ਗੁਰੂ ਗ੍ਰੰਥ ਸਾਹਿਬ 426 · Raag Aasaa
1ਆਸਾ ਮਹਲਾ ੩ ॥
2ਆਪੈ ਆਪੁ ਪਛਾਣਿਆ ਸਾਦੁ ਮੀਠਾ ਭਾਈ ॥
3ਹਰਿ ਰਸਿ ਚਾਖਿਐ ਮੁਕਤੁ ਭਏ ਜਿਨੑਾ ਸਾਚੋ ਭਾਈ ॥੧॥
4ਹਰਿ ਜੀਉ ਨਿਰਮਲ ਨਿਰਮਲਾ ਨਿਰਮਲ ਮਨਿ ਵਾਸਾ ॥
5ਗੁਰਮਤੀ ਸਾਲਾਹੀਐ ਬਿਖਿਆ ਮਾਹਿ ਉਦਾਸਾ ॥੧॥ ਰਹਾਉ ॥
6ਬਿਨੁ ਸਬਦੈ ਆਪੁ ਨ ਜਾਪਈ ਸਭ ਅੰਧੀ ਭਾਈ ॥
7ਗੁਰਮਤੀ ਘਟਿ ਚਾਨਣਾ ਨਾਮੁ ਅੰਤਿ ਸਖਾਈ ॥੨॥
8ਨਾਮੇ ਹੀ ਨਾਮਿ ਵਰਤਦੇ ਨਾਮੇ ਵਰਤਾਰਾ ॥
9ਅੰਤਰਿ ਨਾਮੁ ਮੁਖਿ ਨਾਮੁ ਹੈ ਨਾਮੇ ਸਬਦਿ ਵੀਚਾਰਾ ॥੩॥
10ਨਾਮੁ ਸੁਣੀਐ ਨਾਮੁ ਮੰਨੀਐ ਨਾਮੇ ਵਡਿਆਈ ॥
11ਨਾਮੁ ਸਲਾਹੇ ਸਦਾ ਸਦਾ ਨਾਮੇ ਮਹਲੁ ਪਾਈ ॥੪॥
12ਨਾਮੇ ਹੀ ਘਟਿ ਚਾਨਣਾ ਨਾਮੇ ਸੋਭਾ ਪਾਈ ॥
13ਨਾਮੇ ਹੀ ਸੁਖੁ ਊਪਜੈ ਨਾਮੇ ਸਰਣਾਈ ॥੫॥
14ਬਿਨੁ ਨਾਵੈ ਕੋਇ ਨ ਮੰਨੀਐ ਮਨਮੁਖਿ ਪਤਿ ਗਵਾਈ ॥
15ਜਮ ਪੁਰਿ ਬਾਧੇ ਮਾਰੀਅਹਿ ਬਿਰਥਾ ਜਨਮੁ ਗਵਾਈ ॥੬॥
16ਨਾਮੈ ਕੀ ਸਭ ਸੇਵਾ ਕਰੈ ਗੁਰਮੁਖਿ ਨਾਮੁ ਬੁਝਾਈ ॥
17ਨਾਮਹੁ ਹੀ ਨਾਮੁ ਮੰਨੀਐ ਨਾਮੇ ਵਡਿਆਈ ॥੭॥
18ਜਿਸ ਨੋ ਦੇਵੈ ਤਿਸੁ ਮਿਲੈ ਗੁਰਮਤੀ ਨਾਮੁ ਬੁਝਾਈ ॥
19ਨਾਨਕ ਸਭ ਕਿਛੁ ਨਾਵੈ ਕੈ ਵਸਿ ਹੈ ਪੂਰੈ ਭਾਗਿ ਕੋ ਪਾਈ ॥੮॥੭॥੨੯॥
20ਆਸਾ ਮਹਲਾ ੩ ॥
21ਦੋਹਾਗਣੀ ਮਹਲੁ ਨ ਪਾਇਨੑੀ ਨ ਜਾਣਨਿ ਪਿਰ ਕਾ ਸੁਆਉ ॥
22ਫਿਕਾ ਬੋਲਹਿ ਨਾ ਨਿਵਹਿ ਦੂਜਾ ਭਾਉ ਸੁਆਉ ॥੧॥
23ਇਹੁ ਮਨੂਆ ਕਿਉ ਕਰਿ ਵਸਿ ਆਵੈ ॥
24ਗੁਰ ਪਰਸਾਦੀ ਠਾਕੀਐ ਗਿਆਨ ਮਤੀ ਘਰਿ ਆਵੈ ॥੧॥ ਰਹਾਉ ॥
25ਸੋਹਾਗਣੀ ਆਪਿ ਸਵਾਰੀਓਨੁ ਲਾਇ ਪ੍ਰੇਮ ਪਿਆਰੁ ॥
26ਸਤਿਗੁਰ ਕੈ ਭਾਣੈ ਚਲਦੀਆ ਨਾਮੇ ਸਹਜਿ ਸੀਗਾਰੁ ॥੨॥
27ਸਦਾ ਰਾਵਹਿ ਪਿਰੁ ਆਪਣਾ ਸਚੀ ਸੇਜ ਸੁਭਾਇ ॥
28ਪਿਰ ਕੈ ਪ੍ਰੇਮਿ ਮੋਹੀਆ ਮਿਲਿ ਪ੍ਰੀਤਮ ਸੁਖੁ ਪਾਇ ॥੩॥
29ਗਿਆਨ ਅਪਾਰੁ ਸੀਗਾਰੁ ਹੈ ਸੋਭਾਵੰਤੀ ਨਾਰਿ ॥
30ਸਾ ਸਭਰਾਈ ਸੁੰਦਰੀ ਪਿਰ ਕੈ ਹੇਤਿ ਪਿਆਰਿ ॥੪॥
31ਸੋਹਾਗਣੀ ਵਿਚਿ ਰੰਗੁ ਰਖਿਓਨੁ ਸਚੈ ਅਲਖਿ ਅਪਾਰਿ ॥
32ਸਤਿਗੁਰੁ ਸੇਵਨਿ ਆਪਣਾ ਸਚੈ ਭਾਇ ਪਿਆਰਿ ॥੫॥
33ਸੋਹਾਗਣੀ ਸੀਗਾਰੁ ਬਣਾਇਆ ਗੁਣ ਕਾ ਗਲਿ ਹਾਰੁ ॥
34ਪ੍ਰੇਮ ਪਿਰਮਲੁ ਤਨਿ ਲਾਵਣਾ ਅੰਤਰਿ ਰਤਨੁ ਵੀਚਾਰੁ ॥੬॥
35ਭਗਤਿ ਰਤੇ ਸੇ ਊਤਮਾ ਜਤਿ ਪਤਿ ਸਬਦੇ ਹੋਇ ॥
36ਬਿਨੁ ਨਾਵੈ ਸਭ ਨੀਚ ਜਾਤਿ ਹੈ ਬਿਸਟਾ ਕਾ ਕੀੜਾ ਹੋਇ ॥੭॥
37ਹਉ ਹਉ ਕਰਦੀ ਸਭ ਫਿਰੈ ਬਿਨੁ ਸਬਦੈ ਹਉ ਨ ਜਾਇ ॥
38ਨਾਨਕ ਨਾਮਿ ਰਤੇ ਤਿਨ ਹਉਮੈ ਗਈ ਸਚੈ ਰਹੇ ਸਮਾਇ ॥੮॥੮॥੩੦॥
39ਆਸਾ ਮਹਲਾ ੩ ॥
40ਸਚੇ ਰਤੇ ਸੇ ਨਿਰਮਲੇ ਸਦਾ ਸਚੀ ਸੋਇ ॥
41ਐਥੈ ਘਰਿ ਘਰਿ ਜਾਪਦੇ ਆਗੈ ਜੁਗਿ ਜੁਗਿ ਪਰਗਟੁ ਹੋਇ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath