ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 427 · Raag Aasaa · Guru Amar Daas Ji

1ਏ ਮਨ ਰੂੜੑੇ ਰੰਗੁਲੇ ਤੂੰ ਸਚਾ ਰੰਗੁ ਚੜਾਇ ॥

2ਰੂੜੀ ਬਾਣੀ ਜੇ ਰਪੈ ਨਾ ਇਹੁ ਰੰਗੁ ਲਹੈ ਨ ਜਾਇ ॥੧॥ ਰਹਾਉ ॥

3ਹਮ ਨੀਚ ਮੈਲੇ ਅਤਿ ਅਭਿਮਾਨੀ ਦੂਜੈ ਭਾਇ ਵਿਕਾਰ ॥

4ਗੁਰਿ ਪਾਰਸਿ ਮਿਲਿਐ ਕੰਚਨੁ ਹੋਏ ਨਿਰਮਲ ਜੋਤਿ ਅਪਾਰ ॥੨॥

5ਬਿਨੁ ਗੁਰ ਕੋਇ ਨ ਰੰਗੀਐ ਗੁਰਿ ਮਿਲਿਐ ਰੰਗੁ ਚੜਾਉ ॥

6ਗੁਰ ਕੈ ਭੈ ਭਾਇ ਜੋ ਰਤੇ ਸਿਫਤੀ ਸਚਿ ਸਮਾਉ ॥੩॥

7ਭੈ ਬਿਨੁ ਲਾਗਿ ਨ ਲਗਈ ਨਾ ਮਨੁ ਨਿਰਮਲੁ ਹੋਇ ॥

8ਬਿਨੁ ਭੈ ਕਰਮ ਕਮਾਵਣੇ ਝੂਠੇ ਠਾਉ ਨ ਕੋਇ ॥੪॥

9ਜਿਸ ਨੋ ਆਪੇ ਰੰਗੇ ਸੁ ਰਪਸੀ ਸਤਸੰਗਤਿ ਮਿਲਾਇ ॥

10ਪੂਰੇ ਗੁਰ ਤੇ ਸਤਸੰਗਤਿ ਊਪਜੈ ਸਹਜੇ ਸਚਿ ਸੁਭਾਇ ॥੫॥

11ਬਿਨੁ ਸੰਗਤੀ ਸਭਿ ਐਸੇ ਰਹਹਿ ਜੈਸੇ ਪਸੁ ਢੋਰ ॥

12ਜਿਨਿੑ ਕੀਤੇ ਤਿਸੈ ਨ ਜਾਣਨੑੀ ਬਿਨੁ ਨਾਵੈ ਸਭਿ ਚੋਰ ॥੬॥

13ਇਕਿ ਗੁਣ ਵਿਹਾਝਹਿ ਅਉਗਣ ਵਿਕਣਹਿ ਗੁਰ ਕੈ ਸਹਜਿ ਸੁਭਾਇ ॥

14ਗੁਰ ਸੇਵਾ ਤੇ ਨਾਉ ਪਾਇਆ ਵੁਠਾ ਅੰਦਰਿ ਆਇ ॥੭॥

15ਸਭਨਾ ਕਾ ਦਾਤਾ ਏਕੁ ਹੈ ਸਿਰਿ ਧੰਧੈ ਲਾਇ ॥

16ਨਾਨਕ ਨਾਮੇ ਲਾਇ ਸਵਾਰਿਅਨੁ ਸਬਦੇ ਲਏ ਮਿਲਾਇ ॥੮॥੯॥੩੧॥

17ਆਸਾ ਮਹਲਾ ੩ ॥

18ਸਭ ਨਾਵੈ ਨੋ ਲੋਚਦੀ ਜਿਸੁ ਕ੍ਰਿਪਾ ਕਰੇ ਸੋ ਪਾਏ ॥

19ਬਿਨੁ ਨਾਵੈ ਸਭੁ ਦੁਖੁ ਹੈ ਸੁਖੁ ਤਿਸੁ ਜਿਸੁ ਮੰਨਿ ਵਸਾਏ ॥੧॥

20ਤੂੰ ਬੇਅੰਤੁ ਦਇਆਲੁ ਹੈ ਤੇਰੀ ਸਰਣਾਈ ॥

21ਗੁਰ ਪੂਰੇ ਤੇ ਪਾਈਐ ਨਾਮੇ ਵਡਿਆਈ ॥੧॥ ਰਹਾਉ ॥

22ਅੰਤਰਿ ਬਾਹਰਿ ਏਕੁ ਹੈ ਬਹੁ ਬਿਧਿ ਸ੍ਰਿਸਟਿ ਉਪਾਈ ॥

23ਹੁਕਮੇ ਕਾਰ ਕਰਾਇਦਾ ਦੂਜਾ ਕਿਸੁ ਕਹੀਐ ਭਾਈ ॥੨॥

24ਬੁਝਣਾ ਅਬੁਝਣਾ ਤੁਧੁ ਕੀਆ ਇਹ ਤੇਰੀ ਸਿਰਿ ਕਾਰ ॥

25ਇਕਨੑਾ ਬਖਸਿਹਿ ਮੇਲਿ ਲੈਹਿ ਇਕਿ ਦਰਗਹ ਮਾਰਿ ਕਢੇ ਕੂੜਿਆਰ ॥੩॥

26ਇਕਿ ਧੁਰਿ ਪਵਿਤ ਪਾਵਨ ਹਹਿ ਤੁਧੁ ਨਾਮੇ ਲਾਏ ॥

27ਗੁਰ ਸੇਵਾ ਤੇ ਸੁਖੁ ਊਪਜੈ ਸਚੈ ਸਬਦਿ ਬੁਝਾਏ ॥੪॥

28ਇਕਿ ਕੁਚਲ ਕੁਚੀਲ ਵਿਖਲੀ ਪਤੇ ਨਾਵਹੁ ਆਪਿ ਖੁਆਏ ॥

29ਨਾ ਓਨ ਸਿਧਿ ਨ ਬੁਧਿ ਹੈ ਨ ਸੰਜਮੀ ਫਿਰਹਿ ਉਤਵਤਾਏ ॥੫॥

30ਨਦਰਿ ਕਰੇ ਜਿਸੁ ਆਪਣੀ ਤਿਸ ਨੋ ਭਾਵਨੀ ਲਾਏ ॥

31ਸਤੁ ਸੰਤੋਖੁ ਇਹ ਸੰਜਮੀ ਮਨੁ ਨਿਰਮਲੁ ਸਬਦੁ ਸੁਣਾਏ ॥੬॥

32ਲੇਖਾ ਪੜਿ ਨ ਪਹੂਚੀਐ ਕਥਿ ਕਹਣੈ ਅੰਤੁ ਨ ਪਾਇ ॥

33ਗੁਰ ਤੇ ਕੀਮਤਿ ਪਾਈਐ ਸਚਿ ਸਬਦਿ ਸੋਝੀ ਪਾਇ ॥੭॥

34ਇਹੁ ਮਨੁ ਦੇਹੀ ਸੋਧਿ ਤੂੰ ਗੁਰ ਸਬਦਿ ਵੀਚਾਰਿ ॥

35ਨਾਨਕ ਇਸੁ ਦੇਹੀ ਵਿਚਿ ਨਾਮੁ ਨਿਧਾਨੁ ਹੈ ਪਾਈਐ ਗੁਰ ਕੈ ਹੇਤਿ ਅਪਾਰਿ ॥੮॥੧੦॥੩੨॥

36ਆਸਾ ਮਹਲਾ ੩ ॥

37ਸਚਿ ਰਤੀਆ ਸੋਹਾਗਣੀ ਜਿਨਾ ਗੁਰ ਕੈ ਸਬਦਿ ਸੀਗਾਰਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath