ਗੁਰੂ ਗ੍ਰੰਥ ਸਾਹਿਬ 42 · Siree Raag · Guru Raam Daas Ji
1ਓਨੀ ਚਲਣੁ ਸਦਾ ਨਿਹਾਲਿਆ ਹਰਿ ਖਰਚੁ ਲੀਆ ਪਤਿ ਪਾਇ ॥
2ਗੁਰਮੁਖਿ ਦਰਗਹ ਮੰਨੀਅਹਿ ਹਰਿ ਆਪਿ ਲਏ ਗਲਿ ਲਾਇ ॥੨॥
3ਗੁਰਮੁਖਾ ਨੋ ਪੰਥੁ ਪਰਗਟਾ ਦਰਿ ਠਾਕ ਨ ਕੋਈ ਪਾਇ ॥
4ਹਰਿ ਨਾਮੁ ਸਲਾਹਨਿ ਨਾਮੁ ਮਨਿ ਨਾਮਿ ਰਹਨਿ ਲਿਵ ਲਾਇ ॥
5ਅਨਹਦ ਧੁਨੀ ਦਰਿ ਵਜਦੇ ਦਰਿ ਸਚੈ ਸੋਭਾ ਪਾਇ ॥੩॥
6ਜਿਨੀ ਗੁਰਮੁਖਿ ਨਾਮੁ ਸਲਾਹਿਆ ਤਿਨਾ ਸਭ ਕੋ ਕਹੈ ਸਾਬਾਸਿ ॥
7ਤਿਨ ਕੀ ਸੰਗਤਿ ਦੇਹਿ ਪ੍ਰਭ ਮੈ ਜਾਚਿਕ ਕੀ ਅਰਦਾਸਿ ॥
8ਨਾਨਕ ਭਾਗ ਵਡੇ ਤਿਨਾ ਗੁਰਮੁਖਾ ਜਿਨ ਅੰਤਰਿ ਨਾਮੁ ਪਰਗਾਸਿ ॥੪॥੩੩॥੩੧॥੬॥੭੦॥
9ਸਿਰੀਰਾਗੁ ਮਹਲਾ ੫ ਘਰੁ ੧ ॥
10ਕਿਆ ਤੂ ਰਤਾ ਦੇਖਿ ਕੈ ਪੁਤ੍ਰ ਕਲਤ੍ਰ ਸੀਗਾਰ ॥
11ਰਸ ਭੋਗਹਿ ਖੁਸੀਆ ਕਰਹਿ ਮਾਣਹਿ ਰੰਗ ਅਪਾਰ ॥
12ਬਹੁਤੁ ਕਰਹਿ ਫੁਰਮਾਇਸੀ ਵਰਤਹਿ ਹੋਇ ਅਫਾਰ ॥
13ਕਰਤਾ ਚਿਤਿ ਨ ਆਵਈ ਮਨਮੁਖ ਅੰਧ ਗਵਾਰ ॥੧॥
14ਮੇਰੇ ਮਨ ਸੁਖਦਾਤਾ ਹਰਿ ਸੋਇ ॥
15ਗੁਰ ਪਰਸਾਦੀ ਪਾਈਐ ਕਰਮਿ ਪਰਾਪਤਿ ਹੋਇ ॥੧॥ ਰਹਾਉ ॥
16ਕਪੜਿ ਭੋਗਿ ਲਪਟਾਇਆ ਸੁਇਨਾ ਰੁਪਾ ਖਾਕੁ ॥
17ਹੈਵਰ ਗੈਵਰ ਬਹੁ ਰੰਗੇ ਕੀਏ ਰਥ ਅਥਾਕ ॥
18ਕਿਸ ਹੀ ਚਿਤਿ ਨ ਪਾਵਹੀ ਬਿਸਰਿਆ ਸਭ ਸਾਕ ॥
19ਸਿਰਜਣਹਾਰਿ ਭੁਲਾਇਆ ਵਿਣੁ ਨਾਵੈ ਨਾਪਾਕ ॥੨॥
20ਲੈਦਾ ਬਦ ਦੁਆਇ ਤੂੰ ਮਾਇਆ ਕਰਹਿ ਇਕਤ ॥
21ਜਿਸ ਨੋ ਤੂੰ ਪਤੀਆਇਦਾ ਸੋ ਸਣੁ ਤੁਝੈ ਅਨਿਤ ॥
22ਅਹੰਕਾਰੁ ਕਰਹਿ ਅਹੰਕਾਰੀਆ ਵਿਆਪਿਆ ਮਨ ਕੀ ਮਤਿ ॥
23ਤਿਨਿ ਪ੍ਰਭਿ ਆਪਿ ਭੁਲਾਇਆ ਨਾ ਤਿਸੁ ਜਾਤਿ ਨ ਪਤਿ ॥੩॥
24ਸਤਿਗੁਰਿ ਪੁਰਖਿ ਮਿਲਾਇਆ ਇਕੋ ਸਜਣੁ ਸੋਇ ॥
25ਹਰਿ ਜਨ ਕਾ ਰਾਖਾ ਏਕੁ ਹੈ ਕਿਆ ਮਾਣਸ ਹਉਮੈ ਰੋਇ ॥
26ਜੋ ਹਰਿ ਜਨ ਭਾਵੈ ਸੋ ਕਰੇ ਦਰਿ ਫੇਰੁ ਨ ਪਾਵੈ ਕੋਇ ॥
27ਨਾਨਕ ਰਤਾ ਰੰਗਿ ਹਰਿ ਸਭ ਜਗ ਮਹਿ ਚਾਨਣੁ ਹੋਇ ॥੪॥੧॥੭੧॥
28ਸਿਰੀਰਾਗੁ ਮਹਲਾ ੫ ॥
29ਮਨਿ ਬਿਲਾਸੁ ਬਹੁ ਰੰਗੁ ਘਣਾ ਦ੍ਰਿਸਟਿ ਭੂਲਿ ਖੁਸੀਆ ॥
30ਛਤ੍ਰਧਾਰ ਬਾਦਿਸਾਹੀਆ ਵਿਚਿ ਸਹਸੇ ਪਰੀਆ ॥੧॥
31ਭਾਈ ਰੇ ਸੁਖੁ ਸਾਧਸੰਗਿ ਪਾਇਆ ॥
32ਲਿਖਿਆ ਲੇਖੁ ਤਿਨਿ ਪੁਰਖਿ ਬਿਧਾਤੈ ਦੁਖੁ ਸਹਸਾ ਮਿਟਿ ਗਇਆ ॥੧॥ ਰਹਾਉ ॥
33ਜੇਤੇ ਥਾਨ ਥਨੰਤਰਾ ਤੇਤੇ ਭਵਿ ਆਇਆ ॥
34ਧਨ ਪਾਤੀ ਵਡ ਭੂਮੀਆ ਮੇਰੀ ਮੇਰੀ ਕਰਿ ਪਰਿਆ ॥੨॥
35ਹੁਕਮੁ ਚਲਾਏ ਨਿਸੰਗ ਹੋਇ ਵਰਤੈ ਅਫਰਿਆ ॥
36ਸਭੁ ਕੋ ਵਸਗਤਿ ਕਰਿ ਲਇਓਨੁ ਬਿਨੁ ਨਾਵੈ ਖਾਕੁ ਰਲਿਆ ॥੩॥
37ਕੋਟਿ ਤੇਤੀਸ ਸੇਵਕਾ ਸਿਧ ਸਾਧਿਕ ਦਰਿ ਖਰਿਆ ॥
38ਗਿਰੰਬਾਰੀ ਵਡ ਸਾਹਬੀ ਸਭੁ ਨਾਨਕ ਸੁਪਨੁ ਥੀਆ ॥੪॥੨॥੭੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath