ਗੁਰੂ ਗ੍ਰੰਥ ਸਾਹਿਬ 424 · Raag Aasaa · Guru Amar Daas Ji
1ਨਾਮੇ ਤ੍ਰਿਸਨਾ ਅਗਨਿ ਬੁਝੈ ਨਾਮੁ ਮਿਲੈ ਤਿਸੈ ਰਜਾਈ ॥੧॥ ਰਹਾਉ ॥
2ਕਲਿ ਕੀਰਤਿ ਸਬਦੁ ਪਛਾਨੁ ॥
3ਏਹਾ ਭਗਤਿ ਚੂਕੈ ਅਭਿਮਾਨੁ ॥
4ਸਤਿਗੁਰੁ ਸੇਵਿਐ ਹੋਵੈ ਪਰਵਾਨੁ ॥
5ਜਿਨਿ ਆਸਾ ਕੀਤੀ ਤਿਸ ਨੋ ਜਾਨੁ ॥੨॥
6ਤਿਸੁ ਕਿਆ ਦੀਜੈ ਜਿ ਸਬਦੁ ਸੁਣਾਏ ॥
7ਕਰਿ ਕਿਰਪਾ ਨਾਮੁ ਮੰਨਿ ਵਸਾਏ ॥
8ਇਹੁ ਸਿਰੁ ਦੀਜੈ ਆਪੁ ਗਵਾਏ ॥
9ਹੁਕਮੈ ਬੂਝੇ ਸਦਾ ਸੁਖੁ ਪਾਏ ॥੩॥
10ਆਪਿ ਕਰੇ ਤੈ ਆਪਿ ਕਰਾਏ ॥
11ਆਪੇ ਗੁਰਮੁਖਿ ਨਾਮੁ ਵਸਾਏ ॥
12ਆਪਿ ਭੁਲਾਵੈ ਆਪਿ ਮਾਰਗਿ ਪਾਏ ॥
13ਸਚੈ ਸਬਦਿ ਸਚਿ ਸਮਾਏ ॥੪॥
14ਸਚਾ ਸਬਦੁ ਸਚੀ ਹੈ ਬਾਣੀ ॥
15ਗੁਰਮੁਖਿ ਜੁਗਿ ਜੁਗਿ ਆਖਿ ਵਖਾਣੀ ॥
16ਮਨਮੁਖਿ ਮੋਹਿ ਭਰਮਿ ਭੋਲਾਣੀ ॥
17ਬਿਨੁ ਨਾਵੈ ਸਭ ਫਿਰੈ ਬਉਰਾਣੀ ॥੫॥
18ਤੀਨਿ ਭਵਨ ਮਹਿ ਏਕਾ ਮਾਇਆ ॥
19ਮੂਰਖਿ ਪੜਿ ਪੜਿ ਦੂਜਾ ਭਾਉ ਦ੍ਰਿੜਾਇਆ ॥
20ਬਹੁ ਕਰਮ ਕਮਾਵੈ ਦੁਖੁ ਸਬਾਇਆ ॥
21ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ॥੬॥
22ਅੰਮ੍ਰਿਤੁ ਮੀਠਾ ਸਬਦੁ ਵੀਚਾਰਿ ॥
23ਅਨਦਿਨੁ ਭੋਗੇ ਹਉਮੈ ਮਾਰਿ ॥
24ਸਹਜਿ ਅਨੰਦਿ ਕਿਰਪਾ ਧਾਰਿ ॥
25ਨਾਮਿ ਰਤੇ ਸਦਾ ਸਚਿ ਪਿਆਰਿ ॥੭॥
26ਹਰਿ ਜਪਿ ਪੜੀਐ ਗੁਰ ਸਬਦੁ ਵੀਚਾਰਿ ॥
27ਹਰਿ ਜਪਿ ਪੜੀਐ ਹਉਮੈ ਮਾਰਿ ॥
28ਹਰਿ ਜਪੀਐ ਭਇ ਸਚਿ ਪਿਆਰਿ ॥
29ਨਾਨਕ ਨਾਮੁ ਗੁਰਮਤਿ ਉਰ ਧਾਰਿ ॥੮॥੩॥੨੫॥
30ੴ ਸਤਿਗੁਰ ਪ੍ਰਸਾਦਿ ॥
31ਰਾਗੁ ਆਸਾ ਮਹਲਾ ੩ ਅਸਟਪਦੀਆ ਘਰੁ ੮ ਕਾਫੀ ॥
32ਗੁਰ ਤੇ ਸਾਂਤਿ ਊਪਜੈ ਜਿਨਿ ਤ੍ਰਿਸਨਾ ਅਗਨਿ ਬੁਝਾਈ ॥
33ਗੁਰ ਤੇ ਨਾਮੁ ਪਾਈਐ ਵਡੀ ਵਡਿਆਈ ॥੧॥
34ਏਕੋ ਨਾਮੁ ਚੇਤਿ ਮੇਰੇ ਭਾਈ ॥
35ਜਗਤੁ ਜਲੰਦਾ ਦੇਖਿ ਕੈ ਭਜਿ ਪਏ ਸਰਣਾਈ ॥੧॥ ਰਹਾਉ ॥
36ਗੁਰ ਤੇ ਗਿਆਨੁ ਊਪਜੈ ਮਹਾ ਤਤੁ ਬੀਚਾਰਾ ॥
37ਗੁਰ ਤੇ ਘਰੁ ਦਰੁ ਪਾਇਆ ਭਗਤੀ ਭਰੇ ਭੰਡਾਰਾ ॥੨॥
38ਗੁਰਮੁਖਿ ਨਾਮੁ ਧਿਆਈਐ ਬੂਝੈ ਵੀਚਾਰਾ ॥
39ਗੁਰਮੁਖਿ ਭਗਤਿ ਸਲਾਹ ਹੈ ਅੰਤਰਿ ਸਬਦੁ ਅਪਾਰਾ ॥੩॥
40ਗੁਰਮੁਖਿ ਸੂਖੁ ਊਪਜੈ ਦੁਖੁ ਕਦੇ ਨ ਹੋਈ ॥
41ਗੁਰਮੁਖਿ ਹਉਮੈ ਮਾਰੀਐ ਮਨੁ ਨਿਰਮਲੁ ਹੋਈ ॥੪॥
42ਸਤਿਗੁਰਿ ਮਿਲਿਐ ਆਪੁ ਗਇਆ ਤ੍ਰਿਭਵਣ ਸੋਝੀ ਪਾਈ ॥
43ਨਿਰਮਲ ਜੋਤਿ ਪਸਰਿ ਰਹੀ ਜੋਤੀ ਜੋਤਿ ਮਿਲਾਈ ॥੫॥
44ਪੂਰੈ ਗੁਰਿ ਸਮਝਾਇਆ ਮਤਿ ਊਤਮ ਹੋਈ ॥
45ਅੰਤਰੁ ਸੀਤਲੁ ਸਾਂਤਿ ਹੋਇ ਨਾਮੇ ਸੁਖੁ ਹੋਈ ॥੬॥
46ਪੂਰਾ ਸਤਿਗੁਰੁ ਤਾਂ ਮਿਲੈ ਜਾਂ ਨਦਰਿ ਕਰੇਈ ॥
47ਕਿਲਵਿਖ ਪਾਪ ਸਭ ਕਟੀਅਹਿ ਫਿਰਿ ਦੁਖੁ ਬਿਘਨੁ ਨ ਹੋਈ ॥੭॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath