ਗੁਰੂ ਗ੍ਰੰਥ ਸਾਹਿਬ 43 · Siree Raag
1ਸਿਰੀਰਾਗੁ ਮਹਲਾ ੫ ॥
2ਭਲਕੇ ਉਠਿ ਪਪੋਲੀਐ ਵਿਣੁ ਬੁਝੇ ਮੁਗਧ ਅਜਾਣਿ ॥
3ਸੋ ਪ੍ਰਭੁ ਚਿਤਿ ਨ ਆਇਓ ਛੁਟੈਗੀ ਬੇਬਾਣਿ ॥
4ਸਤਿਗੁਰ ਸੇਤੀ ਚਿਤੁ ਲਾਇ ਸਦਾ ਸਦਾ ਰੰਗੁ ਮਾਣਿ ॥੧॥
5ਪ੍ਰਾਣੀ ਤੂੰ ਆਇਆ ਲਾਹਾ ਲੈਣਿ ॥
6ਲਗਾ ਕਿਤੁ ਕੁਫਕੜੇ ਸਭ ਮੁਕਦੀ ਚਲੀ ਰੈਣਿ ॥੧॥ ਰਹਾਉ ॥
7ਕੁਦਮ ਕਰੇ ਪਸੁ ਪੰਖੀਆ ਦਿਸੈ ਨਾਹੀ ਕਾਲੁ ॥
8ਓਤੈ ਸਾਥਿ ਮਨੁਖੁ ਹੈ ਫਾਥਾ ਮਾਇਆ ਜਾਲਿ ॥
9ਮੁਕਤੇ ਸੇਈ ਭਾਲੀਅਹਿ ਜਿ ਸਚਾ ਨਾਮੁ ਸਮਾਲਿ ॥੨॥
10ਜੋ ਘਰੁ ਛਡਿ ਗਵਾਵਣਾ ਸੋ ਲਗਾ ਮਨ ਮਾਹਿ ॥
11ਜਿਥੈ ਜਾਇ ਤੁਧੁ ਵਰਤਣਾ ਤਿਸ ਕੀ ਚਿੰਤਾ ਨਾਹਿ ॥
12ਫਾਥੇ ਸੇਈ ਨਿਕਲੇ ਜਿ ਗੁਰ ਕੀ ਪੈਰੀ ਪਾਹਿ ॥੩॥
13ਕੋਈ ਰਖਿ ਨ ਸਕਈ ਦੂਜਾ ਕੋ ਨ ਦਿਖਾਇ ॥
14ਚਾਰੇ ਕੁੰਡਾ ਭਾਲਿ ਕੈ ਆਇ ਪਇਆ ਸਰਣਾਇ ॥
15ਨਾਨਕ ਸਚੈ ਪਾਤਿਸਾਹਿ ਡੁਬਦਾ ਲਇਆ ਕਢਾਇ ॥੪॥੩॥੭੩॥
16ਸਿਰੀਰਾਗੁ ਮਹਲਾ ੫ ॥
17ਘੜੀ ਮੁਹਤ ਕਾ ਪਾਹੁਣਾ ਕਾਜ ਸਵਾਰਣਹਾਰੁ ॥
18ਮਾਇਆ ਕਾਮਿ ਵਿਆਪਿਆ ਸਮਝੈ ਨਾਹੀ ਗਾਵਾਰੁ ॥
19ਉਠਿ ਚਲਿਆ ਪਛੁਤਾਇਆ ਪਰਿਆ ਵਸਿ ਜੰਦਾਰ ॥੧॥
20ਅੰਧੇ ਤੂੰ ਬੈਠਾ ਕੰਧੀ ਪਾਹਿ ॥
21ਜੇ ਹੋਵੀ ਪੂਰਬਿ ਲਿਖਿਆ ਤਾ ਗੁਰ ਕਾ ਬਚਨੁ ਕਮਾਹਿ ॥੧॥ ਰਹਾਉ ॥
22ਹਰੀ ਨਾਹੀ ਨਹ ਡਡੁਰੀ ਪਕੀ ਵਢਣਹਾਰ ॥
23ਲੈ ਲੈ ਦਾਤ ਪਹੁਤਿਆ ਲਾਵੇ ਕਰਿ ਤਈਆਰੁ ॥
24ਜਾ ਹੋਆ ਹੁਕਮੁ ਕਿਰਸਾਣ ਦਾ ਤਾ ਲੁਣਿ ਮਿਣਿਆ ਖੇਤਾਰੁ ॥੨॥
25ਪਹਿਲਾ ਪਹਰੁ ਧੰਧੈ ਗਇਆ ਦੂਜੈ ਭਰਿ ਸੋਇਆ ॥
26ਤੀਜੈ ਝਾਖ ਝਖਾਇਆ ਚਉਥੈ ਭੋਰੁ ਭਇਆ ॥
27ਕਦ ਹੀ ਚਿਤਿ ਨ ਆਇਓ ਜਿਨਿ ਜੀਉ ਪਿੰਡੁ ਦੀਆ ॥੩॥
28ਸਾਧਸੰਗਤਿ ਕਉ ਵਾਰਿਆ ਜੀਉ ਕੀਆ ਕੁਰਬਾਣੁ ॥
29ਜਿਸ ਤੇ ਸੋਝੀ ਮਨਿ ਪਈ ਮਿਲਿਆ ਪੁਰਖੁ ਸੁਜਾਣੁ ॥
30ਨਾਨਕ ਡਿਠਾ ਸਦਾ ਨਾਲਿ ਹਰਿ ਅੰਤਰਜਾਮੀ ਜਾਣੁ ॥੪॥੪॥੭੪॥
31ਸਿਰੀਰਾਗੁ ਮਹਲਾ ੫ ॥
32ਸਭੇ ਗਲਾ ਵਿਸਰਨੁ ਇਕੋ ਵਿਸਰਿ ਨ ਜਾਉ ॥
33ਧੰਧਾ ਸਭੁ ਜਲਾਇ ਕੈ ਗੁਰਿ ਨਾਮੁ ਦੀਆ ਸਚੁ ਸੁਆਉ ॥
34ਆਸਾ ਸਭੇ ਲਾਹਿ ਕੈ ਇਕਾ ਆਸ ਕਮਾਉ ॥
35ਜਿਨੀ ਸਤਿਗੁਰੁ ਸੇਵਿਆ ਤਿਨ ਅਗੈ ਮਿਲਿਆ ਥਾਉ ॥੧॥
36ਮਨ ਮੇਰੇ ਕਰਤੇ ਨੋ ਸਾਲਾਹਿ ॥
37ਸਭੇ ਛਡਿ ਸਿਆਣਪਾ ਗੁਰ ਕੀ ਪੈਰੀ ਪਾਹਿ ॥੧॥ ਰਹਾਉ ॥
38ਦੁਖ ਭੁਖ ਨਹ ਵਿਆਪਈ ਜੇ ਸੁਖਦਾਤਾ ਮਨਿ ਹੋਇ ॥
39ਕਿਤ ਹੀ ਕੰਮਿ ਨ ਛਿਜੀਐ ਜਾ ਹਿਰਦੈ ਸਚਾ ਸੋਇ ॥
40ਜਿਸੁ ਤੂੰ ਰਖਹਿ ਹਥ ਦੇ ਤਿਸੁ ਮਾਰਿ ਨ ਸਕੈ ਕੋਇ ॥
41ਸੁਖਦਾਤਾ ਗੁਰੁ ਸੇਵੀਐ ਸਭਿ ਅਵਗਣ ਕਢੈ ਧੋਇ ॥੨॥
42ਸੇਵਾ ਮੰਗੈ ਸੇਵਕੋ ਲਾਈਆਂ ਅਪੁਨੀ ਸੇਵ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath