ਗੁਰੂ ਗ੍ਰੰਥ ਸਾਹਿਬ 433 · Raag Aasaa · Guru Nanak Dev Ji
1ਛਛੈ ਛਾਇਆ ਵਰਤੀ ਸਭ ਅੰਤਰਿ ਤੇਰਾ ਕੀਆ ਭਰਮੁ ਹੋਆ ॥
2ਭਰਮੁ ਉਪਾਇ ਭੁਲਾਈਅਨੁ ਆਪੇ ਤੇਰਾ ਕਰਮੁ ਹੋਆ ਤਿਨੑ ਗੁਰੂ ਮਿਲਿਆ ॥੧੦॥
3ਜਜੈ ਜਾਨੁ ਮੰਗਤ ਜਨੁ ਜਾਚੈ ਲਖ ਚਉਰਾਸੀਹ ਭੀਖ ਭਵਿਆ ॥
4ਏਕੋ ਲੇਵੈ ਏਕੋ ਦੇਵੈ ਅਵਰੁ ਨ ਦੂਜਾ ਮੈ ਸੁਣਿਆ ॥੧੧॥
5ਝਝੈ ਝੂਰਿ ਮਰਹੁ ਕਿਆ ਪ੍ਰਾਣੀ ਜੋ ਕਿਛੁ ਦੇਣਾ ਸੁ ਦੇ ਰਹਿਆ ॥
6ਦੇ ਦੇ ਵੇਖੈ ਹੁਕਮੁ ਚਲਾਏ ਜਿਉ ਜੀਆ ਕਾ ਰਿਜਕੁ ਪਇਆ ॥੧੨॥
7ਞੰਞੈ ਨਦਰਿ ਕਰੇ ਜਾ ਦੇਖਾ ਦੂਜਾ ਕੋਈ ਨਾਹੀ ॥
8ਏਕੋ ਰਵਿ ਰਹਿਆ ਸਭ ਥਾਈ ਏਕੁ ਵਸਿਆ ਮਨ ਮਾਹੀ ॥੧੩॥
9ਟਟੈ ਟੰਚੁ ਕਰਹੁ ਕਿਆ ਪ੍ਰਾਣੀ ਘੜੀ ਕਿ ਮੁਹਤਿ ਕਿ ਉਠਿ ਚਲਣਾ ॥
10ਜੂਐ ਜਨਮੁ ਨ ਹਾਰਹੁ ਅਪਣਾ ਭਾਜਿ ਪੜਹੁ ਤੁਮ ਹਰਿ ਸਰਣਾ ॥੧੪॥
11ਠਠੈ ਠਾਢਿ ਵਰਤੀ ਤਿਨ ਅੰਤਰਿ ਹਰਿ ਚਰਣੀ ਜਿਨੑ ਕਾ ਚਿਤੁ ਲਾਗਾ ॥
12ਚਿਤੁ ਲਾਗਾ ਸੇਈ ਜਨ ਨਿਸਤਰੇ ਤਉ ਪਰਸਾਦੀ ਸੁਖੁ ਪਾਇਆ ॥੧੫॥
13ਡਡੈ ਡੰਫੁ ਕਰਹੁ ਕਿਆ ਪ੍ਰਾਣੀ ਜੋ ਕਿਛੁ ਹੋਆ ਸੁ ਸਭੁ ਚਲਣਾ ॥
14ਤਿਸੈ ਸਰੇਵਹੁ ਤਾ ਸੁਖੁ ਪਾਵਹੁ ਸਰਬ ਨਿਰੰਤਰਿ ਰਵਿ ਰਹਿਆ ॥੧੬॥
15ਢਢੈ ਢਾਹਿ ਉਸਾਰੈ ਆਪੇ ਜਿਉ ਤਿਸੁ ਭਾਵੈ ਤਿਵੈ ਕਰੇ ॥
16ਕਰਿ ਕਰਿ ਵੇਖੈ ਹੁਕਮੁ ਚਲਾਏ ਤਿਸੁ ਨਿਸਤਾਰੇ ਜਾ ਕਉ ਨਦਰਿ ਕਰੇ ॥੧੭॥
17ਣਾਣੈ ਰਵਤੁ ਰਹੈ ਘਟ ਅੰਤਰਿ ਹਰਿ ਗੁਣ ਗਾਵੈ ਸੋਈ ॥
18ਆਪੇ ਆਪਿ ਮਿਲਾਏ ਕਰਤਾ ਪੁਨਰਪਿ ਜਨਮੁ ਨ ਹੋਈ ॥੧੮॥
19ਤਤੈ ਤਾਰੂ ਭਵਜਲੁ ਹੋਆ ਤਾ ਕਾ ਅੰਤੁ ਨ ਪਾਇਆ ॥
20ਨਾ ਤਰ ਨਾ ਤੁਲਹਾ ਹਮ ਬੂਡਸਿ ਤਾਰਿ ਲੇਹਿ ਤਾਰਣ ਰਾਇਆ ॥੧੯॥
21ਥਥੈ ਥਾਨਿ ਥਾਨੰਤਰਿ ਸੋਈ ਜਾ ਕਾ ਕੀਆ ਸਭੁ ਹੋਆ ॥
22ਕਿਆ ਭਰਮੁ ਕਿਆ ਮਾਇਆ ਕਹੀਐ ਜੋ ਤਿਸੁ ਭਾਵੈ ਸੋਈ ਭਲਾ ॥੨੦॥
23ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥
24ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥੨੧॥
25ਧਧੈ ਧਾਰਿ ਕਲਾ ਜਿਨਿ ਛੋਡੀ ਹਰਿ ਚੀਜੀ ਜਿਨਿ ਰੰਗ ਕੀਆ ॥
26ਤਿਸ ਦਾ ਦੀਆ ਸਭਨੀ ਲੀਆ ਕਰਮੀ ਕਰਮੀ ਹੁਕਮੁ ਪਇਆ ॥੨੨॥
27ਨੰਨੈ ਨਾਹ ਭੋਗ ਨਿਤ ਭੋਗੈ ਨਾ ਡੀਠਾ ਨਾ ਸੰਮ੍ਹਲਿਆ ॥
28ਗਲੀ ਹਉ ਸੋਹਾਗਣਿ ਭੈਣੇ ਕੰਤੁ ਨ ਕਬਹੂੰ ਮੈ ਮਿਲਿਆ ॥੨੩॥
29ਪਪੈ ਪਾਤਿਸਾਹੁ ਪਰਮੇਸਰੁ ਵੇਖਣ ਕਉ ਪਰਪੰਚੁ ਕੀਆ ॥
30ਦੇਖੈ ਬੂਝੈ ਸਭੁ ਕਿਛੁ ਜਾਣੈ ਅੰਤਰਿ ਬਾਹਰਿ ਰਵਿ ਰਹਿਆ ॥੨੪॥
31ਫਫੈ ਫਾਹੀ ਸਭੁ ਜਗੁ ਫਾਸਾ ਜਮ ਕੈ ਸੰਗਲਿ ਬੰਧਿ ਲਇਆ ॥
32ਗੁਰ ਪਰਸਾਦੀ ਸੇ ਨਰ ਉਬਰੇ ਜਿ ਹਰਿ ਸਰਣਾਗਤਿ ਭਜਿ ਪਇਆ ॥੨੫॥
33ਬਬੈ ਬਾਜੀ ਖੇਲਣ ਲਾਗਾ ਚਉਪੜਿ ਕੀਤੇ ਚਾਰਿ ਜੁਗਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath