ਗੁਰੂ ਗ੍ਰੰਥ ਸਾਹਿਬ 435 · Raag Aasaa · Guru Amar Daas Ji
1ਪਹਿਲਾ ਫਾਹਾ ਪਇਆ ਪਾਧੇ ਪਿਛੋ ਦੇ ਗਲਿ ਚਾਟੜਿਆ ॥੫॥
2ਸਸੈ ਸੰਜਮੁ ਗਇਓ ਮੂੜੇ ਏਕੁ ਦਾਨੁ ਤੁਧੁ ਕੁਥਾਇ ਲਇਆ ॥
3ਸਾਈ ਪੁਤ੍ਰੀ ਜਜਮਾਨ ਕੀ ਸਾ ਤੇਰੀ ਏਤੁ ਧਾਨਿ ਖਾਧੈ ਤੇਰਾ ਜਨਮੁ ਗਇਆ ॥੬॥
4ਮੰਮੈ ਮਤਿ ਹਿਰਿ ਲਈ ਤੇਰੀ ਮੂੜੇ ਹਉਮੈ ਵਡਾ ਰੋਗੁ ਪਇਆ ॥
5ਅੰਤਰ ਆਤਮੈ ਬ੍ਰਹਮੁ ਨ ਚੀਨਿੑਆ ਮਾਇਆ ਕਾ ਮੁਹਤਾਜੁ ਭਇਆ ॥੭॥
6ਕਕੈ ਕਾਮਿ ਕ੍ਰੋਧਿ ਭਰਮਿਓਹੁ ਮੂੜੇ ਮਮਤਾ ਲਾਗੇ ਤੁਧੁ ਹਰਿ ਵਿਸਰਿਆ ॥
7ਪੜਹਿ ਗੁਣਹਿ ਤੂੰ ਬਹੁਤੁ ਪੁਕਾਰਹਿ ਵਿਣੁ ਬੂਝੇ ਤੂੰ ਡੂਬਿ ਮੁਆ ॥੮॥
8ਤਤੈ ਤਾਮਸਿ ਜਲਿਓਹੁ ਮੂੜੇ ਥਥੈ ਥਾਨ ਭਰਿਸਟੁ ਹੋਆ ॥
9ਘਘੈ ਘਰਿ ਘਰਿ ਫਿਰਹਿ ਤੂੰ ਮੂੜੇ ਦਦੈ ਦਾਨੁ ਨ ਤੁਧੁ ਲਇਆ ॥੯॥
10ਪਪੈ ਪਾਰਿ ਨ ਪਵਹੀ ਮੂੜੇ ਪਰਪੰਚਿ ਤੂੰ ਪਲਚਿ ਰਹਿਆ ॥
11ਸਚੈ ਆਪਿ ਖੁਆਇਓਹੁ ਮੂੜੇ ਇਹੁ ਸਿਰਿ ਤੇਰੈ ਲੇਖੁ ਪਇਆ ॥੧੦॥
12ਭਭੈ ਭਵਜਲਿ ਡੁਬੋਹੁ ਮੂੜੇ ਮਾਇਆ ਵਿਚਿ ਗਲਤਾਨੁ ਭਇਆ ॥
13ਗੁਰ ਪਰਸਾਦੀ ਏਕੋ ਜਾਣੈ ਏਕ ਘੜੀ ਮਹਿ ਪਾਰਿ ਪਇਆ ॥੧੧॥
14ਵਵੈ ਵਾਰੀ ਆਈਆ ਮੂੜੇ ਵਾਸੁਦੇਉ ਤੁਧੁ ਵੀਸਰਿਆ ॥
15ਏਹ ਵੇਲਾ ਨ ਲਹਸਹਿ ਮੂੜੇ ਫਿਰਿ ਤੂੰ ਜਮ ਕੈ ਵਸਿ ਪਇਆ ॥੧੨॥
16ਝਝੈ ਕਦੇ ਨ ਝੂਰਹਿ ਮੂੜੇ ਸਤਿਗੁਰ ਕਾ ਉਪਦੇਸੁ ਸੁਣਿ ਤੂੰ ਵਿਖਾ ॥
17ਸਤਿਗੁਰ ਬਾਝਹੁ ਗੁਰੁ ਨਹੀ ਕੋਈ ਨਿਗੁਰੇ ਕਾ ਹੈ ਨਾਉ ਬੁਰਾ ॥੧੩॥
18ਧਧੈ ਧਾਵਤ ਵਰਜਿ ਰਖੁ ਮੂੜੇ ਅੰਤਰਿ ਤੇਰੈ ਨਿਧਾਨੁ ਪਇਆ ॥
19ਗੁਰਮੁਖਿ ਹੋਵਹਿ ਤਾ ਹਰਿ ਰਸੁ ਪੀਵਹਿ ਜੁਗਾ ਜੁਗੰਤਰਿ ਖਾਹਿ ਪਇਆ ॥੧੪॥
20ਗਗੈ ਗੋਬਿਦੁ ਚਿਤਿ ਕਰਿ ਮੂੜੇ ਗਲੀ ਕਿਨੈ ਨ ਪਾਇਆ ॥
21ਗੁਰ ਕੇ ਚਰਨ ਹਿਰਦੈ ਵਸਾਇ ਮੂੜੇ ਪਿਛਲੇ ਗੁਨਹ ਸਭ ਬਖਸਿ ਲਇਆ ॥੧੫॥
22ਹਾਹੈ ਹਰਿ ਕਥਾ ਬੂਝੁ ਤੂੰ ਮੂੜੇ ਤਾ ਸਦਾ ਸੁਖੁ ਹੋਈ ॥
23ਮਨਮੁਖਿ ਪੜਹਿ ਤੇਤਾ ਦੁਖੁ ਲਾਗੈ ਵਿਣੁ ਸਤਿਗੁਰ ਮੁਕਤਿ ਨ ਹੋਈ ॥੧੬॥
24ਰਾਰੈ ਰਾਮੁ ਚਿਤਿ ਕਰਿ ਮੂੜੇ ਹਿਰਦੈ ਜਿਨੑ ਕੈ ਰਵਿ ਰਹਿਆ ॥
25ਗੁਰ ਪਰਸਾਦੀ ਜਿਨੑੀ ਰਾਮੁ ਪਛਾਤਾ ਨਿਰਗੁਣ ਰਾਮੁ ਤਿਨੑੀ ਬੂਝਿ ਲਹਿਆ ॥੧੭॥
26ਤੇਰਾ ਅੰਤੁ ਨ ਜਾਈ ਲਖਿਆ ਅਕਥੁ ਨ ਜਾਈ ਹਰਿ ਕਥਿਆ ॥
27ਨਾਨਕ ਜਿਨੑ ਕਉ ਸਤਿਗੁਰੁ ਮਿਲਿਆ ਤਿਨੑ ਕਾ ਲੇਖਾ ਨਿਬੜਿਆ ॥੧੮॥੧॥੨॥
28ਰਾਗੁ ਆਸਾ ਮਹਲਾ ੧ ਛੰਤ ਘਰੁ ੧
29ੴ ਸਤਿਗੁਰ ਪ੍ਰਸਾਦਿ ॥
30ਮੁੰਧ ਜੋਬਨਿ ਬਾਲੜੀਏ ਮੇਰਾ ਪਿਰੁ ਰਲੀਆਲਾ ਰਾਮ ॥
31ਧਨ ਪਿਰ ਨੇਹੁ ਘਣਾ ਰਸਿ ਪ੍ਰੀਤਿ ਦਇਆਲਾ ਰਾਮ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath