ਗੁਰੂ ਗ੍ਰੰਥ ਸਾਹਿਬ 440 · Raag Aasaa · Guru Amar Daas Ji
1ਪਿਰੁ ਸੰਗਿ ਕਾਮਣਿ ਜਾਣਿਆ ਗੁਰਿ ਮੇਲਿ ਮਿਲਾਈ ਰਾਮ ॥
2ਅੰਤਰਿ ਸਬਦਿ ਮਿਲੀ ਸਹਜੇ ਤਪਤਿ ਬੁਝਾਈ ਰਾਮ ॥
3ਸਬਦਿ ਤਪਤਿ ਬੁਝਾਈ ਅੰਤਰਿ ਸਾਂਤਿ ਆਈ ਸਹਜੇ ਹਰਿ ਰਸੁ ਚਾਖਿਆ ॥
4ਮਿਲਿ ਪ੍ਰੀਤਮ ਅਪਣੇ ਸਦਾ ਰੰਗੁ ਮਾਣੇ ਸਚੈ ਸਬਦਿ ਸੁਭਾਖਿਆ ॥
5ਪੜਿ ਪੜਿ ਪੰਡਿਤ ਮੋਨੀ ਥਾਕੇ ਭੇਖੀ ਮੁਕਤਿ ਨ ਪਾਈ ॥
6ਨਾਨਕ ਬਿਨੁ ਭਗਤੀ ਜਗੁ ਬਉਰਾਨਾ ਸਚੈ ਸਬਦਿ ਮਿਲਾਈ ॥੩॥
7ਸਾ ਧਨ ਮਨਿ ਅਨਦੁ ਭਇਆ ਹਰਿ ਜੀਉ ਮੇਲਿ ਪਿਆਰੇ ਰਾਮ ॥
8ਸਾ ਧਨ ਹਰਿ ਕੈ ਰਸਿ ਰਸੀ ਗੁਰ ਕੈ ਸਬਦਿ ਅਪਾਰੇ ਰਾਮ ॥
9ਸਬਦਿ ਅਪਾਰੇ ਮਿਲੇ ਪਿਆਰੇ ਸਦਾ ਗੁਣ ਸਾਰੇ ਮਨਿ ਵਸੇ ॥
10ਸੇਜ ਸੁਹਾਵੀ ਜਾ ਪਿਰਿ ਰਾਵੀ ਮਿਲਿ ਪ੍ਰੀਤਮ ਅਵਗਣ ਨਸੇ ॥
11ਜਿਤੁ ਘਰਿ ਨਾਮੁ ਹਰਿ ਸਦਾ ਧਿਆਈਐ ਸੋਹਿਲੜਾ ਜੁਗ ਚਾਰੇ ॥
12ਨਾਨਕ ਨਾਮਿ ਰਤੇ ਸਦਾ ਅਨਦੁ ਹੈ ਹਰਿ ਮਿਲਿਆ ਕਾਰਜ ਸਾਰੇ ॥੪॥੧॥੬॥
13ੴ ਸਤਿਗੁਰ ਪ੍ਰਸਾਦਿ ॥
14ਆਸਾ ਮਹਲਾ ੩ ਛੰਤ ਘਰੁ ੩ ॥
15ਸਾਜਨ ਮੇਰੇ ਪ੍ਰੀਤਮਹੁ ਤੁਮ ਸਹ ਕੀ ਭਗਤਿ ਕਰੇਹੋ ॥
16ਗੁਰੁ ਸੇਵਹੁ ਸਦਾ ਆਪਣਾ ਨਾਮੁ ਪਦਾਰਥੁ ਲੇਹੋ ॥
17ਭਗਤਿ ਕਰਹੁ ਤੁਮ ਸਹੈ ਕੇਰੀ ਜੋ ਸਹ ਪਿਆਰੇ ਭਾਵਏ ॥
18ਆਪਣਾ ਭਾਣਾ ਤੁਮ ਕਰਹੁ ਤਾ ਫਿਰਿ ਸਹ ਖੁਸੀ ਨ ਆਵਏ ॥
19ਭਗਤਿ ਭਾਵ ਇਹੁ ਮਾਰਗੁ ਬਿਖੜਾ ਗੁਰ ਦੁਆਰੈ ਕੋ ਪਾਵਏ ॥
20ਕਹੈ ਨਾਨਕੁ ਜਿਸੁ ਕਰੇ ਕਿਰਪਾ ਸੋ ਹਰਿ ਭਗਤੀ ਚਿਤੁ ਲਾਵਏ ॥੧॥
21ਮੇਰੇ ਮਨ ਬੈਰਾਗੀਆ ਤੂੰ ਬੈਰਾਗੁ ਕਰਿ ਕਿਸੁ ਦਿਖਾਵਹਿ ॥
22ਹਰਿ ਸੋਹਿਲਾ ਤਿਨੑ ਸਦ ਸਦਾ ਜੋ ਹਰਿ ਗੁਣ ਗਾਵਹਿ ॥
23ਕਰਿ ਬੈਰਾਗੁ ਤੂੰ ਛੋਡਿ ਪਾਖੰਡੁ ਸੋ ਸਹੁ ਸਭੁ ਕਿਛੁ ਜਾਣਏ ॥
24ਜਲਿ ਥਲਿ ਮਹੀਅਲਿ ਏਕੋ ਸੋਈ ਗੁਰਮੁਖਿ ਹੁਕਮੁ ਪਛਾਣਏ ॥
25ਜਿਨਿ ਹੁਕਮੁ ਪਛਾਤਾ ਹਰੀ ਕੇਰਾ ਸੋਈ ਸਰਬ ਸੁਖ ਪਾਵਏ ॥
26ਇਵ ਕਹੈ ਨਾਨਕੁ ਸੋ ਬੈਰਾਗੀ ਅਨਦਿਨੁ ਹਰਿ ਲਿਵ ਲਾਵਏ ॥੨॥
27ਜਹ ਜਹ ਮਨ ਤੂੰ ਧਾਵਦਾ ਤਹ ਤਹ ਹਰਿ ਤੇਰੈ ਨਾਲੇ ॥
28ਮਨ ਸਿਆਣਪ ਛੋਡੀਐ ਗੁਰ ਕਾ ਸਬਦੁ ਸਮਾਲੇ ॥
29ਸਾਥਿ ਤੇਰੈ ਸੋ ਸਹੁ ਸਦਾ ਹੈ ਇਕੁ ਖਿਨੁ ਹਰਿ ਨਾਮੁ ਸਮਾਲਹੇ ॥
30ਜਨਮ ਜਨਮ ਕੇ ਤੇਰੇ ਪਾਪ ਕਟੇ ਅੰਤਿ ਪਰਮ ਪਦੁ ਪਾਵਹੇ ॥
31ਸਾਚੇ ਨਾਲਿ ਤੇਰਾ ਗੰਢੁ ਲਾਗੈ ਗੁਰਮੁਖਿ ਸਦਾ ਸਮਾਲੇ ॥
32ਇਉ ਕਹੈ ਨਾਨਕੁ ਜਹ ਮਨ ਤੂੰ ਧਾਵਦਾ ਤਹ ਹਰਿ ਤੇਰੈ ਸਦਾ ਨਾਲੇ ॥੩॥
33ਸਤਿਗੁਰ ਮਿਲਿਐ ਧਾਵਤੁ ਥੰਮਿੑਆ ਨਿਜ ਘਰਿ ਵਸਿਆ ਆਏ ॥
34ਨਾਮੁ ਵਿਹਾਝੇ ਨਾਮੁ ਲਏ ਨਾਮਿ ਰਹੇ ਸਮਾਏ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath