ਗੁਰੂ ਗ੍ਰੰਥ ਸਾਹਿਬ 434 · Raag Aasaa · Guru Nanak Dev Ji
1ਜੀਅ ਜੰਤ ਸਭ ਸਾਰੀ ਕੀਤੇ ਪਾਸਾ ਢਾਲਣਿ ਆਪਿ ਲਗਾ ॥੨੬॥
2ਭਭੈ ਭਾਲਹਿ ਸੇ ਫਲੁ ਪਾਵਹਿ ਗੁਰ ਪਰਸਾਦੀ ਜਿਨੑ ਕਉ ਭਉ ਪਇਆ ॥
3ਮਨਮੁਖ ਫਿਰਹਿ ਨ ਚੇਤਹਿ ਮੂੜੇ ਲਖ ਚਉਰਾਸੀਹ ਫੇਰੁ ਪਇਆ ॥੨੭॥
4ਮੰਮੈ ਮੋਹੁ ਮਰਣੁ ਮਧੁਸੂਦਨੁ ਮਰਣੁ ਭਇਆ ਤਬ ਚੇਤਵਿਆ ॥
5ਕਾਇਆ ਭੀਤਰਿ ਅਵਰੋ ਪੜਿਆ ਮੰਮਾ ਅਖਰੁ ਵੀਸਰਿਆ ॥੨੮॥
6ਯਯੈ ਜਨਮੁ ਨ ਹੋਵੀ ਕਦ ਹੀ ਜੇ ਕਰਿ ਸਚੁ ਪਛਾਣੈ ॥
7ਗੁਰਮੁਖਿ ਆਖੈ ਗੁਰਮੁਖਿ ਬੂਝੈ ਗੁਰਮੁਖਿ ਏਕੋ ਜਾਣੈ ॥੨੯॥
8ਰਾਰੈ ਰਵਿ ਰਹਿਆ ਸਭ ਅੰਤਰਿ ਜੇਤੇ ਕੀਏ ਜੰਤਾ ॥
9ਜੰਤ ਉਪਾਇ ਧੰਧੈ ਸਭ ਲਾਏ ਕਰਮੁ ਹੋਆ ਤਿਨ ਨਾਮੁ ਲਇਆ ॥੩੦॥
10ਲਲੈ ਲਾਇ ਧੰਧੈ ਜਿਨਿ ਛੋਡੀ ਮੀਠਾ ਮਾਇਆ ਮੋਹੁ ਕੀਆ ॥
11ਖਾਣਾ ਪੀਣਾ ਸਮ ਕਰਿ ਸਹਣਾ ਭਾਣੈ ਤਾ ਕੈ ਹੁਕਮੁ ਪਇਆ ॥੩੧॥
12ਵਵੈ ਵਾਸੁਦੇਉ ਪਰਮੇਸਰੁ ਵੇਖਣ ਕਉ ਜਿਨਿ ਵੇਸੁ ਕੀਆ ॥
13ਵੇਖੈ ਚਾਖੈ ਸਭੁ ਕਿਛੁ ਜਾਣੈ ਅੰਤਰਿ ਬਾਹਰਿ ਰਵਿ ਰਹਿਆ ॥੩੨॥
14ੜਾੜੈ ਰਾੜਿ ਕਰਹਿ ਕਿਆ ਪ੍ਰਾਣੀ ਤਿਸਹਿ ਧਿਆਵਹੁ ਜਿ ਅਮਰੁ ਹੋਆ ॥ ਤਿਸਹਿ ਧਿਆਵਹੁ ਸਚਿ ਸਮਾਵਹੁ ਓਸੁ ਵਿਟਹੁ ਕੁਰਬਾਣੁ ਕੀਆ ॥੩੩॥
15ਹਾਹੈ ਹੋਰੁ ਨ ਕੋਈ ਦਾਤਾ ਜੀਅ ਉਪਾਇ ਜਿਨਿ ਰਿਜਕੁ ਦੀਆ ॥
16ਹਰਿ ਨਾਮੁ ਧਿਆਵਹੁ ਹਰਿ ਨਾਮਿ ਸਮਾਵਹੁ ਅਨਦਿਨੁ ਲਾਹਾ ਹਰਿ ਨਾਮੁ ਲੀਆ ॥੩੪॥
17ਆਇੜੈ ਆਪਿ ਕਰੇ ਜਿਨਿ ਛੋਡੀ ਜੋ ਕਿਛੁ ਕਰਣਾ ਸੁ ਕਰਿ ਰਹਿਆ ॥
18ਕਰੇ ਕਰਾਏ ਸਭ ਕਿਛੁ ਜਾਣੈ ਨਾਨਕ ਸਾਇਰ ਇਵ ਕਹਿਆ ॥੩੫॥੧॥
19ਰਾਗੁ ਆਸਾ ਮਹਲਾ ੩ ਪਟੀ
20ੴ ਸਤਿਗੁਰ ਪ੍ਰਸਾਦਿ ॥
21ਅਯੋ ਅੰਙੈ ਸਭੁ ਜਗੁ ਆਇਆ ਕਾਖੈ ਘੰਙੈ ਕਾਲੁ ਭਇਆ ॥
22ਰੀਰੀ ਲਲੀ ਪਾਪ ਕਮਾਣੇ ਪੜਿ ਅਵਗਣ ਗੁਣ ਵੀਸਰਿਆ ॥੧॥
23ਮਨ ਐਸਾ ਲੇਖਾ ਤੂੰ ਕੀ ਪੜਿਆ ॥
24ਲੇਖਾ ਦੇਣਾ ਤੇਰੈ ਸਿਰਿ ਰਹਿਆ ॥੧॥ ਰਹਾਉ ॥
25ਸਿਧੰਙਾਇਐ ਸਿਮਰਹਿ ਨਾਹੀ ਨੰਨੈ ਨਾ ਤੁਧੁ ਨਾਮੁ ਲਇਆ ॥
26ਛਛੈ ਛੀਜਹਿ ਅਹਿਨਿਸਿ ਮੂੜੇ ਕਿਉ ਛੂਟਹਿ ਜਮਿ ਪਾਕੜਿਆ ॥੨॥
27ਬਬੈ ਬੂਝਹਿ ਨਾਹੀ ਮੂੜੇ ਭਰਮਿ ਭੁਲੇ ਤੇਰਾ ਜਨਮੁ ਗਇਆ ॥
28ਅਣਹੋਦਾ ਨਾਉ ਧਰਾਇਓ ਪਾਧਾ ਅਵਰਾ ਕਾ ਭਾਰੁ ਤੁਧੁ ਲਇਆ ॥੩॥
29ਜਜੈ ਜੋਤਿ ਹਿਰਿ ਲਈ ਤੇਰੀ ਮੂੜੇ ਅੰਤਿ ਗਇਆ ਪਛੁਤਾਵਹਿਗਾ ॥
30ਏਕੁ ਸਬਦੁ ਤੂੰ ਚੀਨਹਿ ਨਾਹੀ ਫਿਰਿ ਫਿਰਿ ਜੂਨੀ ਆਵਹਿਗਾ ॥੪॥
31ਤੁਧੁ ਸਿਰਿ ਲਿਖਿਆ ਸੋ ਪੜੁ ਪੰਡਿਤ ਅਵਰਾ ਨੋ ਨ ਸਿਖਾਲਿ ਬਿਖਿਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath