ਗੁਰੂ ਗ੍ਰੰਥ ਸਾਹਿਬ 431 · Raag Aasaa
1ਆਸਾਵਰੀ ਮਹਲਾ ੫ ਘਰੁ ੩
2ੴ ਸਤਿਗੁਰ ਪ੍ਰਸਾਦਿ ॥
3ਮੇਰੇ ਮਨ ਹਰਿ ਸਿਉ ਲਾਗੀ ਪ੍ਰੀਤਿ ॥
4ਸਾਧਸੰਗਿ ਹਰਿ ਹਰਿ ਜਪਤ ਨਿਰਮਲ ਸਾਚੀ ਰੀਤਿ ॥੧॥ ਰਹਾਉ ॥
5ਦਰਸਨ ਕੀ ਪਿਆਸ ਘਣੀ ਚਿਤਵਤ ਅਨਿਕ ਪ੍ਰਕਾਰ ॥
6ਕਰਹੁ ਅਨੁਗ੍ਰਹੁ ਪਾਰਬ੍ਰਹਮ ਹਰਿ ਕਿਰਪਾ ਧਾਰਿ ਮੁਰਾਰਿ ॥੧॥
7ਮਨੁ ਪਰਦੇਸੀ ਆਇਆ ਮਿਲਿਓ ਸਾਧ ਕੈ ਸੰਗਿ ॥
8ਜਿਸੁ ਵਖਰ ਕਉ ਚਾਹਤਾ ਸੋ ਪਾਇਓ ਨਾਮਹਿ ਰੰਗਿ ॥੨॥
9ਜੇਤੇ ਮਾਇਆ ਰੰਗ ਰਸ ਬਿਨਸਿ ਜਾਹਿ ਖਿਨ ਮਾਹਿ ॥
10ਭਗਤ ਰਤੇ ਤੇਰੇ ਨਾਮ ਸਿਉ ਸੁਖੁ ਭੁੰਚਹਿ ਸਭ ਠਾਇ ॥੩॥
11ਸਭੁ ਜਗੁ ਚਲਤਉ ਪੇਖੀਐ ਨਿਹਚਲੁ ਹਰਿ ਕੋ ਨਾਉ ॥
12ਕਰਿ ਮਿਤ੍ਰਾਈ ਸਾਧ ਸਿਉ ਨਿਹਚਲੁ ਪਾਵਹਿ ਠਾਉ ॥੪॥
13ਮੀਤ ਸਾਜਨ ਸੁਤ ਬੰਧਪਾ ਕੋਊ ਹੋਤ ਨ ਸਾਥ ॥
14ਏਕੁ ਨਿਵਾਹੂ ਰਾਮ ਨਾਮ ਦੀਨਾ ਕਾ ਪ੍ਰਭੁ ਨਾਥ ॥੫॥
15ਚਰਨ ਕਮਲ ਬੋਹਿਥ ਭਏ ਲਗਿ ਸਾਗਰੁ ਤਰਿਓ ਤੇਹ ॥
16ਭੇਟਿਓ ਪੂਰਾ ਸਤਿਗੁਰੂ ਸਾਚਾ ਪ੍ਰਭ ਸਿਉ ਨੇਹ ॥੬॥
17ਸਾਧ ਤੇਰੇ ਕੀ ਜਾਚਨਾ ਵਿਸਰੁ ਨ ਸਾਸਿ ਗਿਰਾਸਿ ॥
18ਜੋ ਤੁਧੁ ਭਾਵੈ ਸੋ ਭਲਾ ਤੇਰੈ ਭਾਣੈ ਕਾਰਜ ਰਾਸਿ ॥੭॥
19ਸੁਖ ਸਾਗਰ ਪ੍ਰੀਤਮ ਮਿਲੇ ਉਪਜੇ ਮਹਾ ਅਨੰਦ ॥
20ਕਹੁ ਨਾਨਕ ਸਭ ਦੁਖ ਮਿਟੇ ਪ੍ਰਭ ਭੇਟੇ ਪਰਮਾਨੰਦ ॥੮॥੧॥੨॥
21ਆਸਾ ਮਹਲਾ ੫ ਬਿਰਹੜੇ ਘਰੁ ੪ ਛੰਤਾ ਕੀ ਜਤਿ
22ੴ ਸਤਿਗੁਰ ਪ੍ਰਸਾਦਿ ॥
23ਪਾਰਬ੍ਰਹਮੁ ਪ੍ਰਭੁ ਸਿਮਰੀਐ ਪਿਆਰੇ ਦਰਸਨ ਕਉ ਬਲਿ ਜਾਉ ॥੧॥
24ਜਿਸੁ ਸਿਮਰਤ ਦੁਖ ਬੀਸਰਹਿ ਪਿਆਰੇ ਸੋ ਕਿਉ ਤਜਣਾ ਜਾਇ ॥੨॥
25ਇਹੁ ਤਨੁ ਵੇਚੀ ਸੰਤ ਪਹਿ ਪਿਆਰੇ ਪ੍ਰੀਤਮੁ ਦੇਇ ਮਿਲਾਇ ॥੩॥
26ਸੁਖ ਸੀਗਾਰ ਬਿਖਿਆ ਕੇ ਫੀਕੇ ਤਜਿ ਛੋਡੇ ਮੇਰੀ ਮਾਇ ॥੪॥
27ਕਾਮੁ ਕ੍ਰੋਧੁ ਲੋਭੁ ਤਜਿ ਗਏ ਪਿਆਰੇ ਸਤਿਗੁਰ ਚਰਨੀ ਪਾਇ ॥੫॥
28ਜੋ ਜਨ ਰਾਤੇ ਰਾਮ ਸਿਉ ਪਿਆਰੇ ਅਨਤ ਨ ਕਾਹੂ ਜਾਇ ॥੬॥
29ਹਰਿ ਰਸੁ ਜਿਨੑੀ ਚਾਖਿਆ ਪਿਆਰੇ ਤ੍ਰਿਪਤਿ ਰਹੇ ਆਘਾਇ ॥੭॥
30ਅੰਚਲੁ ਗਹਿਆ ਸਾਧ ਕਾ ਨਾਨਕ ਭੈ ਸਾਗਰੁ ਪਾਰਿ ਪਰਾਇ ॥੮॥੧॥੩॥
31ਜਨਮ ਮਰਣ ਦੁਖੁ ਕਟੀਐ ਪਿਆਰੇ ਜਬ ਭੇਟੈ ਹਰਿ ਰਾਇ ॥੧॥
32ਸੁੰਦਰੁ ਸੁਘਰੁ ਸੁਜਾਣੁ ਪ੍ਰਭੁ ਮੇਰਾ ਜੀਵਨੁ ਦਰਸੁ ਦਿਖਾਇ ॥੨॥
33ਜੋ ਜੀਅ ਤੁਝ ਤੇ ਬੀਛੁਰੇ ਪਿਆਰੇ ਜਨਮਿ ਮਰਹਿ ਬਿਖੁ ਖਾਇ ॥੩॥
34ਜਿਸੁ ਤੂੰ ਮੇਲਹਿ ਸੋ ਮਿਲੈ ਪਿਆਰੇ ਤਿਸ ਕੈ ਲਾਗਉ ਪਾਇ ॥੪॥
35ਜੋ ਸੁਖੁ ਦਰਸਨੁ ਪੇਖਤੇ ਪਿਆਰੇ ਮੁਖ ਤੇ ਕਹਣੁ ਨ ਜਾਇ ॥੫॥
36ਸਾਚੀ ਪ੍ਰੀਤਿ ਨ ਤੁਟਈ ਪਿਆਰੇ ਜੁਗੁ ਜੁਗੁ ਰਹੀ ਸਮਾਇ ॥੬॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath