ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 436 · Raag Aasaa · Guru Nanak Dev Ji

1ਧਨ ਪਿਰਹਿ ਮੇਲਾ ਹੋਇ ਸੁਆਮੀ ਆਪਿ ਪ੍ਰਭੁ ਕਿਰਪਾ ਕਰੇ ॥

2ਸੇਜਾ ਸੁਹਾਵੀ ਸੰਗਿ ਪਿਰ ਕੈ ਸਾਤ ਸਰ ਅੰਮ੍ਰਿਤ ਭਰੇ ॥

3ਕਰਿ ਦਇਆ ਮਇਆ ਦਇਆਲ ਸਾਚੇ ਸਬਦਿ ਮਿਲਿ ਗੁਣ ਗਾਵਓ ॥

4ਨਾਨਕਾ ਹਰਿ ਵਰੁ ਦੇਖਿ ਬਿਗਸੀ ਮੁੰਧ ਮਨਿ ਓਮਾਹਓ ॥੧॥

5ਮੁੰਧ ਸਹਜਿ ਸਲੋਨੜੀਏ ਇਕ ਪ੍ਰੇਮ ਬਿਨੰਤੀ ਰਾਮ ॥

6ਮੈ ਮਨਿ ਤਨਿ ਹਰਿ ਭਾਵੈ ਪ੍ਰਭ ਸੰਗਮਿ ਰਾਤੀ ਰਾਮ ॥

7ਪ੍ਰਭ ਪ੍ਰੇਮਿ ਰਾਤੀ ਹਰਿ ਬਿਨੰਤੀ ਨਾਮਿ ਹਰਿ ਕੈ ਸੁਖਿ ਵਸੈ ॥

8ਤਉ ਗੁਣ ਪਛਾਣਹਿ ਤਾ ਪ੍ਰਭੁ ਜਾਣਹਿ ਗੁਣਹ ਵਸਿ ਅਵਗਣ ਨਸੈ ॥

9ਤੁਧੁ ਬਾਝੁ ਇਕੁ ਤਿਲੁ ਰਹਿ ਨ ਸਾਕਾ ਕਹਣਿ ਸੁਨਣਿ ਨ ਧੀਜਏ ॥

10ਨਾਨਕਾ ਪ੍ਰਿਉ ਪ੍ਰਿਉ ਕਰਿ ਪੁਕਾਰੇ ਰਸਨ ਰਸਿ ਮਨੁ ਭੀਜਏ ॥੨॥

11ਸਖੀਹੋ ਸਹੇਲੜੀਹੋ ਮੇਰਾ ਪਿਰੁ ਵਣਜਾਰਾ ਰਾਮ ॥

12ਹਰਿ ਨਾਮੋੁ ਵਣੰਜੜਿਆ ਰਸਿ ਮੋਲਿ ਅਪਾਰਾ ਰਾਮ ॥

13ਮੋਲਿ ਅਮੋਲੋ ਸਚ ਘਰਿ ਢੋਲੋ ਪ੍ਰਭ ਭਾਵੈ ਤਾ ਮੁੰਧ ਭਲੀ ॥

14ਇਕਿ ਸੰਗਿ ਹਰਿ ਕੈ ਕਰਹਿ ਰਲੀਆ ਹਉ ਪੁਕਾਰੀ ਦਰਿ ਖਲੀ ॥

15ਕਰਣ ਕਾਰਣ ਸਮਰਥ ਸ੍ਰੀਧਰ ਆਪਿ ਕਾਰਜੁ ਸਾਰਏ ॥

16ਨਾਨਕ ਨਦਰੀ ਧਨ ਸੋਹਾਗਣਿ ਸਬਦੁ ਅਭ ਸਾਧਾਰਏ ॥੩॥

17ਹਮ ਘਰਿ ਸਾਚਾ ਸੋਹਿਲੜਾ ਪ੍ਰਭ ਆਇਅੜੇ ਮੀਤਾ ਰਾਮ ॥

18ਰਾਵੇ ਰੰਗਿ ਰਾਤੜਿਆ ਮਨੁ ਲੀਅੜਾ ਦੀਤਾ ਰਾਮ ॥

19ਆਪਣਾ ਮਨੁ ਦੀਆ ਹਰਿ ਵਰੁ ਲੀਆ ਜਿਉ ਭਾਵੈ ਤਿਉ ਰਾਵਏ ॥

20ਤਨੁ ਮਨੁ ਪਿਰ ਆਗੈ ਸਬਦਿ ਸਭਾਗੈ ਘਰਿ ਅੰਮ੍ਰਿਤ ਫਲੁ ਪਾਵਏ ॥

21ਬੁਧਿ ਪਾਠਿ ਨ ਪਾਈਐ ਬਹੁ ਚਤੁਰਾਈਐ ਭਾਇ ਮਿਲੈ ਮਨਿ ਭਾਣੇ ॥

22ਨਾਨਕ ਠਾਕੁਰ ਮੀਤ ਹਮਾਰੇ ਹਮ ਨਾਹੀ ਲੋਕਾਣੇ ॥੪॥੧॥

23ਆਸਾ ਮਹਲਾ ੧ ॥

24ਅਨਹਦੋ ਅਨਹਦੁ ਵਾਜੈ ਰੁਣ ਝੁਣਕਾਰੇ ਰਾਮ ॥

25ਮੇਰਾ ਮਨੋ ਮੇਰਾ ਮਨੁ ਰਾਤਾ ਲਾਲ ਪਿਆਰੇ ਰਾਮ ॥

26ਅਨਦਿਨੁ ਰਾਤਾ ਮਨੁ ਬੈਰਾਗੀ ਸੁੰਨ ਮੰਡਲਿ ਘਰੁ ਪਾਇਆ ॥

27ਆਦਿ ਪੁਰਖੁ ਅਪਰੰਪਰੁ ਪਿਆਰਾ ਸਤਿਗੁਰਿ ਅਲਖੁ ਲਖਾਇਆ ॥

28ਆਸਣਿ ਬੈਸਣਿ ਥਿਰੁ ਨਾਰਾਇਣੁ ਤਿਤੁ ਮਨੁ ਰਾਤਾ ਵੀਚਾਰੇ ॥

29ਨਾਨਕ ਨਾਮਿ ਰਤੇ ਬੈਰਾਗੀ ਅਨਹਦ ਰੁਣ ਝੁਣਕਾਰੇ ॥੧॥

30ਤਿਤੁ ਅਗਮ ਤਿਤੁ ਅਗਮ ਪੁਰੇ ਕਹੁ ਕਿਤੁ ਬਿਧਿ ਜਾਈਐ ਰਾਮ ॥

31ਸਚੁ ਸੰਜਮੋ ਸਾਰਿ ਗੁਣਾ ਗੁਰ ਸਬਦੁ ਕਮਾਈਐ ਰਾਮ ॥

32ਸਚੁ ਸਬਦੁ ਕਮਾਈਐ ਨਿਜ ਘਰਿ ਜਾਈਐ ਪਾਈਐ ਗੁਣੀ ਨਿਧਾਨਾ ॥

33ਤਿਤੁ ਸਾਖਾ ਮੂਲੁ ਪਤੁ ਨਹੀ ਡਾਲੀ ਸਿਰਿ ਸਭਨਾ ਪਰਧਾਨਾ ॥

34ਜਪੁ ਤਪੁ ਕਰਿ ਕਰਿ ਸੰਜਮ ਥਾਕੀ ਹਠਿ ਨਿਗ੍ਰਹਿ ਨਹੀ ਪਾਈਐ ॥

35ਨਾਨਕ ਸਹਜਿ ਮਿਲੇ ਜਗਜੀਵਨ ਸਤਿਗੁਰ ਬੂਝ ਬੁਝਾਈਐ ॥੨॥

36ਗੁਰੁ ਸਾਗਰੋ ਰਤਨਾਗਰੁ ਤਿਤੁ ਰਤਨ ਘਣੇਰੇ ਰਾਮ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath