ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 41 · Siree Raag

1ਸਿਰੀਰਾਗੁ ਮਹਲਾ ੪ ॥

2ਹਉ ਪੰਥੁ ਦਸਾਈ ਨਿਤ ਖੜੀ ਕੋਈ ਪ੍ਰਭੁ ਦਸੇ ਤਿਨਿ ਜਾਉ ॥

3ਜਿਨੀ ਮੇਰਾ ਪਿਆਰਾ ਰਾਵਿਆ ਤਿਨ ਪੀਛੈ ਲਾਗਿ ਫਿਰਾਉ ॥

4ਕਰਿ ਮਿੰਨਤਿ ਕਰਿ ਜੋਦੜੀ ਮੈ ਪ੍ਰਭੁ ਮਿਲਣੈ ਕਾ ਚਾਉ ॥੧॥

5ਮੇਰੇ ਭਾਈ ਜਨਾ ਕੋਈ ਮੋ ਕਉ ਹਰਿ ਪ੍ਰਭੁ ਮੇਲਿ ਮਿਲਾਇ ॥

6ਹਉ ਸਤਿਗੁਰ ਵਿਟਹੁ ਵਾਰਿਆ ਜਿਨਿ ਹਰਿ ਪ੍ਰਭੁ ਦੀਆ ਦਿਖਾਇ ॥੧॥ ਰਹਾਉ ॥

7ਹੋਇ ਨਿਮਾਣੀ ਢਹਿ ਪਵਾ ਪੂਰੇ ਸਤਿਗੁਰ ਪਾਸਿ ॥

8ਨਿਮਾਣਿਆ ਗੁਰੁ ਮਾਣੁ ਹੈ ਗੁਰੁ ਸਤਿਗੁਰੁ ਕਰੇ ਸਾਬਾਸਿ ॥

9ਹਉ ਗੁਰੁ ਸਾਲਾਹਿ ਨ ਰਜਊ ਮੈ ਮੇਲੇ ਹਰਿ ਪ੍ਰਭੁ ਪਾਸਿ ॥੨॥

10ਸਤਿਗੁਰ ਨੋ ਸਭ ਕੋ ਲੋਚਦਾ ਜੇਤਾ ਜਗਤੁ ਸਭੁ ਕੋਇ ॥

11ਬਿਨੁ ਭਾਗਾ ਦਰਸਨੁ ਨਾ ਥੀਐ ਭਾਗਹੀਣ ਬਹਿ ਰੋਇ ॥

12ਜੋ ਹਰਿ ਪ੍ਰਭ ਭਾਣਾ ਸੋ ਥੀਆ ਧੁਰਿ ਲਿਖਿਆ ਨ ਮੇਟੈ ਕੋਇ ॥੩॥

13ਆਪੇ ਸਤਿਗੁਰੁ ਆਪਿ ਹਰਿ ਆਪੇ ਮੇਲਿ ਮਿਲਾਇ ॥

14ਆਪਿ ਦਇਆ ਕਰਿ ਮੇਲਸੀ ਗੁਰ ਸਤਿਗੁਰ ਪੀਛੈ ਪਾਇ ॥

15ਸਭੁ ਜਗਜੀਵਨੁ ਜਗਿ ਆਪਿ ਹੈ ਨਾਨਕ ਜਲੁ ਜਲਹਿ ਸਮਾਇ ॥੪॥੪॥੬੮॥

16ਸਿਰੀਰਾਗੁ ਮਹਲਾ ੪ ॥

17ਰਸੁ ਅੰਮ੍ਰਿਤੁ ਨਾਮੁ ਰਸੁ ਅਤਿ ਭਲਾ ਕਿਤੁ ਬਿਧਿ ਮਿਲੈ ਰਸੁ ਖਾਇ ॥

18ਜਾਇ ਪੁਛਹੁ ਸੋਹਾਗਣੀ ਤੁਸਾ ਕਿਉ ਕਰਿ ਮਿਲਿਆ ਪ੍ਰਭੁ ਆਇ ॥

19ਓਇ ਵੇਪਰਵਾਹ ਨ ਬੋਲਨੀ ਹਉ ਮਲਿ ਮਲਿ ਧੋਵਾ ਤਿਨ ਪਾਇ ॥੧॥

20ਭਾਈ ਰੇ ਮਿਲਿ ਸਜਣ ਹਰਿ ਗੁਣ ਸਾਰਿ ॥

21ਸਜਣੁ ਸਤਿਗੁਰੁ ਪੁਰਖੁ ਹੈ ਦੁਖੁ ਕਢੈ ਹਉਮੈ ਮਾਰਿ ॥੧॥ ਰਹਾਉ ॥

22ਗੁਰਮੁਖੀਆ ਸੋਹਾਗਣੀ ਤਿਨ ਦਇਆ ਪਈ ਮਨਿ ਆਇ ॥

23ਸਤਿਗੁਰ ਵਚਨੁ ਰਤੰਨੁ ਹੈ ਜੋ ਮੰਨੇ ਸੁ ਹਰਿ ਰਸੁ ਖਾਇ ॥

24ਸੇ ਵਡਭਾਗੀ ਵਡ ਜਾਣੀਅਹਿ ਜਿਨ ਹਰਿ ਰਸੁ ਖਾਧਾ ਗੁਰ ਭਾਇ ॥੨॥

25ਇਹੁ ਹਰਿ ਰਸੁ ਵਣਿ ਤਿਣਿ ਸਭਤੁ ਹੈ ਭਾਗਹੀਣ ਨਹੀ ਖਾਇ ॥

26ਬਿਨੁ ਸਤਿਗੁਰ ਪਲੈ ਨਾ ਪਵੈ ਮਨਮੁਖ ਰਹੇ ਬਿਲਲਾਇ ॥

27ਓਇ ਸਤਿਗੁਰ ਆਗੈ ਨਾ ਨਿਵਹਿ ਓਨਾ ਅੰਤਰਿ ਕ੍ਰੋਧੁ ਬਲਾਇ ॥੩॥

28ਹਰਿ ਹਰਿ ਹਰਿ ਰਸੁ ਆਪਿ ਹੈ ਆਪੇ ਹਰਿ ਰਸੁ ਹੋਇ ॥

29ਆਪਿ ਦਇਆ ਕਰਿ ਦੇਵਸੀ ਗੁਰਮੁਖਿ ਅੰਮ੍ਰਿਤੁ ਚੋਇ ॥

30ਸਭੁ ਤਨੁ ਮਨੁ ਹਰਿਆ ਹੋਇਆ ਨਾਨਕ ਹਰਿ ਵਸਿਆ ਮਨਿ ਸੋਇ ॥੪॥੫॥੬੯॥

31ਸਿਰੀਰਾਗੁ ਮਹਲਾ ੪ ॥

32ਦਿਨਸੁ ਚੜੈ ਫਿਰਿ ਆਥਵੈ ਰੈਣਿ ਸਬਾਈ ਜਾਇ ॥

33ਆਵ ਘਟੈ ਨਰੁ ਨਾ ਬੁਝੈ ਨਿਤਿ ਮੂਸਾ ਲਾਜੁ ਟੁਕਾਇ ॥

34ਗੁੜੁ ਮਿਠਾ ਮਾਇਆ ਪਸਰਿਆ ਮਨਮੁਖੁ ਲਗਿ ਮਾਖੀ ਪਚੈ ਪਚਾਇ ॥੧॥

35ਭਾਈ ਰੇ ਮੈ ਮੀਤੁ ਸਖਾ ਪ੍ਰਭੁ ਸੋਇ ॥

36ਪੁਤੁ ਕਲਤੁ ਮੋਹੁ ਬਿਖੁ ਹੈ ਅੰਤਿ ਬੇਲੀ ਕੋਇ ਨ ਹੋਇ ॥੧॥ ਰਹਾਉ ॥

37ਗੁਰਮਤਿ ਹਰਿ ਲਿਵ ਉਬਰੇ ਅਲਿਪਤੁ ਰਹੇ ਸਰਣਾਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath