ਗੁਰੂ ਗ੍ਰੰਥ ਸਾਹਿਬ 441 · Raag Aasaa · Guru Amar Daas Ji
1ਧਾਵਤੁ ਥੰਮਿੑਆ ਸਤਿਗੁਰਿ ਮਿਲਿਐ ਦਸਵਾ ਦੁਆਰੁ ਪਾਇਆ ॥
2ਤਿਥੈ ਅੰਮ੍ਰਿਤ ਭੋਜਨੁ ਸਹਜ ਧੁਨਿ ਉਪਜੈ ਜਿਤੁ ਸਬਦਿ ਜਗਤੁ ਥੰਮਿੑ ਰਹਾਇਆ ॥
3ਤਹ ਅਨੇਕ ਵਾਜੇ ਸਦਾ ਅਨਦੁ ਹੈ ਸਚੇ ਰਹਿਆ ਸਮਾਏ ॥
4ਇਉ ਕਹੈ ਨਾਨਕੁ ਸਤਿਗੁਰਿ ਮਿਲਿਐ ਧਾਵਤੁ ਥੰਮਿੑਆ ਨਿਜ ਘਰਿ ਵਸਿਆ ਆਏ ॥੪॥
5ਮਨ ਤੂੰ ਜੋਤਿ ਸਰੂਪੁ ਹੈ ਆਪਣਾ ਮੂਲੁ ਪਛਾਣੁ ॥
6ਮਨ ਹਰਿ ਜੀ ਤੇਰੈ ਨਾਲਿ ਹੈ ਗੁਰਮਤੀ ਰੰਗੁ ਮਾਣੁ ॥
7ਮੂਲੁ ਪਛਾਣਹਿ ਤਾਂ ਸਹੁ ਜਾਣਹਿ ਮਰਣ ਜੀਵਣ ਕੀ ਸੋਝੀ ਹੋਈ ॥
8ਗੁਰ ਪਰਸਾਦੀ ਏਕੋ ਜਾਣਹਿ ਤਾਂ ਦੂਜਾ ਭਾਉ ਨ ਹੋਈ ॥
9ਮਨਿ ਸਾਂਤਿ ਆਈ ਵਜੀ ਵਧਾਈ ਤਾ ਹੋਆ ਪਰਵਾਣੁ ॥
10ਇਉ ਕਹੈ ਨਾਨਕੁ ਮਨ ਤੂੰ ਜੋਤਿ ਸਰੂਪੁ ਹੈ ਅਪਣਾ ਮੂਲੁ ਪਛਾਣੁ ॥੫॥
11ਮਨ ਤੂੰ ਗਾਰਬਿ ਅਟਿਆ ਗਾਰਬਿ ਲਦਿਆ ਜਾਹਿ ॥
12ਮਾਇਆ ਮੋਹਣੀ ਮੋਹਿਆ ਫਿਰਿ ਫਿਰਿ ਜੂਨੀ ਭਵਾਹਿ ॥
13ਗਾਰਬਿ ਲਾਗਾ ਜਾਹਿ ਮੁਗਧ ਮਨ ਅੰਤਿ ਗਇਆ ਪਛੁਤਾਵਹੇ ॥
14ਅਹੰਕਾਰੁ ਤਿਸਨਾ ਰੋਗੁ ਲਗਾ ਬਿਰਥਾ ਜਨਮੁ ਗਵਾਵਹੇ ॥
15ਮਨਮੁਖ ਮੁਗਧ ਚੇਤਹਿ ਨਾਹੀ ਅਗੈ ਗਇਆ ਪਛੁਤਾਵਹੇ ॥
16ਇਉ ਕਹੈ ਨਾਨਕੁ ਮਨ ਤੂੰ ਗਾਰਬਿ ਅਟਿਆ ਗਾਰਬਿ ਲਦਿਆ ਜਾਵਹੇ ॥੬॥
17ਮਨ ਤੂੰ ਮਤ ਮਾਣੁ ਕਰਹਿ ਜਿ ਹਉ ਕਿਛੁ ਜਾਣਦਾ ਗੁਰਮੁਖਿ ਨਿਮਾਣਾ ਹੋਹੁ ॥
18ਅੰਤਰਿ ਅਗਿਆਨੁ ਹਉ ਬੁਧਿ ਹੈ ਸਚਿ ਸਬਦਿ ਮਲੁ ਖੋਹੁ ॥
19ਹੋਹੁ ਨਿਮਾਣਾ ਸਤਿਗੁਰੂ ਅਗੈ ਮਤ ਕਿਛੁ ਆਪੁ ਲਖਾਵਹੇ ॥
20ਆਪਣੈ ਅਹੰਕਾਰਿ ਜਗਤੁ ਜਲਿਆ ਮਤ ਤੂੰ ਆਪਣਾ ਆਪੁ ਗਵਾਵਹੇ ॥
21ਸਤਿਗੁਰ ਕੈ ਭਾਣੈ ਕਰਹਿ ਕਾਰ ਸਤਿਗੁਰ ਕੈ ਭਾਣੈ ਲਾਗਿ ਰਹੁ ॥
22ਇਉ ਕਹੈ ਨਾਨਕੁ ਆਪੁ ਛਡਿ ਸੁਖ ਪਾਵਹਿ ਮਨ ਨਿਮਾਣਾ ਹੋਇ ਰਹੁ ॥੭॥
23ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ਸੋ ਸਹੁ ਚਿਤਿ ਆਇਆ ॥
24ਮਹਾ ਅਨੰਦੁ ਸਹਜੁ ਭਇਆ ਮਨਿ ਤਨਿ ਸੁਖੁ ਪਾਇਆ ॥
25ਸੋ ਸਹੁ ਚਿਤਿ ਆਇਆ ਮੰਨਿ ਵਸਾਇਆ ਅਵਗਣ ਸਭਿ ਵਿਸਾਰੇ ॥
26ਜਾ ਤਿਸੁ ਭਾਣਾ ਗੁਣ ਪਰਗਟ ਹੋਏ ਸਤਿਗੁਰ ਆਪਿ ਸਵਾਰੇ ॥
27ਸੇ ਜਨ ਪਰਵਾਣੁ ਹੋਏ ਜਿਨੑੀ ਇਕੁ ਨਾਮੁ ਦਿੜਿਆ ਦੁਤੀਆ ਭਾਉ ਚੁਕਾਇਆ ॥
28ਇਉ ਕਹੈ ਨਾਨਕੁ ਧੰਨੁ ਸੁ ਵੇਲਾ ਜਿਤੁ ਮੈ ਸਤਿਗੁਰੁ ਮਿਲਿਆ ਸੋ ਸਹੁ ਚਿਤਿ ਆਇਆ ॥੮॥
29ਇਕਿ ਜੰਤ ਭਰਮਿ ਭੁਲੇ ਤਿਨਿ ਸਹਿ ਆਪਿ ਭੁਲਾਏ ॥
30ਦੂਜੈ ਭਾਇ ਫਿਰਹਿ ਹਉਮੈ ਕਰਮ ਕਮਾਏ ॥
31ਤਿਨਿ ਸਹਿ ਆਪਿ ਭੁਲਾਏ ਕੁਮਾਰਗਿ ਪਾਏ ਤਿਨ ਕਾ ਕਿਛੁ ਨ ਵਸਾਈ ॥
32ਤਿਨ ਕੀ ਗਤਿ ਅਵਗਤਿ ਤੂੰਹੈ ਜਾਣਹਿ ਜਿਨਿ ਇਹ ਰਚਨ ਰਚਾਈ ॥
33ਹੁਕਮੁ ਤੇਰਾ ਖਰਾ ਭਾਰਾ ਗੁਰਮੁਖਿ ਕਿਸੈ ਬੁਝਾਏ ॥
34ਇਉ ਕਹੈ ਨਾਨਕੁ ਕਿਆ ਜੰਤ ਵਿਚਾਰੇ ਜਾ ਤੁਧੁ ਭਰਮਿ ਭੁਲਾਏ ॥੯॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath