ਗੁਰੂ ਗ੍ਰੰਥ ਸਾਹਿਬ 422 · Raag Aasaa · Guru Nanak Dev Ji
1ਜਉ ਲਗੁ ਜੀਉ ਪਰਾਣ ਸਚੁ ਧਿਆਈਐ ॥
2ਲਾਹਾ ਹਰਿ ਗੁਣ ਗਾਇ ਮਿਲੈ ਸੁਖੁ ਪਾਈਐ ॥੧॥ ਰਹਾਉ ॥
3ਸਚੀ ਤੇਰੀ ਕਾਰ ਦੇਹਿ ਦਇਆਲ ਤੂੰ ॥
4ਹਉ ਜੀਵਾ ਤੁਧੁ ਸਾਲਾਹਿ ਮੈ ਟੇਕ ਅਧਾਰੁ ਤੂੰ ॥੨॥
5ਦਰਿ ਸੇਵਕੁ ਦਰਵਾਨੁ ਦਰਦੁ ਤੂੰ ਜਾਣਹੀ ॥
6ਭਗਤਿ ਤੇਰੀ ਹੈਰਾਨੁ ਦਰਦੁ ਗਵਾਵਹੀ ॥੩॥
7ਦਰਗਹ ਨਾਮੁ ਹਦੂਰਿ ਗੁਰਮੁਖਿ ਜਾਣਸੀ ॥
8ਵੇਲਾ ਸਚੁ ਪਰਵਾਣੁ ਸਬਦੁ ਪਛਾਣਸੀ ॥੪॥
9ਸਤੁ ਸੰਤੋਖੁ ਕਰਿ ਭਾਉ ਤੋਸਾ ਹਰਿ ਨਾਮੁ ਸੇਇ ॥
10ਮਨਹੁ ਛੋਡਿ ਵਿਕਾਰ ਸਚਾ ਸਚੁ ਦੇਇ ॥੫॥
11ਸਚੇ ਸਚਾ ਨੇਹੁ ਸਚੈ ਲਾਇਆ ॥
12ਆਪੇ ਕਰੇ ਨਿਆਉ ਜੋ ਤਿਸੁ ਭਾਇਆ ॥੬॥
13ਸਚੇ ਸਚੀ ਦਾਤਿ ਦੇਹਿ ਦਇਆਲੁ ਹੈ ॥
14ਤਿਸੁ ਸੇਵੀ ਦਿਨੁ ਰਾਤਿ ਨਾਮੁ ਅਮੋਲੁ ਹੈ ॥੭॥
15ਤੂੰ ਉਤਮੁ ਹਉ ਨੀਚੁ ਸੇਵਕੁ ਕਾਂਢੀਆ ॥
16ਨਾਨਕ ਨਦਰਿ ਕਰੇਹੁ ਮਿਲੈ ਸਚੁ ਵਾਂਢੀਆ ॥੮॥੨੧॥
17ਆਸਾ ਮਹਲਾ ੧ ॥
18ਆਵਣ ਜਾਣਾ ਕਿਉ ਰਹੈ ਕਿਉ ਮੇਲਾ ਹੋਈ ॥
19ਜਨਮ ਮਰਣ ਕਾ ਦੁਖੁ ਘਣੋ ਨਿਤ ਸਹਸਾ ਦੋਈ ॥੧॥
20ਬਿਨੁ ਨਾਵੈ ਕਿਆ ਜੀਵਨਾ ਫਿਟੁ ਧ੍ਰਿਗੁ ਚਤੁਰਾਈ ॥
21ਸਤਿਗੁਰ ਸਾਧੁ ਨ ਸੇਵਿਆ ਹਰਿ ਭਗਤਿ ਨ ਭਾਈ ॥੧॥ ਰਹਾਉ ॥
22ਆਵਣੁ ਜਾਵਣੁ ਤਉ ਰਹੈ ਪਾਈਐ ਗੁਰੁ ਪੂਰਾ ॥
23ਰਾਮ ਨਾਮੁ ਧਨੁ ਰਾਸਿ ਦੇਇ ਬਿਨਸੈ ਭ੍ਰਮੁ ਕੂਰਾ ॥੨॥
24ਸੰਤ ਜਨਾ ਕਉ ਮਿਲਿ ਰਹੈ ਧਨੁ ਧਨੁ ਜਸੁ ਗਾਏ ॥
25ਆਦਿ ਪੁਰਖੁ ਅਪਰੰਪਰਾ ਗੁਰਮੁਖਿ ਹਰਿ ਪਾਏ ॥੩॥
26ਨਟੂਐ ਸਾਂਗੁ ਬਣਾਇਆ ਬਾਜੀ ਸੰਸਾਰਾ ॥
27ਖਿਨੁ ਪਲੁ ਬਾਜੀ ਦੇਖੀਐ ਉਝਰਤ ਨਹੀ ਬਾਰਾ ॥੪॥
28ਹਉਮੈ ਚਉਪੜਿ ਖੇਲਣਾ ਝੂਠੇ ਅਹੰਕਾਰਾ ॥
29ਸਭੁ ਜਗੁ ਹਾਰੈ ਸੋ ਜਿਣੈ ਗੁਰ ਸਬਦੁ ਵੀਚਾਰਾ ॥੫॥
30ਜਿਉ ਅੰਧੁਲੈ ਹਥਿ ਟੋਹਣੀ ਹਰਿ ਨਾਮੁ ਹਮਾਰੈ ॥
31ਰਾਮ ਨਾਮੁ ਹਰਿ ਟੇਕ ਹੈ ਨਿਸਿ ਦਉਤ ਸਵਾਰੈ ॥੬॥
32ਜਿਉ ਤੂੰ ਰਾਖਹਿ ਤਿਉ ਰਹਾ ਹਰਿ ਨਾਮ ਅਧਾਰਾ ॥
33ਅੰਤਿ ਸਖਾਈ ਪਾਇਆ ਜਨ ਮੁਕਤਿ ਦੁਆਰਾ ॥੭॥
34ਜਨਮ ਮਰਣ ਦੁਖ ਮੇਟਿਆ ਜਪਿ ਨਾਮੁ ਮੁਰਾਰੇ ॥
35ਨਾਨਕ ਨਾਮੁ ਨ ਵੀਸਰੈ ਪੂਰਾ ਗੁਰੁ ਤਾਰੇ ॥੮॥੨੨॥
36ਆਸਾ ਮਹਲਾ ੩ ਅਸਟਪਦੀਆ ਘਰੁ ੨
37ੴ ਸਤਿਗੁਰ ਪ੍ਰਸਾਦਿ ॥
38ਸਾਸਤੁ ਬੇਦੁ ਸਿੰਮ੍ਰਿਤਿ ਸਰੁ ਤੇਰਾ ਸੁਰਸਰੀ ਚਰਣ ਸਮਾਣੀ ॥
39ਸਾਖਾ ਤੀਨਿ ਮੂਲੁ ਮਤਿ ਰਾਵੈ ਤੂੰ ਤਾਂ ਸਰਬ ਵਿਡਾਣੀ ॥੧॥
40ਤਾ ਕੇ ਚਰਣ ਜਪੈ ਜਨੁ ਨਾਨਕੁ ਬੋਲੇ ਅੰਮ੍ਰਿਤ ਬਾਣੀ ॥੧॥ ਰਹਾਉ ॥
41ਤੇਤੀਸ ਕਰੋੜੀ ਦਾਸ ਤੁਮੑਾਰੇ ਰਿਧਿ ਸਿਧਿ ਪ੍ਰਾਣ ਅਧਾਰੀ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath