ਗੁਰੂ ਗ੍ਰੰਥ ਸਾਹਿਬ 432 · Raag Aasaa · Guru Arjan Dev Ji
1ਜੋ ਤੁਧੁ ਭਾਵੈ ਸੋ ਭਲਾ ਪਿਆਰੇ ਤੇਰੀ ਅਮਰੁ ਰਜਾਇ ॥੭॥
2ਨਾਨਕ ਰੰਗਿ ਰਤੇ ਨਾਰਾਇਣੈ ਪਿਆਰੇ ਮਾਤੇ ਸਹਜਿ ਸੁਭਾਇ ॥੮॥੨॥੪॥
3ਸਭ ਬਿਧਿ ਤੁਮ ਹੀ ਜਾਨਤੇ ਪਿਆਰੇ ਕਿਸੁ ਪਹਿ ਕਹਉ ਸੁਨਾਇ ॥੧॥
4ਤੂੰ ਦਾਤਾ ਜੀਆ ਸਭਨਾ ਕਾ ਤੇਰਾ ਦਿਤਾ ਪਹਿਰਹਿ ਖਾਇ ॥੨॥
5ਸੁਖੁ ਦੁਖੁ ਤੇਰੀ ਆਗਿਆ ਪਿਆਰੇ ਦੂਜੀ ਨਾਹੀ ਜਾਇ ॥੩॥
6ਜੋ ਤੂੰ ਕਰਾਵਹਿ ਸੋ ਕਰੀ ਪਿਆਰੇ ਅਵਰੁ ਕਿਛੁ ਕਰਣੁ ਨ ਜਾਇ ॥੪॥
7ਦਿਨੁ ਰੈਣਿ ਸਭ ਸੁਹਾਵਣੇ ਪਿਆਰੇ ਜਿਤੁ ਜਪੀਐ ਹਰਿ ਨਾਉ ॥੫॥
8ਸਾਈ ਕਾਰ ਕਮਾਵਣੀ ਪਿਆਰੇ ਧੁਰਿ ਮਸਤਕਿ ਲੇਖੁ ਲਿਖਾਇ ॥੬॥
9ਏਕੋ ਆਪਿ ਵਰਤਦਾ ਪਿਆਰੇ ਘਟਿ ਘਟਿ ਰਹਿਆ ਸਮਾਇ ॥੭॥
10ਸੰਸਾਰ ਕੂਪ ਤੇ ਉਧਰਿ ਲੈ ਪਿਆਰੇ ਨਾਨਕ ਹਰਿ ਸਰਣਾਇ ॥੮॥੩॥੨੨॥੧੫॥੨॥੪੨॥
11ਰਾਗੁ ਆਸਾ ਮਹਲਾ ੧ ਪਟੀ ਲਿਖੀ
12ੴ ਸਤਿਗੁਰ ਪ੍ਰਸਾਦਿ ॥
13ਸਸੈ ਸੋਇ ਸ੍ਰਿਸਟਿ ਜਿਨਿ ਸਾਜੀ ਸਭਨਾ ਸਾਹਿਬੁ ਏਕੁ ਭਇਆ ॥
14ਸੇਵਤ ਰਹੇ ਚਿਤੁ ਜਿਨੑ ਕਾ ਲਾਗਾ ਆਇਆ ਤਿਨੑ ਕਾ ਸਫਲੁ ਭਇਆ ॥੧॥
15ਮਨ ਕਾਹੇ ਭੂਲੇ ਮੂੜ ਮਨਾ ॥
16ਜਬ ਲੇਖਾ ਦੇਵਹਿ ਬੀਰਾ ਤਉ ਪੜਿਆ ॥੧॥ ਰਹਾਉ ॥
17ਈਵੜੀ ਆਦਿ ਪੁਰਖੁ ਹੈ ਦਾਤਾ ਆਪੇ ਸਚਾ ਸੋਈ ॥
18ਏਨਾ ਅਖਰਾ ਮਹਿ ਜੋ ਗੁਰਮੁਖਿ ਬੂਝੈ ਤਿਸੁ ਸਿਰਿ ਲੇਖੁ ਨ ਹੋਈ ॥੨॥
19ਊੜੈ ਉਪਮਾ ਤਾ ਕੀ ਕੀਜੈ ਜਾ ਕਾ ਅੰਤੁ ਨ ਪਾਇਆ ॥
20ਸੇਵਾ ਕਰਹਿ ਸੇਈ ਫਲੁ ਪਾਵਹਿ ਜਿਨੑੀ ਸਚੁ ਕਮਾਇਆ ॥੩॥
21ਙੰਙੈ ਙਿਆਨੁ ਬੂਝੈ ਜੇ ਕੋਈ ਪੜਿਆ ਪੰਡਿਤੁ ਸੋਈ ॥
22ਸਰਬ ਜੀਆ ਮਹਿ ਏਕੋ ਜਾਣੈ ਤਾ ਹਉਮੈ ਕਹੈ ਨ ਕੋਈ ॥੪॥
23ਕਕੈ ਕੇਸ ਪੁੰਡਰ ਜਬ ਹੂਏ ਵਿਣੁ ਸਾਬੂਣੈ ਉਜਲਿਆ ॥
24ਜਮ ਰਾਜੇ ਕੇ ਹੇਰੂ ਆਏ ਮਾਇਆ ਕੈ ਸੰਗਲਿ ਬੰਧਿ ਲਇਆ ॥੫॥
25ਖਖੈ ਖੁੰਦਕਾਰੁ ਸਾਹ ਆਲਮੁ ਕਰਿ ਖਰੀਦਿ ਜਿਨਿ ਖਰਚੁ ਦੀਆ ॥
26ਬੰਧਨਿ ਜਾ ਕੈ ਸਭੁ ਜਗੁ ਬਾਧਿਆ ਅਵਰੀ ਕਾ ਨਹੀ ਹੁਕਮੁ ਪਇਆ ॥੬॥
27ਗਗੈ ਗੋਇ ਗਾਇ ਜਿਨਿ ਛੋਡੀ ਗਲੀ ਗੋਬਿਦੁ ਗਰਬਿ ਭਇਆ ॥
28ਘੜਿ ਭਾਂਡੇ ਜਿਨਿ ਆਵੀ ਸਾਜੀ ਚਾੜਣ ਵਾਹੈ ਤਈ ਕੀਆ ॥੭॥
29ਘਘੈ ਘਾਲ ਸੇਵਕੁ ਜੇ ਘਾਲੈ ਸਬਦਿ ਗੁਰੂ ਕੈ ਲਾਗਿ ਰਹੈ ॥
30ਬੁਰਾ ਭਲਾ ਜੇ ਸਮ ਕਰਿ ਜਾਣੈ ਇਨ ਬਿਧਿ ਸਾਹਿਬੁ ਰਮਤੁ ਰਹੈ ॥੮॥
31ਚਚੈ ਚਾਰਿ ਵੇਦ ਜਿਨਿ ਸਾਜੇ ਚਾਰੇ ਖਾਣੀ ਚਾਰਿ ਜੁਗਾ ॥
32ਜੁਗੁ ਜੁਗੁ ਜੋਗੀ ਖਾਣੀ ਭੋਗੀ ਪੜਿਆ ਪੰਡਿਤੁ ਆਪਿ ਥੀਆ ॥੯॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath