ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 429 · Raag Aasaa · Guru Amar Daas Ji

1ਸਹਜੇ ਨਾਮੁ ਧਿਆਈਐ ਗਿਆਨੁ ਪਰਗਟੁ ਹੋਇ ॥੧॥

2ਏ ਮਨ ਮਤ ਜਾਣਹਿ ਹਰਿ ਦੂਰਿ ਹੈ ਸਦਾ ਵੇਖੁ ਹਦੂਰਿ ॥

3ਸਦ ਸੁਣਦਾ ਸਦ ਵੇਖਦਾ ਸਬਦਿ ਰਹਿਆ ਭਰਪੂਰਿ ॥੧॥ ਰਹਾਉ ॥

4ਗੁਰਮੁਖਿ ਆਪੁ ਪਛਾਣਿਆ ਤਿਨੑੀ ਇਕ ਮਨਿ ਧਿਆਇਆ ॥

5ਸਦਾ ਰਵਹਿ ਪਿਰੁ ਆਪਣਾ ਸਚੈ ਨਾਮਿ ਸੁਖੁ ਪਾਇਆ ॥੨॥

6ਏ ਮਨ ਤੇਰਾ ਕੋ ਨਹੀ ਕਰਿ ਵੇਖੁ ਸਬਦਿ ਵੀਚਾਰੁ ॥

7ਹਰਿ ਸਰਣਾਈ ਭਜਿ ਪਉ ਪਾਇਹਿ ਮੋਖ ਦੁਆਰੁ ॥੩॥

8ਸਬਦਿ ਸੁਣੀਐ ਸਬਦਿ ਬੁਝੀਐ ਸਚਿ ਰਹੈ ਲਿਵ ਲਾਇ ॥

9ਸਬਦੇ ਹਉਮੈ ਮਾਰੀਐ ਸਚੈ ਮਹਲਿ ਸੁਖੁ ਪਾਇ ॥੪॥

10ਇਸੁ ਜੁਗ ਮਹਿ ਸੋਭਾ ਨਾਮ ਕੀ ਬਿਨੁ ਨਾਵੈ ਸੋਭ ਨ ਹੋਇ ॥

11ਇਹ ਮਾਇਆ ਕੀ ਸੋਭਾ ਚਾਰਿ ਦਿਹਾੜੇ ਜਾਦੀ ਬਿਲਮੁ ਨ ਹੋਇ ॥੫॥

12ਜਿਨੀ ਨਾਮੁ ਵਿਸਾਰਿਆ ਸੇ ਮੁਏ ਮਰਿ ਜਾਹਿ ॥

13ਹਰਿ ਰਸ ਸਾਦੁ ਨ ਆਇਓ ਬਿਸਟਾ ਮਾਹਿ ਸਮਾਹਿ ॥੬॥

14ਇਕਿ ਆਪੇ ਬਖਸਿ ਮਿਲਾਇਅਨੁ ਅਨਦਿਨੁ ਨਾਮੇ ਲਾਇ ॥

15ਸਚੁ ਕਮਾਵਹਿ ਸਚਿ ਰਹਹਿ ਸਚੇ ਸਚਿ ਸਮਾਹਿ ॥੭॥

16ਬਿਨੁ ਸਬਦੈ ਸੁਣੀਐ ਨ ਦੇਖੀਐ ਜਗੁ ਬੋਲਾ ਅੰਨੑਾ ਭਰਮਾਇ ॥

17ਬਿਨੁ ਨਾਵੈ ਦੁਖੁ ਪਾਇਸੀ ਨਾਮੁ ਮਿਲੈ ਤਿਸੈ ਰਜਾਇ ॥੮॥

18ਜਿਨ ਬਾਣੀ ਸਿਉ ਚਿਤੁ ਲਾਇਆ ਸੇ ਜਨ ਨਿਰਮਲ ਪਰਵਾਣੁ ॥

19ਨਾਨਕ ਨਾਮੁ ਤਿਨੑਾ ਕਦੇ ਨ ਵੀਸਰੈ ਸੇ ਦਰਿ ਸਚੇ ਜਾਣੁ ॥੯॥੧੩॥੩੫॥

20ਆਸਾ ਮਹਲਾ ੩ ॥

21ਸਬਦੌ ਹੀ ਭਗਤ ਜਾਪਦੇ ਜਿਨੑ ਕੀ ਬਾਣੀ ਸਚੀ ਹੋਇ ॥

22ਵਿਚਹੁ ਆਪੁ ਗਇਆ ਨਾਉ ਮੰਨਿਆ ਸਚਿ ਮਿਲਾਵਾ ਹੋਇ ॥੧॥

23ਹਰਿ ਹਰਿ ਨਾਮੁ ਜਨ ਕੀ ਪਤਿ ਹੋਇ ॥

24ਸਫਲੁ ਤਿਨੑਾ ਕਾ ਜਨਮੁ ਹੈ ਤਿਨੑ ਮਾਨੈ ਸਭੁ ਕੋਇ ॥੧॥ ਰਹਾਉ ॥

25ਹਉਮੈ ਮੇਰਾ ਜਾਤਿ ਹੈ ਅਤਿ ਕ੍ਰੋਧੁ ਅਭਿਮਾਨੁ ॥

26ਸਬਦਿ ਮਰੈ ਤਾ ਜਾਤਿ ਜਾਇ ਜੋਤੀ ਜੋਤਿ ਮਿਲੈ ਭਗਵਾਨੁ ॥੨॥

27ਪੂਰਾ ਸਤਿਗੁਰੁ ਭੇਟਿਆ ਸਫਲ ਜਨਮੁ ਹਮਾਰਾ ॥

28ਨਾਮੁ ਨਵੈ ਨਿਧਿ ਪਾਇਆ ਭਰੇ ਅਖੁਟ ਭੰਡਾਰਾ ॥੩॥

29ਆਵਹਿ ਇਸੁ ਰਾਸੀ ਕੇ ਵਾਪਾਰੀਏ ਜਿਨੑਾ ਨਾਮੁ ਪਿਆਰਾ ॥

30ਗੁਰਮੁਖਿ ਹੋਵੈ ਸੋ ਧਨੁ ਪਾਏ ਤਿਨੑਾ ਅੰਤਰਿ ਸਬਦੁ ਵੀਚਾਰਾ ॥੪॥

31ਭਗਤੀ ਸਾਰ ਨ ਜਾਣਨੑੀ ਮਨਮੁਖ ਅਹੰਕਾਰੀ ॥

32ਧੁਰਹੁ ਆਪਿ ਖੁਆਇਅਨੁ ਜੂਐ ਬਾਜੀ ਹਾਰੀ ॥੫॥

33ਬਿਨੁ ਪਿਆਰੈ ਭਗਤਿ ਨ ਹੋਵਈ ਨਾ ਸੁਖੁ ਹੋਇ ਸਰੀਰਿ ॥

34ਪ੍ਰੇਮ ਪਦਾਰਥੁ ਪਾਈਐ ਗੁਰ ਭਗਤੀ ਮਨ ਧੀਰਿ ॥੬॥

35ਜਿਸ ਨੋ ਭਗਤਿ ਕਰਾਏ ਸੋ ਕਰੇ ਗੁਰ ਸਬਦ ਵੀਚਾਰਿ ॥

36ਹਿਰਦੈ ਏਕੋ ਨਾਮੁ ਵਸੈ ਹਉਮੈ ਦੁਬਿਧਾ ਮਾਰਿ ॥੭॥

37ਭਗਤਾ ਕੀ ਜਤਿ ਪਤਿ ਏਕੋੁ ਨਾਮੁ ਹੈ ਆਪੇ ਲਏ ਸਵਾਰਿ ॥

38ਸਦਾ ਸਰਣਾਈ ਤਿਸ ਕੀ ਜਿਉ ਭਾਵੈ ਤਿਉ ਕਾਰਜੁ ਸਾਰਿ ॥੮॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath