ਗੁਰੂ ਗ੍ਰੰਥ ਸਾਹਿਬ 423 · Raag Aasaa · Guru Amar Daas Ji
1ਤਾ ਕੇ ਰੂਪ ਨ ਜਾਹੀ ਲਖਣੇ ਕਿਆ ਕਰਿ ਆਖਿ ਵੀਚਾਰੀ ॥੨॥
2ਤੀਨਿ ਗੁਣਾ ਤੇਰੇ ਜੁਗ ਹੀ ਅੰਤਰਿ ਚਾਰੇ ਤੇਰੀਆ ਖਾਣੀ ॥
3ਕਰਮੁ ਹੋਵੈ ਤਾ ਪਰਮ ਪਦੁ ਪਾਈਐ ਕਥੇ ਅਕਥ ਕਹਾਣੀ ॥੩॥
4ਤੂੰ ਕਰਤਾ ਕੀਆ ਸਭੁ ਤੇਰਾ ਕਿਆ ਕੋ ਕਰੇ ਪਰਾਣੀ ॥
5ਜਾ ਕਉ ਨਦਰਿ ਕਰਹਿ ਤੂੰ ਅਪਣੀ ਸਾਈ ਸਚਿ ਸਮਾਣੀ ॥੪॥
6ਨਾਮੁ ਤੇਰਾ ਸਭੁ ਕੋਈ ਲੇਤੁ ਹੈ ਜੇਤੀ ਆਵਣ ਜਾਣੀ ॥
7ਜਾ ਤੁਧੁ ਭਾਵੈ ਤਾ ਗੁਰਮੁਖਿ ਬੂਝੈ ਹੋਰ ਮਨਮੁਖਿ ਫਿਰੈ ਇਆਣੀ ॥੫॥
8ਚਾਰੇ ਵੇਦ ਬ੍ਰਹਮੇ ਕਉ ਦੀਏ ਪੜਿ ਪੜਿ ਕਰੇ ਵੀਚਾਰੀ ॥
9ਤਾ ਕਾ ਹੁਕਮੁ ਨ ਬੂਝੈ ਬਪੁੜਾ ਨਰਕਿ ਸੁਰਗਿ ਅਵਤਾਰੀ ॥੬॥
10ਜੁਗਹ ਜੁਗਹ ਕੇ ਰਾਜੇ ਕੀਏ ਗਾਵਹਿ ਕਰਿ ਅਵਤਾਰੀ ॥
11ਤਿਨ ਭੀ ਅੰਤੁ ਨ ਪਾਇਆ ਤਾ ਕਾ ਕਿਆ ਕਰਿ ਆਖਿ ਵੀਚਾਰੀ ॥੭॥
12ਤੂੰ ਸਚਾ ਤੇਰਾ ਕੀਆ ਸਭੁ ਸਾਚਾ ਦੇਹਿ ਤ ਸਾਚੁ ਵਖਾਣੀ ॥
13ਜਾ ਕਉ ਸਚੁ ਬੁਝਾਵਹਿ ਅਪਣਾ ਸਹਜੇ ਨਾਮਿ ਸਮਾਣੀ ॥੮॥੧॥੨੩॥
14ਆਸਾ ਮਹਲਾ ੩ ॥
15ਸਤਿਗੁਰ ਹਮਰਾ ਭਰਮੁ ਗਵਾਇਆ ॥
16ਹਰਿ ਨਾਮੁ ਨਿਰੰਜਨੁ ਮੰਨਿ ਵਸਾਇਆ ॥
17ਸਬਦੁ ਚੀਨਿ ਸਦਾ ਸੁਖੁ ਪਾਇਆ ॥੧॥
18ਸੁਣਿ ਮਨ ਮੇਰੇ ਤਤੁ ਗਿਆਨੁ ॥
19ਦੇਵਣ ਵਾਲਾ ਸਭ ਬਿਧਿ ਜਾਣੈ ਗੁਰਮੁਖਿ ਪਾਈਐ ਨਾਮੁ ਨਿਧਾਨੁ ॥੧॥ ਰਹਾਉ ॥
20ਸਤਿਗੁਰ ਭੇਟੇ ਕੀ ਵਡਿਆਈ ॥
21ਜਿਨਿ ਮਮਤਾ ਅਗਨਿ ਤ੍ਰਿਸਨਾ ਬੁਝਾਈ ॥
22ਸਹਜੇ ਮਾਤਾ ਹਰਿ ਗੁਣ ਗਾਈ ॥੨॥
23ਵਿਣੁ ਗੁਰ ਪੂਰੇ ਕੋਇ ਨ ਜਾਣੀ ॥
24ਮਾਇਆ ਮੋਹਿ ਦੂਜੈ ਲੋਭਾਣੀ ॥
25ਗੁਰਮੁਖਿ ਨਾਮੁ ਮਿਲੈ ਹਰਿ ਬਾਣੀ ॥੩॥
26ਗੁਰ ਸੇਵਾ ਤਪਾਂ ਸਿਰਿ ਤਪੁ ਸਾਰੁ ॥
27ਹਰਿ ਜੀਉ ਮਨਿ ਵਸੈ ਸਭ ਦੂਖ ਵਿਸਾਰਣਹਾਰੁ ॥
28ਦਰਿ ਸਾਚੈ ਦੀਸੈ ਸਚਿਆਰੁ ॥੪॥
29ਗੁਰ ਸੇਵਾ ਤੇ ਤ੍ਰਿਭਵਣ ਸੋਝੀ ਹੋਇ ॥
30ਆਪੁ ਪਛਾਣਿ ਹਰਿ ਪਾਵੈ ਸੋਇ ॥
31ਸਾਚੀ ਬਾਣੀ ਮਹਲੁ ਪਰਾਪਤਿ ਹੋਇ ॥੫॥
32ਗੁਰ ਸੇਵਾ ਤੇ ਸਭ ਕੁਲ ਉਧਾਰੇ ॥
33ਨਿਰਮਲ ਨਾਮੁ ਰਖੈ ਉਰਿ ਧਾਰੇ ॥
34ਸਾਚੀ ਸੋਭਾ ਸਾਚਿ ਦੁਆਰੇ ॥੬॥
35ਸੇ ਵਡਭਾਗੀ ਜਿ ਗੁਰਿ ਸੇਵਾ ਲਾਏ ॥
36ਅਨਦਿਨੁ ਭਗਤਿ ਸਚੁ ਨਾਮੁ ਦ੍ਰਿੜਾਏ ॥
37ਨਾਮੇ ਉਧਰੇ ਕੁਲ ਸਬਾਏ ॥੭॥
38ਨਾਨਕੁ ਸਾਚੁ ਕਹੈ ਵੀਚਾਰੁ ॥
39ਹਰਿ ਕਾ ਨਾਮੁ ਰਖਹੁ ਉਰਿ ਧਾਰਿ ॥
40ਹਰਿ ਭਗਤੀ ਰਾਤੇ ਮੋਖ ਦੁਆਰੁ ॥੮॥੨॥੨੪॥
41ਆਸਾ ਮਹਲਾ ੩ ॥
42ਆਸਾ ਆਸ ਕਰੇ ਸਭੁ ਕੋਈ ॥
43ਹੁਕਮੈ ਬੂਝੈ ਨਿਰਾਸਾ ਹੋਈ ॥
44ਆਸਾ ਵਿਚਿ ਸੁਤੇ ਕਈ ਲੋਈ ॥
45ਸੋ ਜਾਗੈ ਜਾਗਾਵੈ ਸੋਈ ॥੧॥
46ਸਤਿਗੁਰਿ ਨਾਮੁ ਬੁਝਾਇਆ ਵਿਣੁ ਨਾਵੈ ਭੁਖ ਨ ਜਾਈ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath