ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 421 · Raag Aasaa · Guru Nanak Dev Ji

1ਜੇਹੀ ਸੇਵ ਕਰਾਈਐ ਕਰਣੀ ਭੀ ਸਾਈ ॥

2ਆਪਿ ਕਰੇ ਕਿਸੁ ਆਖੀਐ ਵੇਖੈ ਵਡਿਆਈ ॥੭॥

3ਗੁਰ ਕੀ ਸੇਵਾ ਸੋ ਕਰੇ ਜਿਸੁ ਆਪਿ ਕਰਾਏ ॥

4ਨਾਨਕ ਸਿਰੁ ਦੇ ਛੂਟੀਐ ਦਰਗਹ ਪਤਿ ਪਾਏ ॥੮॥੧੮॥

5ਆਸਾ ਮਹਲਾ ੧ ॥

6ਰੂੜੋ ਠਾਕੁਰ ਮਾਹਰੋ ਰੂੜੀ ਗੁਰਬਾਣੀ ॥

7ਵਡੈ ਭਾਗਿ ਸਤਿਗੁਰੁ ਮਿਲੈ ਪਾਈਐ ਪਦੁ ਨਿਰਬਾਣੀ ॥੧॥

8ਮੈ ਓਲੑਗੀਆ ਓਲੑਗੀ ਹਮ ਛੋਰੂ ਥਾਰੇ ॥

9ਜਿਉ ਤੂੰ ਰਾਖਹਿ ਤਿਉ ਰਹਾ ਮੁਖਿ ਨਾਮੁ ਹਮਾਰੇ ॥੧॥ ਰਹਾਉ ॥

10ਦਰਸਨ ਕੀ ਪਿਆਸਾ ਘਣੀ ਭਾਣੈ ਮਨਿ ਭਾਈਐ ॥

11ਮੇਰੇ ਠਾਕੁਰ ਹਾਥਿ ਵਡਿਆਈਆ ਭਾਣੈ ਪਤਿ ਪਾਈਐ ॥੨॥

12ਸਾਚਉ ਦੂਰਿ ਨ ਜਾਣੀਐ ਅੰਤਰਿ ਹੈ ਸੋਈ ॥

13ਜਹ ਦੇਖਾ ਤਹ ਰਵਿ ਰਹੇ ਕਿਨਿ ਕੀਮਤਿ ਹੋਈ ॥੩॥

14ਆਪਿ ਕਰੇ ਆਪੇ ਹਰੇ ਵੇਖੈ ਵਡਿਆਈ ॥

15ਗੁਰਮੁਖਿ ਹੋਇ ਨਿਹਾਲੀਐ ਇਉ ਕੀਮਤਿ ਪਾਈ ॥੪॥

16ਜੀਵਦਿਆ ਲਾਹਾ ਮਿਲੈ ਗੁਰ ਕਾਰ ਕਮਾਵੈ ॥

17ਪੂਰਬਿ ਹੋਵੈ ਲਿਖਿਆ ਤਾ ਸਤਿਗੁਰੁ ਪਾਵੈ ॥੫॥

18ਮਨਮੁਖ ਤੋਟਾ ਨਿਤ ਹੈ ਭਰਮਹਿ ਭਰਮਾਏ ॥

19ਮਨਮੁਖੁ ਅੰਧੁ ਨ ਚੇਤਈ ਕਿਉ ਦਰਸਨੁ ਪਾਏ ॥੬॥

20ਤਾ ਜਗਿ ਆਇਆ ਜਾਣੀਐ ਸਾਚੈ ਲਿਵ ਲਾਏ ॥

21ਗੁਰ ਭੇਟੇ ਪਾਰਸੁ ਭਏ ਜੋਤੀ ਜੋਤਿ ਮਿਲਾਏ ॥੭॥

22ਅਹਿਨਿਸਿ ਰਹੈ ਨਿਰਾਲਮੋ ਕਾਰ ਧੁਰ ਕੀ ਕਰਣੀ ॥

23ਨਾਨਕ ਨਾਮਿ ਸੰਤੋਖੀਆ ਰਾਤੇ ਹਰਿ ਚਰਣੀ ॥੮॥੧੯॥

24ਆਸਾ ਮਹਲਾ ੧ ॥

25ਕੇਤਾ ਆਖਣੁ ਆਖੀਐ ਤਾ ਕੇ ਅੰਤ ਨ ਜਾਣਾ ॥

26ਮੈ ਨਿਧਰਿਆ ਧਰ ਏਕ ਤੂੰ ਮੈ ਤਾਣੁ ਸਤਾਣਾ ॥੧॥

27ਨਾਨਕ ਕੀ ਅਰਦਾਸਿ ਹੈ ਸਚ ਨਾਮਿ ਸੁਹੇਲਾ ॥

28ਆਪੁ ਗਇਆ ਸੋਝੀ ਪਈ ਗੁਰ ਸਬਦੀ ਮੇਲਾ ॥੧॥ ਰਹਾਉ ॥

29ਹਉਮੈ ਗਰਬੁ ਗਵਾਈਐ ਪਾਈਐ ਵੀਚਾਰੁ ॥

30ਸਾਹਿਬ ਸਿਉ ਮਨੁ ਮਾਨਿਆ ਦੇ ਸਾਚੁ ਅਧਾਰੁ ॥੨॥

31ਅਹਿਨਿਸਿ ਨਾਮਿ ਸੰਤੋਖੀਆ ਸੇਵਾ ਸਚੁ ਸਾਈ ॥

32ਤਾ ਕਉ ਬਿਘਨੁ ਨ ਲਾਗਈ ਚਾਲੈ ਹੁਕਮਿ ਰਜਾਈ ॥੩॥

33ਹੁਕਮਿ ਰਜਾਈ ਜੋ ਚਲੈ ਸੋ ਪਵੈ ਖਜਾਨੈ ॥

34ਖੋਟੇ ਠਵਰ ਨ ਪਾਇਨੀ ਰਲੇ ਜੂਠਾਨੈ ॥੪॥

35ਨਿਤ ਨਿਤ ਖਰਾ ਸਮਾਲੀਐ ਸਚੁ ਸਉਦਾ ਪਾਈਐ ॥

36ਖੋਟੇ ਨਦਰਿ ਨ ਆਵਨੀ ਲੇ ਅਗਨਿ ਜਲਾਈਐ ॥੫॥

37ਜਿਨੀ ਆਤਮੁ ਚੀਨਿਆ ਪਰਮਾਤਮੁ ਸੋਈ ॥

38ਏਕੋ ਅੰਮ੍ਰਿਤ ਬਿਰਖੁ ਹੈ ਫਲੁ ਅੰਮ੍ਰਿਤੁ ਹੋਈ ॥੬॥

39ਅੰਮ੍ਰਿਤ ਫਲੁ ਜਿਨੀ ਚਾਖਿਆ ਸਚਿ ਰਹੇ ਅਘਾਈ ॥

40ਤਿੰਨਾ ਭਰਮੁ ਨ ਭੇਦੁ ਹੈ ਹਰਿ ਰਸਨ ਰਸਾਈ ॥੭॥

41ਹੁਕਮਿ ਸੰਜੋਗੀ ਆਇਆ ਚਲੁ ਸਦਾ ਰਜਾਈ ॥

42ਅਉਗਣਿਆਰੇ ਕਉ ਗੁਣੁ ਨਾਨਕੈ ਸਚੁ ਮਿਲੈ ਵਡਾਈ ॥੮॥੨੦॥

43ਆਸਾ ਮਹਲਾ ੧ ॥

44ਮਨੁ ਰਾਤਉ ਹਰਿ ਨਾਇ ਸਚੁ ਵਖਾਣਿਆ ॥

45ਲੋਕਾ ਦਾ ਕਿਆ ਜਾਇ ਜਾ ਤੁਧੁ ਭਾਣਿਆ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath