ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 438 · Raag Aasaa

1ਰਾਗੁ ਆਸਾ ਮਹਲਾ ੧ ਛੰਤ ਘਰੁ ੨

2ੴ ਸਤਿਗੁਰ ਪ੍ਰਸਾਦਿ ॥

3ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥

4ਸਭਨਾ ਕਾ ਦਾਤਾ ਕਰਮ ਬਿਧਾਤਾ ਦੂਖ ਬਿਸਾਰਣਹਾਰੁ ਜੀਉ ॥

5ਦੂਖ ਬਿਸਾਰਣਹਾਰੁ ਸੁਆਮੀ ਕੀਤਾ ਜਾ ਕਾ ਹੋਵੈ ॥

6ਕੋਟ ਕੋਟੰਤਰ ਪਾਪਾ ਕੇਰੇ ਏਕ ਘੜੀ ਮਹਿ ਖੋਵੈ ॥

7ਹੰਸ ਸਿ ਹੰਸਾ ਬਗ ਸਿ ਬਗਾ ਘਟ ਘਟ ਕਰੇ ਬੀਚਾਰੁ ਜੀਉ ॥

8ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥੧॥

9ਜਿਨੑ ਇਕ ਮਨਿ ਧਿਆਇਆ ਤਿਨੑ ਸੁਖੁ ਪਾਇਆ ਤੇ ਵਿਰਲੇ ਸੰਸਾਰਿ ਜੀਉ ॥

10ਤਿਨ ਜਮੁ ਨੇੜਿ ਨ ਆਵੈ ਗੁਰ ਸਬਦੁ ਕਮਾਵੈ ਕਬਹੁ ਨ ਆਵਹਿ ਹਾਰਿ ਜੀਉ ॥

11ਤੇ ਕਬਹੁ ਨ ਹਾਰਹਿ ਹਰਿ ਹਰਿ ਗੁਣ ਸਾਰਹਿ ਤਿਨੑ ਜਮੁ ਨੇੜਿ ਨ ਆਵੈ ॥

12ਜੰਮਣੁ ਮਰਣੁ ਤਿਨੑਾ ਕਾ ਚੂਕਾ ਜੋ ਹਰਿ ਲਾਗੇ ਪਾਵੈ ॥

13ਗੁਰਮਤਿ ਹਰਿ ਰਸੁ ਹਰਿ ਫਲੁ ਪਾਇਆ ਹਰਿ ਹਰਿ ਨਾਮੁ ਉਰ ਧਾਰਿ ਜੀਉ ॥

14ਜਿਨੑ ਇਕ ਮਨਿ ਧਿਆਇਆ ਤਿਨੑ ਸੁਖੁ ਪਾਇਆ ਤੇ ਵਿਰਲੇ ਸੰਸਾਰਿ ਜੀਉ ॥੨॥

15ਜਿਨਿ ਜਗਤੁ ਉਪਾਇਆ ਧੰਧੈ ਲਾਇਆ ਤਿਸੈ ਵਿਟਹੁ ਕੁਰਬਾਣੁ ਜੀਉ ॥

16ਤਾ ਕੀ ਸੇਵ ਕਰੀਜੈ ਲਾਹਾ ਲੀਜੈ ਹਰਿ ਦਰਗਹ ਪਾਈਐ ਮਾਣੁ ਜੀਉ ॥

17ਹਰਿ ਦਰਗਹ ਮਾਨੁ ਸੋਈ ਜਨੁ ਪਾਵੈ ਜੋ ਨਰੁ ਏਕੁ ਪਛਾਣੈ ॥

18ਓਹੁ ਨਵ ਨਿਧਿ ਪਾਵੈ ਗੁਰਮਤਿ ਹਰਿ ਧਿਆਵੈ ਨਿਤ ਹਰਿ ਗੁਣ ਆਖਿ ਵਖਾਣੈ ॥

19ਅਹਿਨਿਸਿ ਨਾਮੁ ਤਿਸੈ ਕਾ ਲੀਜੈ ਹਰਿ ਊਤਮੁ ਪੁਰਖੁ ਪਰਧਾਨੁ ਜੀਉ ॥

20ਜਿਨਿ ਜਗਤੁ ਉਪਾਇਆ ਧੰਧੈ ਲਾਇਆ ਹਉ ਤਿਸੈ ਵਿਟਹੁ ਕੁਰਬਾਨੁ ਜੀਉ ॥੩॥

21ਨਾਮੁ ਲੈਨਿ ਸਿ ਸੋਹਹਿ ਤਿਨ ਸੁਖ ਫਲ ਹੋਵਹਿ ਮਾਨਹਿ ਸੇ ਜਿਣਿ ਜਾਹਿ ਜੀਉ ॥

22ਤਿਨ ਫਲ ਤੋਟਿ ਨ ਆਵੈ ਜਾ ਤਿਸੁ ਭਾਵੈ ਜੇ ਜੁਗ ਕੇਤੇ ਜਾਹਿ ਜੀਉ ॥

23ਜੇ ਜੁਗ ਕੇਤੇ ਜਾਹਿ ਸੁਆਮੀ ਤਿਨ ਫਲ ਤੋਟਿ ਨ ਆਵੈ ॥

24ਤਿਨੑ ਜਰਾ ਨ ਮਰਣਾ ਨਰਕਿ ਨ ਪਰਣਾ ਜੋ ਹਰਿ ਨਾਮੁ ਧਿਆਵੈ ॥

25ਹਰਿ ਹਰਿ ਕਰਹਿ ਸਿ ਸੂਕਹਿ ਨਾਹੀ ਨਾਨਕ ਪੀੜ ਨ ਖਾਹਿ ਜੀਉ ॥

26ਨਾਮੁ ਲੈਨਿੑ ਸਿ ਸੋਹਹਿ ਤਿਨੑ ਸੁਖ ਫਲ ਹੋਵਹਿ ਮਾਨਹਿ ਸੇ ਜਿਣਿ ਜਾਹਿ ਜੀਉ ॥੪॥੧॥੪॥

27ੴ ਸਤਿਗੁਰ ਪ੍ਰਸਾਦਿ ॥

28ਆਸਾ ਮਹਲਾ ੧ ਛੰਤ ਘਰੁ ੩ ॥

29ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ ॥

30ਬਿਖੁ ਫਲੁ ਮੀਠਾ ਚਾਰਿ ਦਿਨ ਫਿਰਿ ਹੋਵੈ ਤਾਤਾ ਰਾਮ ॥

31ਫਿਰਿ ਹੋਇ ਤਾਤਾ ਖਰਾ ਮਾਤਾ ਨਾਮ ਬਿਨੁ ਪਰਤਾਪਏ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath