ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 430 · Raag Aasaa · Guru Amar Daas Ji

1ਭਗਤਿ ਨਿਰਾਲੀ ਅਲਾਹ ਦੀ ਜਾਪੈ ਗੁਰ ਵੀਚਾਰਿ ॥

2ਨਾਨਕ ਨਾਮੁ ਹਿਰਦੈ ਵਸੈ ਭੈ ਭਗਤੀ ਨਾਮਿ ਸਵਾਰਿ ॥੯॥੧੪॥੩੬॥

3ਆਸਾ ਮਹਲਾ ੩ ॥

4ਅਨ ਰਸ ਮਹਿ ਭੋਲਾਇਆ ਬਿਨੁ ਨਾਮੈ ਦੁਖ ਪਾਇ ॥

5ਸਤਿਗੁਰੁ ਪੁਰਖੁ ਨ ਭੇਟਿਓ ਜਿ ਸਚੀ ਬੂਝ ਬੁਝਾਇ ॥੧॥

6ਏ ਮਨ ਮੇਰੇ ਬਾਵਲੇ ਹਰਿ ਰਸੁ ਚਖਿ ਸਾਦੁ ਪਾਇ ॥

7ਅਨ ਰਸਿ ਲਾਗਾ ਤੂੰ ਫਿਰਹਿ ਬਿਰਥਾ ਜਨਮੁ ਗਵਾਇ ॥੧॥ ਰਹਾਉ ॥

8ਇਸੁ ਜੁਗ ਮਹਿ ਗੁਰਮੁਖ ਨਿਰਮਲੇ ਸਚਿ ਨਾਮਿ ਰਹਹਿ ਲਿਵ ਲਾਇ ॥

9ਵਿਣੁ ਕਰਮਾ ਕਿਛੁ ਪਾਈਐ ਨਹੀ ਕਿਆ ਕਰਿ ਕਹਿਆ ਜਾਇ ॥੨॥

10ਆਪੁ ਪਛਾਣਹਿ ਸਬਦਿ ਮਰਹਿ ਮਨਹੁ ਤਜਿ ਵਿਕਾਰ ॥

11ਗੁਰ ਸਰਣਾਈ ਭਜਿ ਪਏ ਬਖਸੇ ਬਖਸਣਹਾਰ ॥੩॥

12ਬਿਨੁ ਨਾਵੈ ਸੁਖੁ ਨ ਪਾਈਐ ਨਾ ਦੁਖੁ ਵਿਚਹੁ ਜਾਇ ॥

13ਇਹੁ ਜਗੁ ਮਾਇਆ ਮੋਹਿ ਵਿਆਪਿਆ ਦੂਜੈ ਭਰਮਿ ਭੁਲਾਇ ॥੪॥

14ਦੋਹਾਗਣੀ ਪਿਰ ਕੀ ਸਾਰ ਨ ਜਾਣਹੀ ਕਿਆ ਕਰਿ ਕਰਹਿ ਸੀਗਾਰੁ ॥

15ਅਨਦਿਨੁ ਸਦਾ ਜਲਦੀਆ ਫਿਰਹਿ ਸੇਜੈ ਰਵੈ ਨ ਭਤਾਰੁ ॥੫॥

16ਸੋਹਾਗਣੀ ਮਹਲੁ ਪਾਇਆ ਵਿਚਹੁ ਆਪੁ ਗਵਾਇ ॥

17ਗੁਰ ਸਬਦੀ ਸੀਗਾਰੀਆ ਅਪਣੇ ਸਹਿ ਲਈਆ ਮਿਲਾਇ ॥੬॥

18ਮਰਣਾ ਮਨਹੁ ਵਿਸਾਰਿਆ ਮਾਇਆ ਮੋਹੁ ਗੁਬਾਰੁ ॥

19ਮਨਮੁਖ ਮਰਿ ਮਰਿ ਜੰਮਹਿ ਭੀ ਮਰਹਿ ਜਮ ਦਰਿ ਹੋਹਿ ਖੁਆਰੁ ॥੭॥

20ਆਪਿ ਮਿਲਾਇਅਨੁ ਸੇ ਮਿਲੇ ਗੁਰ ਸਬਦਿ ਵੀਚਾਰਿ ॥

21ਨਾਨਕ ਨਾਮਿ ਸਮਾਣੇ ਮੁਖ ਉਜਲੇ ਤਿਤੁ ਸਚੈ ਦਰਬਾਰਿ ॥੮॥੨੨॥੧੫॥੩੭॥

22ਆਸਾ ਮਹਲਾ ੫ ਅਸਟਪਦੀਆ ਘਰੁ ੨

23ੴ ਸਤਿਗੁਰ ਪ੍ਰਸਾਦਿ ॥

24ਪੰਚ ਮਨਾਏ ਪੰਚ ਰੁਸਾਏ ॥ ਪੰਚ ਵਸਾਏ ਪੰਚ ਗਵਾਏ ॥੧॥

25ਇਨੑ ਬਿਧਿ ਨਗਰੁ ਵੁਠਾ ਮੇਰੇ ਭਾਈ ॥

26ਦੁਰਤੁ ਗਇਆ ਗੁਰਿ ਗਿਆਨੁ ਦ੍ਰਿੜਾਈ ॥੧॥ ਰਹਾਉ ॥

27ਸਾਚ ਧਰਮ ਕੀ ਕਰਿ ਦੀਨੀ ਵਾਰਿ ॥

28ਫਰਹੇ ਮੁਹਕਮ ਗੁਰ ਗਿਆਨੁ ਬੀਚਾਰਿ ॥੨॥

29ਨਾਮੁ ਖੇਤੀ ਬੀਜਹੁ ਭਾਈ ਮੀਤ ॥

30ਸਉਦਾ ਕਰਹੁ ਗੁਰੁ ਸੇਵਹੁ ਨੀਤ ॥੩॥

31ਸਾਂਤਿ ਸਹਜ ਸੁਖ ਕੇ ਸਭਿ ਹਾਟ ॥

32ਸਾਹ ਵਾਪਾਰੀ ਏਕੈ ਥਾਟ ॥੪॥

33ਜੇਜੀਆ ਡੰਨੁ ਕੋ ਲਏ ਨ ਜਗਾਤਿ ॥

34ਸਤਿਗੁਰਿ ਕਰਿ ਦੀਨੀ ਧੁਰ ਕੀ ਛਾਪ ॥੫॥

35ਵਖਰੁ ਨਾਮੁ ਲਦਿ ਖੇਪ ਚਲਾਵਹੁ ॥

36ਲੈ ਲਾਹਾ ਗੁਰਮੁਖਿ ਘਰਿ ਆਵਹੁ ॥੬॥

37ਸਤਿਗੁਰੁ ਸਾਹੁ ਸਿਖ ਵਣਜਾਰੇ ॥

38ਪੂੰਜੀ ਨਾਮੁ ਲੇਖਾ ਸਾਚੁ ਸਮ੍ਹਾਰੇ ॥੭॥

39ਸੋ ਵਸੈ ਇਤੁ ਘਰਿ ਜਿਸੁ ਗੁਰੁ ਪੂਰਾ ਸੇਵ ॥

40ਅਬਿਚਲ ਨਗਰੀ ਨਾਨਕ ਦੇਵ ॥੮॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath