ਗੁਰੂ ਗ੍ਰੰਥ ਸਾਹਿਬ 425 · Raag Aasaa · Guru Amar Daas Ji
1ਆਪਣੈ ਹਥਿ ਵਡਿਆਈਆ ਦੇ ਨਾਮੇ ਲਾਏ ॥
2ਨਾਨਕ ਨਾਮੁ ਨਿਧਾਨੁ ਮਨਿ ਵਸਿਆ ਵਡਿਆਈ ਪਾਏ ॥੮॥੪॥੨੬॥
3ਆਸਾ ਮਹਲਾ ੩ ॥
4ਸੁਣਿ ਮਨ ਮੰਨਿ ਵਸਾਇ ਤੂੰ ਆਪੇ ਆਇ ਮਿਲੈ ਮੇਰੇ ਭਾਈ ॥
5ਅਨਦਿਨੁ ਸਚੀ ਭਗਤਿ ਕਰਿ ਸਚੈ ਚਿਤੁ ਲਾਈ ॥੧॥
6ਏਕੋ ਨਾਮੁ ਧਿਆਇ ਤੂੰ ਸੁਖੁ ਪਾਵਹਿ ਮੇਰੇ ਭਾਈ ॥
7ਹਉਮੈ ਦੂਜਾ ਦੂਰਿ ਕਰਿ ਵਡੀ ਵਡਿਆਈ ॥੧॥ ਰਹਾਉ ॥
8ਇਸੁ ਭਗਤੀ ਨੋ ਸੁਰਿ ਨਰ ਮੁਨਿ ਜਨ ਲੋਚਦੇ ਵਿਣੁ ਸਤਿਗੁਰ ਪਾਈ ਨ ਜਾਇ ॥
9ਪੰਡਿਤ ਪੜਦੇ ਜੋਤਿਕੀ ਤਿਨ ਬੂਝ ਨ ਪਾਇ ॥੨॥
10ਆਪੈ ਥੈ ਸਭੁ ਰਖਿਓਨੁ ਕਿਛੁ ਕਹਣੁ ਨ ਜਾਈ ॥
11ਆਪੇ ਦੇਇ ਸੁ ਪਾਈਐ ਗੁਰਿ ਬੂਝ ਬੁਝਾਈ ॥੩॥
12ਜੀਅ ਜੰਤ ਸਭਿ ਤਿਸ ਦੇ ਸਭਨਾ ਕਾ ਸੋਈ ॥
13ਮੰਦਾ ਕਿਸ ਨੋ ਆਖੀਐ ਜੇ ਦੂਜਾ ਹੋਈ ॥੪॥
14ਇਕੋ ਹੁਕਮੁ ਵਰਤਦਾ ਏਕਾ ਸਿਰਿ ਕਾਰਾ ॥
15ਆਪਿ ਭਵਾਲੀ ਦਿਤੀਅਨੁ ਅੰਤਰਿ ਲੋਭੁ ਵਿਕਾਰਾ ॥੫॥
16ਇਕ ਆਪੇ ਗੁਰਮੁਖਿ ਕੀਤਿਅਨੁ ਬੂਝਨਿ ਵੀਚਾਰਾ ॥
17ਭਗਤਿ ਭੀ ਓਨਾ ਨੋ ਬਖਸੀਅਨੁ ਅੰਤਰਿ ਭੰਡਾਰਾ ॥੬॥
18ਗਿਆਨੀਆ ਨੋ ਸਭੁ ਸਚੁ ਹੈ ਸਚੁ ਸੋਝੀ ਹੋਈ ॥
19ਓਇ ਭੁਲਾਏ ਕਿਸੈ ਦੇ ਨ ਭੁਲਨੑੀ ਸਚੁ ਜਾਣਨਿ ਸੋਈ ॥੭॥
20ਘਰ ਮਹਿ ਪੰਚ ਵਰਤਦੇ ਪੰਚੇ ਵੀਚਾਰੀ ॥
21ਨਾਨਕ ਬਿਨੁ ਸਤਿਗੁਰ ਵਸਿ ਨ ਆਵਨੑੀ ਨਾਮਿ ਹਉਮੈ ਮਾਰੀ ॥੮॥੫॥੨੭॥
22ਆਸਾ ਮਹਲਾ ੩ ॥
23ਘਰੈ ਅੰਦਰਿ ਸਭੁ ਵਥੁ ਹੈ ਬਾਹਰਿ ਕਿਛੁ ਨਾਹੀ ॥
24ਗੁਰ ਪਰਸਾਦੀ ਪਾਈਐ ਅੰਤਰਿ ਕਪਟ ਖੁਲਾਹੀ ॥੧॥
25ਸਤਿਗੁਰ ਤੇ ਹਰਿ ਪਾਈਐ ਭਾਈ ॥
26ਅੰਤਰਿ ਨਾਮੁ ਨਿਧਾਨੁ ਹੈ ਪੂਰੈ ਸਤਿਗੁਰਿ ਦੀਆ ਦਿਖਾਈ ॥੧॥ ਰਹਾਉ ॥
27ਹਰਿ ਕਾ ਗਾਹਕੁ ਹੋਵੈ ਸੋ ਲਏ ਪਾਏ ਰਤਨੁ ਵੀਚਾਰਾ ॥
28ਅੰਦਰੁ ਖੋਲੈ ਦਿਬ ਦਿਸਟਿ ਦੇਖੈ ਮੁਕਤਿ ਭੰਡਾਰਾ ॥੨॥
29ਅੰਦਰਿ ਮਹਲ ਅਨੇਕ ਹਹਿ ਜੀਉ ਕਰੇ ਵਸੇਰਾ ॥
30ਮਨ ਚਿੰਦਿਆ ਫਲੁ ਪਾਇਸੀ ਫਿਰਿ ਹੋਇ ਨ ਫੇਰਾ ॥੩॥
31ਪਾਰਖੀਆ ਵਥੁ ਸਮਾਲਿ ਲਈ ਗੁਰ ਸੋਝੀ ਹੋਈ ॥
32ਨਾਮੁ ਪਦਾਰਥੁ ਅਮੁਲੁ ਸਾ ਗੁਰਮੁਖਿ ਪਾਵੈ ਕੋਈ ॥੪॥
33ਬਾਹਰੁ ਭਾਲੇ ਸੁ ਕਿਆ ਲਹੈ ਵਥੁ ਘਰੈ ਅੰਦਰਿ ਭਾਈ ॥
34ਭਰਮੇ ਭੂਲਾ ਸਭੁ ਜਗੁ ਫਿਰੈ ਮਨਮੁਖਿ ਪਤਿ ਗਵਾਈ ॥੫॥
35ਘਰੁ ਦਰੁ ਛੋਡੇ ਆਪਣਾ ਪਰ ਘਰਿ ਝੂਠਾ ਜਾਈ ॥
36ਚੋਰੈ ਵਾਂਗੂ ਪਕੜੀਐ ਬਿਨੁ ਨਾਵੈ ਚੋਟਾ ਖਾਈ ॥੬॥
37ਜਿਨੑੀ ਘਰੁ ਜਾਤਾ ਆਪਣਾ ਸੇ ਸੁਖੀਏ ਭਾਈ ॥
38ਅੰਤਰਿ ਬ੍ਰਹਮੁ ਪਛਾਣਿਆ ਗੁਰ ਕੀ ਵਡਿਆਈ ॥੭॥
39ਆਪੇ ਦਾਨੁ ਕਰੇ ਕਿਸੁ ਆਖੀਐ ਆਪੇ ਦੇਇ ਬੁਝਾਈ ॥
40ਨਾਨਕ ਨਾਮੁ ਧਿਆਇ ਤੂੰ ਦਰਿ ਸਚੈ ਸੋਭਾ ਪਾਈ ॥੮॥੬॥੨੮॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath