ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 420 · Raag Aasaa · Guru Nanak Dev Ji

1ਹੁਕਮੀ ਪੈਧਾ ਜਾਇ ਦਰਗਹ ਭਾਣੀਐ ॥

2ਹੁਕਮੇ ਹੀ ਸਿਰਿ ਮਾਰ ਬੰਦਿ ਰਬਾਣੀਐ ॥੫॥

3ਲਾਹਾ ਸਚੁ ਨਿਆਉ ਮਨਿ ਵਸਾਈਐ ॥

4ਲਿਖਿਆ ਪਲੈ ਪਾਇ ਗਰਬੁ ਵਞਾਈਐ ॥੬॥

5ਮਨਮੁਖੀਆ ਸਿਰਿ ਮਾਰ ਵਾਦਿ ਖਪਾਈਐ ॥

6ਠਗਿ ਮੁਠੀ ਕੂੜਿਆਰ ਬੰਨਿੑ ਚਲਾਈਐ ॥੭॥

7ਸਾਹਿਬੁ ਰਿਦੈ ਵਸਾਇ ਨ ਪਛੋਤਾਵਹੀ ॥

8ਗੁਨਹਾਂ ਬਖਸਣਹਾਰੁ ਸਬਦੁ ਕਮਾਵਹੀ ॥੮॥

9ਨਾਨਕੁ ਮੰਗੈ ਸਚੁ ਗੁਰਮੁਖਿ ਘਾਲੀਐ ॥

10ਮੈ ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਲੀਐ ॥੯॥੧੬॥

11ਆਸਾ ਮਹਲਾ ੧ ॥

12ਕਿਆ ਜੰਗਲੁ ਢੂਢੀ ਜਾਇ ਮੈ ਘਰਿ ਬਨੁ ਹਰੀਆਵਲਾ ॥

13ਸਚਿ ਟਿਕੈ ਘਰਿ ਆਇ ਸਬਦਿ ਉਤਾਵਲਾ ॥੧॥

14ਜਹ ਦੇਖਾ ਤਹ ਸੋਇ ਅਵਰੁ ਨ ਜਾਣੀਐ ॥

15ਗੁਰ ਕੀ ਕਾਰ ਕਮਾਇ ਮਹਲੁ ਪਛਾਣੀਐ ॥੧॥ ਰਹਾਉ ॥

16ਆਪਿ ਮਿਲਾਵੈ ਸਚੁ ਤਾ ਮਨਿ ਭਾਵਈ ॥

17ਚਲੈ ਸਦਾ ਰਜਾਇ ਅੰਕਿ ਸਮਾਵਈ ॥੨॥

18ਸਚਾ ਸਾਹਿਬੁ ਮਨਿ ਵਸੈ ਵਸਿਆ ਮਨਿ ਸੋਈ ॥

19ਆਪੇ ਦੇ ਵਡਿਆਈਆ ਦੇ ਤੋਟਿ ਨ ਹੋਈ ॥੩॥

20ਅਬੇ ਤਬੇ ਕੀ ਚਾਕਰੀ ਕਿਉ ਦਰਗਹ ਪਾਵੈ ॥

21ਪਥਰ ਕੀ ਬੇੜੀ ਜੇ ਚੜੈ ਭਰ ਨਾਲਿ ਬੁਡਾਵੈ ॥੪॥

22ਆਪਨੜਾ ਮਨੁ ਵੇਚੀਐ ਸਿਰੁ ਦੀਜੈ ਨਾਲੇ ॥

23ਗੁਰਮੁਖਿ ਵਸਤੁ ਪਛਾਣੀਐ ਅਪਨਾ ਘਰੁ ਭਾਲੇ ॥੫॥

24ਜੰਮਣ ਮਰਣਾ ਆਖੀਐ ਤਿਨਿ ਕਰਤੈ ਕੀਆ ॥

25ਆਪੁ ਗਵਾਇਆ ਮਰਿ ਰਹੇ ਫਿਰਿ ਮਰਣੁ ਨ ਥੀਆ ॥੬॥

26ਸਾਈ ਕਾਰ ਕਮਾਵਣੀ ਧੁਰ ਕੀ ਫੁਰਮਾਈ ॥

27ਜੇ ਮਨੁ ਸਤਿਗੁਰ ਦੇ ਮਿਲੈ ਕਿਨਿ ਕੀਮਤਿ ਪਾਈ ॥੭॥

28ਰਤਨਾ ਪਾਰਖੁ ਸੋ ਧਣੀ ਤਿਨਿ ਕੀਮਤਿ ਪਾਈ ॥

29ਨਾਨਕ ਸਾਹਿਬੁ ਮਨਿ ਵਸੈ ਸਚੀ ਵਡਿਆਈ ॥੮॥੧੭॥

30ਆਸਾ ਮਹਲਾ ੧ ॥

31ਜਿਨੑੀ ਨਾਮੁ ਵਿਸਾਰਿਆ ਦੂਜੈ ਭਰਮਿ ਭੁਲਾਈ ॥

32ਮੂਲੁ ਛੋਡਿ ਡਾਲੀ ਲਗੇ ਕਿਆ ਪਾਵਹਿ ਛਾਈ ॥੧॥

33ਬਿਨੁ ਨਾਵੈ ਕਿਉ ਛੂਟੀਐ ਜੇ ਜਾਣੈ ਕੋਈ ॥

34ਗੁਰਮੁਖਿ ਹੋਇ ਤ ਛੂਟੀਐ ਮਨਮੁਖਿ ਪਤਿ ਖੋਈ ॥੧॥ ਰਹਾਉ ॥

35ਜਿਨੑੀ ਏਕੋ ਸੇਵਿਆ ਪੂਰੀ ਮਤਿ ਭਾਈ ॥

36ਆਦਿ ਜੁਗਾਦਿ ਨਿਰੰਜਨਾ ਜਨ ਹਰਿ ਸਰਣਾਈ ॥੨॥

37ਸਾਹਿਬੁ ਮੇਰਾ ਏਕੁ ਹੈ ਅਵਰੁ ਨਹੀ ਭਾਈ ॥

38ਕਿਰਪਾ ਤੇ ਸੁਖੁ ਪਾਇਆ ਸਾਚੇ ਪਰਥਾਈ ॥੩॥

39ਗੁਰ ਬਿਨੁ ਕਿਨੈ ਨ ਪਾਇਓ ਕੇਤੀ ਕਹੈ ਕਹਾਏ ॥

40ਆਪਿ ਦਿਖਾਵੈ ਵਾਟੜੀਂ ਸਚੀ ਭਗਤਿ ਦ੍ਰਿੜਾਏ ॥੪॥

41ਮਨਮੁਖੁ ਜੇ ਸਮਝਾਈਐ ਭੀ ਉਝੜਿ ਜਾਏ ॥

42ਬਿਨੁ ਹਰਿ ਨਾਮ ਨ ਛੂਟਸੀ ਮਰਿ ਨਰਕ ਸਮਾਏ ॥੫॥

43ਜਨਮਿ ਮਰੈ ਭਰਮਾਈਐ ਹਰਿ ਨਾਮੁ ਨ ਲੇਵੈ ॥

44ਤਾ ਕੀ ਕੀਮਤਿ ਨਾ ਪਵੈ ਬਿਨੁ ਗੁਰ ਕੀ ਸੇਵੈ ॥੬॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath