ਗੁਰੂ ਗ੍ਰੰਥ ਸਾਹਿਬ 428 · Raag Aasaa · Guru Amar Daas Ji
1ਘਰ ਹੀ ਸੋ ਪਿਰੁ ਪਾਇਆ ਸਚੈ ਸਬਦਿ ਵੀਚਾਰਿ ॥੧॥
2ਅਵਗਣ ਗੁਣੀ ਬਖਸਾਇਆ ਹਰਿ ਸਿਉ ਲਿਵ ਲਾਈ ॥
3ਹਰਿ ਵਰੁ ਪਾਇਆ ਕਾਮਣੀ ਗੁਰਿ ਮੇਲਿ ਮਿਲਾਈ ॥੧॥ ਰਹਾਉ ॥
4ਇਕਿ ਪਿਰੁ ਹਦੂਰਿ ਨ ਜਾਣਨੑੀ ਦੂਜੈ ਭਰਮਿ ਭੁਲਾਇ ॥
5ਕਿਉ ਪਾਇਨਿੑ ਡੋਹਾਗਣੀ ਦੁਖੀ ਰੈਣਿ ਵਿਹਾਇ ॥੨॥
6ਜਿਨ ਕੈ ਮਨਿ ਸਚੁ ਵਸਿਆ ਸਚੀ ਕਾਰ ਕਮਾਇ ॥
7ਅਨਦਿਨੁ ਸੇਵਹਿ ਸਹਜ ਸਿਉ ਸਚੇ ਮਾਹਿ ਸਮਾਇ ॥੩॥
8ਦੋਹਾਗਣੀ ਭਰਮਿ ਭੁਲਾਈਆ ਕੂੜੁ ਬੋਲਿ ਬਿਖੁ ਖਾਹਿ ॥
9ਪਿਰੁ ਨ ਜਾਣਨਿ ਆਪਣਾ ਸੁੰਞੀ ਸੇਜ ਦੁਖੁ ਪਾਹਿ ॥੪॥
10ਸਚਾ ਸਾਹਿਬੁ ਏਕੁ ਹੈ ਮਤੁ ਮਨ ਭਰਮਿ ਭੁਲਾਹਿ ॥
11ਗੁਰ ਪੂਛਿ ਸੇਵਾ ਕਰਹਿ ਸਚੁ ਨਿਰਮਲੁ ਮੰਨਿ ਵਸਾਹਿ ॥੫॥
12ਸੋਹਾਗਣੀ ਸਦਾ ਪਿਰੁ ਪਾਇਆ ਹਉਮੈ ਆਪੁ ਗਵਾਇ ॥
13ਪਿਰ ਸੇਤੀ ਅਨਦਿਨੁ ਗਹਿ ਰਹੀ ਸਚੀ ਸੇਜ ਸੁਖੁ ਪਾਇ ॥੬॥
14ਮੇਰੀ ਮੇਰੀ ਕਰਿ ਗਏ ਪਲੈ ਕਿਛੁ ਨ ਪਾਇ ॥
15ਮਹਲੁ ਨਾਹੀ ਡੋਹਾਗਣੀ ਅੰਤਿ ਗਈ ਪਛੁਤਾਇ ॥੭॥
16ਸੋ ਪਿਰੁ ਮੇਰਾ ਏਕੁ ਹੈ ਏਕਸੁ ਸਿਉ ਲਿਵ ਲਾਇ ॥
17ਨਾਨਕ ਜੇ ਸੁਖੁ ਲੋੜਹਿ ਕਾਮਣੀ ਹਰਿ ਕਾ ਨਾਮੁ ਮੰਨਿ ਵਸਾਇ ॥੮॥੧੧॥੩੩॥
18ਆਸਾ ਮਹਲਾ ੩ ॥
19ਅੰਮ੍ਰਿਤੁ ਜਿਨੑਾ ਚਖਾਇਓਨੁ ਰਸੁ ਆਇਆ ਸਹਜਿ ਸੁਭਾਇ ॥
20ਸਚਾ ਵੇਪਰਵਾਹੁ ਹੈ ਤਿਸ ਨੋ ਤਿਲੁ ਨ ਤਮਾਇ ॥੧॥
21ਅੰਮ੍ਰਿਤੁ ਸਚਾ ਵਰਸਦਾ ਗੁਰਮੁਖਾ ਮੁਖਿ ਪਾਇ ॥
22ਮਨੁ ਸਦਾ ਹਰੀਆਵਲਾ ਸਹਜੇ ਹਰਿ ਗੁਣ ਗਾਇ ॥੧॥ ਰਹਾਉ ॥
23ਮਨਮੁਖਿ ਸਦਾ ਦੋਹਾਗਣੀ ਦਰਿ ਖੜੀਆ ਬਿਲਲਾਹਿ ॥
24ਜਿਨੑਾ ਪਿਰ ਕਾ ਸੁਆਦੁ ਨ ਆਇਓ ਜੋ ਧੁਰਿ ਲਿਖਿਆ ਸੋੁ ਕਮਾਹਿ ॥੨॥
25ਗੁਰਮੁਖਿ ਬੀਜੇ ਸਚੁ ਜਮੈ ਸਚੁ ਨਾਮੁ ਵਾਪਾਰੁ ॥
26ਜੋ ਇਤੁ ਲਾਹੈ ਲਾਇਅਨੁ ਭਗਤੀ ਦੇਇ ਭੰਡਾਰ ॥੩॥
27ਗੁਰਮੁਖਿ ਸਦਾ ਸੋਹਾਗਣੀ ਭੈ ਭਗਤਿ ਸੀਗਾਰਿ ॥
28ਅਨਦਿਨੁ ਰਾਵਹਿ ਪਿਰੁ ਆਪਣਾ ਸਚੁ ਰਖਹਿ ਉਰ ਧਾਰਿ ॥੪॥
29ਜਿਨੑਾ ਪਿਰੁ ਰਾਵਿਆ ਆਪਣਾ ਤਿਨੑਾ ਵਿਟਹੁ ਬਲਿ ਜਾਉ ॥
30ਸਦਾ ਪਿਰ ਕੈ ਸੰਗਿ ਰਹਹਿ ਵਿਚਹੁ ਆਪੁ ਗਵਾਇ ॥੫॥
31ਤਨੁ ਮਨੁ ਸੀਤਲੁ ਮੁਖ ਉਜਲੇ ਪਿਰ ਕੈ ਭਾਇ ਪਿਆਰਿ ॥
32ਸੇਜ ਸੁਖਾਲੀ ਪਿਰੁ ਰਵੈ ਹਉਮੈ ਤ੍ਰਿਸਨਾ ਮਾਰਿ ॥੬॥
33ਕਰਿ ਕਿਰਪਾ ਘਰਿ ਆਇਆ ਗੁਰ ਕੈ ਹੇਤਿ ਅਪਾਰਿ ॥
34ਵਰੁ ਪਾਇਆ ਸੋਹਾਗਣੀ ਕੇਵਲ ਏਕੁ ਮੁਰਾਰਿ ॥੭॥
35ਸਭੇ ਗੁਨਹ ਬਖਸਾਇ ਲਇਓਨੁ ਮੇਲੇ ਮੇਲਣਹਾਰਿ ॥
36ਨਾਨਕ ਆਖਣੁ ਆਖੀਐ ਜੇ ਸੁਣਿ ਧਰੇ ਪਿਆਰੁ ॥੮॥੧੨॥੩੪॥
37ਆਸਾ ਮਹਲਾ ੩ ॥
38ਸਤਿਗੁਰ ਤੇ ਗੁਣ ਊਪਜੈ ਜਾ ਪ੍ਰਭੁ ਮੇਲੈ ਸੋਇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath