹਉ ਤੈਡਾ ॥੧॥
38ਦਰੁ ਬੀਭਾ ਮੈ ਨੀਮਿੑ ਕੋ ਕੈ ਕਰੀ ਸਲਾਮੁ ॥
39ਹਿਕੋ ਮੈਡਾ ਤੂ ਧਣੀ ਸਾਚਾ ਮੁਖਿ ਨਾਮੁ ॥੧॥ ਰਹਾਉ ॥
40ਸਿਧਾ ਸੇਵਨਿ ਸਿਧ ਪੀਰ ਮਾਗਹਿ ਰਿਧਿ ਸਿਧਿ ॥
41ਮੈ ਇਕੁ ਨਾਮੁ ਨ ਵੀਸਰੈ ਸਾਚੇ ਗੁਰ ਬੁਧਿ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath