ਗੁਰੂ ਗ੍ਰੰਥ ਸਾਹਿਬ 439 · Raag Aasaa · Guru Nanak Dev Ji
1ਓਹੁ ਜੇਵ ਸਾਇਰ ਦੇਇ ਲਹਰੀ ਬਿਜੁਲ ਜਿਵੈ ਚਮਕਏ ॥
2ਹਰਿ ਬਾਝੁ ਰਾਖਾ ਕੋਇ ਨਾਹੀ ਸੋਇ ਤੁਝਹਿ ਬਿਸਾਰਿਆ ॥
3ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਹਰਣਾ ਕਾਲਿਆ ॥੧॥
4ਭਵਰਾ ਫੂਲਿ ਭਵੰਤਿਆ ਦੁਖੁ ਅਤਿ ਭਾਰੀ ਰਾਮ ॥
5ਮੈ ਗੁਰੁ ਪੂਛਿਆ ਆਪਣਾ ਸਾਚਾ ਬੀਚਾਰੀ ਰਾਮ ॥
6ਬੀਚਾਰਿ ਸਤਿਗੁਰੁ ਮੁਝੈ ਪੂਛਿਆ ਭਵਰੁ ਬੇਲੀ ਰਾਤਓ ॥
7ਸੂਰਜੁ ਚੜਿਆ ਪਿੰਡੁ ਪੜਿਆ ਤੇਲੁ ਤਾਵਣਿ ਤਾਤਓ ॥
8ਜਮ ਮਗਿ ਬਾਧਾ ਖਾਹਿ ਚੋਟਾ ਸਬਦ ਬਿਨੁ ਬੇਤਾਲਿਆ ॥
9ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਭਵਰਾ ਕਾਲਿਆ ॥੨॥
10ਮੇਰੇ ਜੀਅੜਿਆ ਪਰਦੇਸੀਆ ਕਿਤੁ ਪਵਹਿ ਜੰਜਾਲੇ ਰਾਮ ॥
11ਸਾਚਾ ਸਾਹਿਬੁ ਮਨਿ ਵਸੈ ਕੀ ਫਾਸਹਿ ਜਮ ਜਾਲੇ ਰਾਮ ॥
12ਮਛੁਲੀ ਵਿਛੁੰਨੀ ਨੈਣ ਰੁੰਨੀ ਜਾਲੁ ਬਧਿਕਿ ਪਾਇਆ ॥
13ਸੰਸਾਰੁ ਮਾਇਆ ਮੋਹੁ ਮੀਠਾ ਅੰਤਿ ਭਰਮੁ ਚੁਕਾਇਆ ॥
14ਭਗਤਿ ਕਰਿ ਚਿਤੁ ਲਾਇ ਹਰਿ ਸਿਉ ਛੋਡਿ ਮਨਹੁ ਅੰਦੇਸਿਆ ॥
15ਸਚੁ ਕਹੈ ਨਾਨਕੁ ਚੇਤਿ ਰੇ ਮਨ ਜੀਅੜਿਆ ਪਰਦੇਸੀਆ ॥੩॥
16ਨਦੀਆ ਵਾਹ ਵਿਛੁੰਨਿਆ ਮੇਲਾ ਸੰਜੋਗੀ ਰਾਮ ॥
17ਜੁਗੁ ਜੁਗੁ ਮੀਠਾ ਵਿਸੁ ਭਰੇ ਕੋ ਜਾਣੈ ਜੋਗੀ ਰਾਮ ॥
18ਕੋਈ ਸਹਜਿ ਜਾਣੈ ਹਰਿ ਪਛਾਣੈ ਸਤਿਗੁਰੂ ਜਿਨਿ ਚੇਤਿਆ ॥
19ਬਿਨੁ ਨਾਮ ਹਰਿ ਕੇ ਭਰਮਿ ਭੂਲੇ ਪਚਹਿ ਮੁਗਧ ਅਚੇਤਿਆ ॥
20ਹਰਿ ਨਾਮੁ ਭਗਤਿ ਨ ਰਿਦੈ ਸਾਚਾ ਸੇ ਅੰਤਿ ਧਾਹੀ ਰੁੰਨਿਆ ॥
21ਸਚੁ ਕਹੈ ਨਾਨਕੁ ਸਬਦਿ ਸਾਚੈ ਮੇਲਿ ਚਿਰੀ ਵਿਛੁੰਨਿਆ ॥੪॥੧॥੫॥
22ੴ ਸਤਿਗੁਰ ਪ੍ਰਸਾਦਿ ॥
23ਆਸਾ ਮਹਲਾ ੩ ਛੰਤ ਘਰੁ ੧ ॥
24ਹਮ ਘਰੇ ਸਾਚਾ ਸੋਹਿਲਾ ਸਾਚੈ ਸਬਦਿ ਸੁਹਾਇਆ ਰਾਮ ॥
25ਧਨ ਪਿਰ ਮੇਲੁ ਭਇਆ ਪ੍ਰਭਿ ਆਪਿ ਮਿਲਾਇਆ ਰਾਮ ॥
26ਪ੍ਰਭਿ ਆਪਿ ਮਿਲਾਇਆ ਸਚੁ ਮੰਨਿ ਵਸਾਇਆ ਕਾਮਣਿ ਸਹਜੇ ਮਾਤੀ ॥
27ਗੁਰ ਸਬਦਿ ਸੀਗਾਰੀ ਸਚਿ ਸਵਾਰੀ ਸਦਾ ਰਾਵੇ ਰੰਗਿ ਰਾਤੀ ॥
28ਆਪੁ ਗਵਾਏ ਹਰਿ ਵਰੁ ਪਾਏ ਤਾ ਹਰਿ ਰਸੁ ਮੰਨਿ ਵਸਾਇਆ ॥
29ਕਹੁ ਨਾਨਕ ਗੁਰ ਸਬਦਿ ਸਵਾਰੀ ਸਫਲਿਉ ਜਨਮੁ ਸਬਾਇਆ ॥੧॥
30ਦੂਜੜੈ ਕਾਮਣਿ ਭਰਮਿ ਭੁਲੀ ਹਰਿ ਵਰੁ ਨ ਪਾਏ ਰਾਮ ॥
31ਕਾਮਣਿ ਗੁਣੁ ਨਾਹੀ ਬਿਰਥਾ ਜਨਮੁ ਗਵਾਏ ਰਾਮ ॥
32ਬਿਰਥਾ ਜਨਮੁ ਗਵਾਏ ਮਨਮੁਖਿ ਇਆਣੀ ਅਉਗਣਵੰਤੀ ਝੂਰੇ ॥
33ਆਪਣਾ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਤਾ ਪਿਰੁ ਮਿਲਿਆ ਹਦੂਰੇ ॥
34ਦੇਖਿ ਪਿਰੁ ਵਿਗਸੀ ਅੰਦਰਹੁ ਸਰਸੀ ਸਚੈ ਸਬਦਿ ਸੁਭਾਏ ॥
35ਨਾਨਕ ਵਿਣੁ ਨਾਵੈ ਕਾਮਣਿ ਭਰਮਿ ਭੁਲਾਣੀ ਮਿਲਿ ਪ੍ਰੀਤਮ ਸੁਖੁ ਪਾਏ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath