ਗੁਰੂ ਗ੍ਰੰਥ ਸਾਹਿਬ 437 · Raag Aasaa · Guru Nanak Dev Ji
1ਕਰਿ ਮਜਨੋ ਸਪਤ ਸਰੇ ਮਨ ਨਿਰਮਲ ਮੇਰੇ ਰਾਮ ॥
2ਨਿਰਮਲ ਜਲਿ ਨੑਾਏ ਜਾ ਪ੍ਰਭ ਭਾਏ ਪੰਚ ਮਿਲੇ ਵੀਚਾਰੇ ॥
3ਕਾਮੁ ਕਰੋਧੁ ਕਪਟੁ ਬਿਖਿਆ ਤਜਿ ਸਚੁ ਨਾਮੁ ਉਰਿ ਧਾਰੇ ॥
4ਹਉਮੈ ਲੋਭ ਲਹਰਿ ਲਬ ਥਾਕੇ ਪਾਏ ਦੀਨ ਦਇਆਲਾ ॥
5ਨਾਨਕ ਗੁਰ ਸਮਾਨਿ ਤੀਰਥੁ ਨਹੀ ਕੋਈ ਸਾਚੇ ਗੁਰ ਗੋਪਾਲਾ ॥੩॥
6ਹਉ ਬਨੁ ਬਨੋ ਦੇਖਿ ਰਹੀ ਤ੍ਰਿਣੁ ਦੇਖਿ ਸਬਾਇਆ ਰਾਮ ॥
7ਤ੍ਰਿਭਵਣੋ ਤੁਝਹਿ ਕੀਆ ਸਭੁ ਜਗਤੁ ਸਬਾਇਆ ਰਾਮ ॥
8ਤੇਰਾ ਸਭੁ ਕੀਆ ਤੂੰ ਥਿਰੁ ਥੀਆ ਤੁਧੁ ਸਮਾਨਿ ਕੋ ਨਾਹੀ ॥
9ਤੂੰ ਦਾਤਾ ਸਭ ਜਾਚਿਕ ਤੇਰੇ ਤੁਧੁ ਬਿਨੁ ਕਿਸੁ ਸਾਲਾਹੀ ॥
10ਅਣਮੰਗਿਆ ਦਾਨੁ ਦੀਜੈ ਦਾਤੇ ਤੇਰੀ ਭਗਤਿ ਭਰੇ ਭੰਡਾਰਾ ॥
11ਰਾਮ ਨਾਮ ਬਿਨੁ ਮੁਕਤਿ ਨ ਹੋਈ ਨਾਨਕੁ ਕਹੈ ਵੀਚਾਰਾ ॥੪॥੨॥
12ਆਸਾ ਮਹਲਾ ੧ ॥
13ਮੇਰਾ ਮਨੋ ਮੇਰਾ ਮਨੁ ਰਾਤਾ ਰਾਮ ਪਿਆਰੇ ਰਾਮ ॥
14ਸਚੁ ਸਾਹਿਬੋ ਆਦਿ ਪੁਰਖੁ ਅਪਰੰਪਰੋ ਧਾਰੇ ਰਾਮ ॥
15ਅਗਮ ਅਗੋਚਰੁ ਅਪਰ ਅਪਾਰਾ ਪਾਰਬ੍ਰਹਮੁ ਪਰਧਾਨੋ ॥
16ਆਦਿ ਜੁਗਾਦੀ ਹੈ ਭੀ ਹੋਸੀ ਅਵਰੁ ਝੂਠਾ ਸਭੁ ਮਾਨੋ ॥
17ਕਰਮ ਧਰਮ ਕੀ ਸਾਰ ਨ ਜਾਣੈ ਸੁਰਤਿ ਮੁਕਤਿ ਕਿਉ ਪਾਈਐ ॥
18ਨਾਨਕ ਗੁਰਮੁਖਿ ਸਬਦਿ ਪਛਾਣੈ ਅਹਿਨਿਸਿ ਨਾਮੁ ਧਿਆਈਐ ॥੧॥
19ਮੇਰਾ ਮਨੋ ਮੇਰਾ ਮਨੁ ਮਾਨਿਆ ਨਾਮੁ ਸਖਾਈ ਰਾਮ ॥
20ਹਉਮੈ ਮਮਤਾ ਮਾਇਆ ਸੰਗਿ ਨ ਜਾਈ ਰਾਮ ॥
21ਮਾਤਾ ਪਿਤ ਭਾਈ ਸੁਤ ਚਤੁਰਾਈ ਸੰਗਿ ਨ ਸੰਪੈ ਨਾਰੇ ॥
22ਸਾਇਰ ਕੀ ਪੁਤ੍ਰੀ ਪਰਹਰਿ ਤਿਆਗੀ ਚਰਣ ਤਲੈ ਵੀਚਾਰੇ ॥
23ਆਦਿ ਪੁਰਖਿ ਇਕੁ ਚਲਤੁ ਦਿਖਾਇਆ ਜਹ ਦੇਖਾ ਤਹ ਸੋਈ ॥
24ਨਾਨਕ ਹਰਿ ਕੀ ਭਗਤਿ ਨ ਛੋਡਉ ਸਹਜੇ ਹੋਇ ਸੁ ਹੋਈ ॥੨॥
25ਮੇਰਾ ਮਨੋ ਮੇਰਾ ਮਨੁ ਨਿਰਮਲੁ ਸਾਚੁ ਸਮਾਲੇ ਰਾਮ ॥
26ਅਵਗਣ ਮੇਟਿ ਚਲੇ ਗੁਣ ਸੰਗਮ ਨਾਲੇ ਰਾਮ ॥
27ਅਵਗਣ ਪਰਹਰਿ ਕਰਣੀ ਸਾਰੀ ਦਰਿ ਸਚੈ ਸਚਿਆਰੋ ॥
28ਆਵਣੁ ਜਾਵਣੁ ਠਾਕਿ ਰਹਾਏ ਗੁਰਮੁਖਿ ਤਤੁ ਵੀਚਾਰੋ ॥
29ਸਾਜਨੁ ਮੀਤੁ ਸੁਜਾਣੁ ਸਖਾ ਤੂੰ ਸਚਿ ਮਿਲੈ ਵਡਿਆਈ ॥
30ਨਾਨਕ ਨਾਮੁ ਰਤਨੁ ਪਰਗਾਸਿਆ ਐਸੀ ਗੁਰਮਤਿ ਪਾਈ ॥੩॥
31ਸਚੁ ਅੰਜਨੋ ਅੰਜਨੁ ਸਾਰਿ ਨਿਰੰਜਨਿ ਰਾਤਾ ਰਾਮ ॥
32ਮਨਿ ਤਨਿ ਰਵਿ ਰਹਿਆ ਜਗਜੀਵਨੋ ਦਾਤਾ ਰਾਮ ॥
33ਜਗਜੀਵਨੁ ਦਾਤਾ ਹਰਿ ਮਨਿ ਰਾਤਾ ਸਹਜਿ ਮਿਲੈ ਮੇਲਾਇਆ ॥
34ਸਾਧ ਸਭਾ ਸੰਤਾ ਕੀ ਸੰਗਤਿ ਨਦਰਿ ਪ੍ਰਭੂ ਸੁਖੁ ਪਾਇਆ ॥
35ਹਰਿ ਕੀ ਭਗਤਿ ਰਤੇ ਬੈਰਾਗੀ ਚੂਕੇ ਮੋਹ ਪਿਆਸਾ ॥
36ਨਾਨਕ ਹਉਮੈ ਮਾਰਿ ਪਤੀਣੇ ਵਿਰਲੇ ਦਾਸ ਉਦਾਸਾ ॥੪॥੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath