ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 419 · Raag Aasaa · Guru Nanak Dev Ji

1ਜੋਗੀ ਭੋਗੀ ਕਾਪੜੀ ਕਿਆ ਭਵਹਿ ਦਿਸੰਤਰ ॥

2ਗੁਰ ਕਾ ਸਬਦੁ ਨ ਚੀਨੑਹੀ ਤਤੁ ਸਾਰੁ ਨਿਰੰਤਰ ॥੩॥

3ਪੰਡਿਤ ਪਾਧੇ ਜੋਇਸੀ ਨਿਤ ਪੜ੍ਹਹਿ ਪੁਰਾਣਾ ॥

4ਅੰਤਰਿ ਵਸਤੁ ਨ ਜਾਣਨੑੀ ਘਟਿ ਬ੍ਰਹਮੁ ਲੁਕਾਣਾ ॥੪॥

5ਇਕਿ ਤਪਸੀ ਬਨ ਮਹਿ ਤਪੁ ਕਰਹਿ ਨਿਤ ਤੀਰਥ ਵਾਸਾ ॥

6ਆਪੁ ਨ ਚੀਨਹਿ ਤਾਮਸੀ ਕਾਹੇ ਭਏ ਉਦਾਸਾ ॥੫॥

7ਇਕਿ ਬਿੰਦੁ ਜਤਨ ਕਰਿ ਰਾਖਦੇ ਸੇ ਜਤੀ ਕਹਾਵਹਿ ॥

8ਬਿਨੁ ਗੁਰ ਸਬਦ ਨ ਛੂਟਹੀ ਭ੍ਰਮਿ ਆਵਹਿ ਜਾਵਹਿ ॥੬॥

9ਇਕਿ ਗਿਰਹੀ ਸੇਵਕ ਸਾਧਿਕਾ ਗੁਰਮਤੀ ਲਾਗੇ ॥

10ਨਾਮੁ ਦਾਨੁ ਇਸਨਾਨੁ ਦ੍ਰਿੜੁ ਹਰਿ ਭਗਤਿ ਸੁ ਜਾਗੇ ॥੭॥

11ਗੁਰ ਤੇ ਦਰੁ ਘਰੁ ਜਾਣੀਐ ਸੋ ਜਾਇ ਸਿਞਾਣੈ ॥

12ਨਾਨਕ ਨਾਮੁ ਨ ਵੀਸਰੈ ਸਾਚੇ ਮਨੁ ਮਾਨੈ ॥੮॥੧੪॥

13ਆਸਾ ਮਹਲਾ ੧ ॥

14ਮਨਸਾ ਮਨਹਿ ਸਮਾਇਲੇ ਭਉਜਲੁ ਸਚਿ ਤਰਣਾ ॥

15ਆਦਿ ਜੁਗਾਦਿ ਦਇਆਲੁ ਤੂ ਠਾਕੁਰ ਤੇਰੀ ਸਰਣਾ ॥੧॥

16ਤੂ ਦਾਤੌ ਹਮ ਜਾਚਿਕਾ ਹਰਿ ਦਰਸਨੁ ਦੀਜੈ ॥

17ਗੁਰਮੁਖਿ ਨਾਮੁ ਧਿਆਈਐ ਮਨ ਮੰਦਰੁ ਭੀਜੈ ॥੧॥ ਰਹਾਉ ॥

18ਕੂੜਾ ਲਾਲਚੁ ਛੋਡੀਐ ਤਉ ਸਾਚੁ ਪਛਾਣੈ ॥

19ਗੁਰ ਕੈ ਸਬਦਿ ਸਮਾਈਐ ਪਰਮਾਰਥੁ ਜਾਣੈ ॥੨॥

20ਇਹੁ ਮਨੁ ਰਾਜਾ ਲੋਭੀਆ ਲੁਭਤਉ ਲੋਭਾਈ ॥

21ਗੁਰਮੁਖਿ ਲੋਭੁ ਨਿਵਾਰੀਐ ਹਰਿ ਸਿਉ ਬਣਿ ਆਈ ॥੩॥

22ਕਲਰਿ ਖੇਤੀ ਬੀਜੀਐ ਕਿਉ ਲਾਹਾ ਪਾਵੈ ॥

23ਮਨਮੁਖੁ ਸਚਿ ਨ ਭੀਜਈ ਕੂੜੁ ਕੂੜਿ ਗਡਾਵੈ ॥੪॥

24ਲਾਲਚੁ ਛੋਡਹੁ ਅੰਧਿਹੋ ਲਾਲਚਿ ਦੁਖੁ ਭਾਰੀ ॥

25ਸਾਚੌ ਸਾਹਿਬੁ ਮਨਿ ਵਸੈ ਹਉਮੈ ਬਿਖੁ ਮਾਰੀ ॥੫॥

26ਦੁਬਿਧਾ ਛੋਡਿ ਕੁਵਾਟੜੀ ਮੂਸਹੁਗੇ ਭਾਈ ॥

27ਅਹਿਨਿਸਿ ਨਾਮੁ ਸਲਾਹੀਐ ਸਤਿਗੁਰ ਸਰਣਾਈ ॥੬॥

28ਮਨਮੁਖ ਪਥਰੁ ਸੈਲੁ ਹੈ ਧ੍ਰਿਗੁ ਜੀਵਣੁ ਫੀਕਾ ॥

29ਜਲ ਮਹਿ ਕੇਤਾ ਰਾਖੀਐ ਅਭ ਅੰਤਰਿ ਸੂਕਾ ॥੭॥

30ਹਰਿ ਕਾ ਨਾਮੁ ਨਿਧਾਨੁ ਹੈ ਪੂਰੈ ਗੁਰਿ ਦੀਆ ॥

31ਨਾਨਕ ਨਾਮੁ ਨ ਵੀਸਰੈ ਮਥਿ ਅੰਮ੍ਰਿਤੁ ਪੀਆ ॥੮॥੧੫॥

32ਆਸਾ ਮਹਲਾ ੧ ॥

33ਚਲੇ ਚਲਣਹਾਰ ਵਾਟ ਵਟਾਇਆ ॥

34ਧੰਧੁ ਪਿਟੇ ਸੰਸਾਰੁ ਸਚੁ ਨ ਭਾਇਆ ॥੧॥

35ਕਿਆ ਭਵੀਐ ਕਿਆ ਢੂਢੀਐ ਗੁਰ ਸਬਦਿ ਦਿਖਾਇਆ ॥

36ਮਮਤਾ ਮੋਹੁ ਵਿਸਰਜਿਆ ਅਪਨੈ ਘਰਿ ਆਇਆ ॥੧॥ ਰਹਾਉ ॥

37ਸਚਿ ਮਿਲੈ ਸਚਿਆਰੁ ਕੂੜਿ ਨ ਪਾਈਐ ॥

38ਸਚੇ ਸਿਉ ਚਿਤੁ ਲਾਇ ਬਹੁੜਿ ਨ ਆਈਐ ॥੨॥

39ਮੋਇਆ ਕਉ ਕਿਆ ਰੋਵਹੁ ਰੋਇ ਨ ਜਾਣਹੂ ॥

40ਰੋਵਹੁ ਸਚੁ ਸਲਾਹਿ ਹੁਕਮੁ ਪਛਾਣਹੂ ॥੩॥

41ਹੁਕਮੀ ਵਜਹੁ ਲਿਖਾਇ ਆਇਆ ਜਾਣੀਐ ॥

42ਲਾਹਾ ਪਲੈ ਪਾਇ ਹੁਕਮੁ ਸਿਞਾਣੀਐ ॥੪॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath