ਗੁਰੂ ਗ੍ਰੰਥ ਸਾਹਿਬ 442 · Raag Aasaa · Guru Amar Daas Ji
1ਸਚੇ ਮੇਰੇ ਸਾਹਿਬਾ ਸਚੀ ਤੇਰੀ ਵਡਿਆਈ ॥
2ਤੂੰ ਪਾਰਬ੍ਰਹਮੁ ਬੇਅੰਤੁ ਸੁਆਮੀ ਤੇਰੀ ਕੁਦਰਤਿ ਕਹਣੁ ਨ ਜਾਈ ॥
3ਸਚੀ ਤੇਰੀ ਵਡਿਆਈ ਜਾ ਕਉ ਤੁਧੁ ਮੰਨਿ ਵਸਾਈ ਸਦਾ ਤੇਰੇ ਗੁਣ ਗਾਵਹੇ ॥
4ਤੇਰੇ ਗੁਣ ਗਾਵਹਿ ਜਾ ਤੁਧੁ ਭਾਵਹਿ ਸਚੇ ਸਿਉ ਚਿਤੁ ਲਾਵਹੇ ॥
5ਜਿਸ ਨੋ ਤੂੰ ਆਪੇ ਮੇਲਹਿ ਸੁ ਗੁਰਮੁਖਿ ਰਹੈ ਸਮਾਈ ॥
6ਇਉ ਕਹੈ ਨਾਨਕੁ ਸਚੇ ਮੇਰੇ ਸਾਹਿਬਾ ਸਚੀ ਤੇਰੀ ਵਡਿਆਈ ॥੧੦॥੨॥੭॥੫॥੨॥੭॥
7ਰਾਗੁ ਆਸਾ ਛੰਤ ਮਹਲਾ ੪ ਘਰੁ ੧
8ੴ ਸਤਿਗੁਰ ਪ੍ਰਸਾਦਿ ॥
9ਜੀਵਨੋ ਮੈ ਜੀਵਨੁ ਪਾਇਆ ਗੁਰਮੁਖਿ ਭਾਏ ਰਾਮ ॥
10ਹਰਿ ਨਾਮੋ ਹਰਿ ਨਾਮੁ ਦੇਵੈ ਮੇਰੈ ਪ੍ਰਾਨਿ ਵਸਾਏ ਰਾਮ ॥
11ਹਰਿ ਹਰਿ ਨਾਮੁ ਮੇਰੈ ਪ੍ਰਾਨਿ ਵਸਾਏ ਸਭੁ ਸੰਸਾ ਦੂਖੁ ਗਵਾਇਆ ॥
12ਅਦਿਸਟੁ ਅਗੋਚਰੁ ਗੁਰ ਬਚਨਿ ਧਿਆਇਆ ਪਵਿਤ੍ਰ ਪਰਮ ਪਦੁ ਪਾਇਆ ॥
13ਅਨਹਦ ਧੁਨਿ ਵਾਜਹਿ ਨਿਤ ਵਾਜੇ ਗਾਈ ਸਤਿਗੁਰ ਬਾਣੀ ॥
14ਨਾਨਕ ਦਾਤਿ ਕਰੀ ਪ੍ਰਭਿ ਦਾਤੈ ਜੋਤੀ ਜੋਤਿ ਸਮਾਣੀ ॥੧॥
15ਮਨਮੁਖਾ ਮਨਮੁਖਿ ਮੁਏ ਮੇਰੀ ਕਰਿ ਮਾਇਆ ਰਾਮ ॥
16ਖਿਨੁ ਆਵੈ ਖਿਨੁ ਜਾਵੈ ਦੁਰਗੰਧ ਮੜੈ ਚਿਤੁ ਲਾਇਆ ਰਾਮ ॥
17ਲਾਇਆ ਦੁਰਗੰਧ ਮੜੈ ਚਿਤੁ ਲਾਗਾ ਜਿਉ ਰੰਗੁ ਕਸੁੰਭ ਦਿਖਾਇਆ ॥
18ਖਿਨੁ ਪੂਰਬਿ ਖਿਨੁ ਪਛਮਿ ਛਾਏ ਜਿਉ ਚਕੁ ਕੁਮਿੑਆਰਿ ਭਵਾਇਆ ॥
19ਦੁਖੁ ਖਾਵਹਿ ਦੁਖੁ ਸੰਚਹਿ ਭੋਗਹਿ ਦੁਖ ਕੀ ਬਿਰਧਿ ਵਧਾਈ ॥
20ਨਾਨਕ ਬਿਖਮੁ ਸੁਹੇਲਾ ਤਰੀਐ ਜਾ ਆਵੈ ਗੁਰ ਸਰਣਾਈ ॥੨॥
21ਮੇਰਾ ਠਾਕੁਰੋ ਠਾਕੁਰੁ ਨੀਕਾ ਅਗਮ ਅਥਾਹਾ ਰਾਮ ॥
22ਹਰਿ ਪੂਜੀ ਹਰਿ ਪੂਜੀ ਚਾਹੀ ਮੇਰੇ ਸਤਿਗੁਰ ਸਾਹਾ ਰਾਮ ॥
23ਹਰਿ ਪੂਜੀ ਚਾਹੀ ਨਾਮੁ ਬਿਸਾਹੀ ਗੁਣ ਗਾਵੈ ਗੁਣ ਭਾਵੈ ॥
24ਨੀਦ ਭੂਖ ਸਭ ਪਰਹਰਿ ਤਿਆਗੀ ਸੁੰਨੇ ਸੁੰਨਿ ਸਮਾਵੈ ॥
25ਵਣਜਾਰੇ ਇਕ ਭਾਤੀ ਆਵਹਿ ਲਾਹਾ ਹਰਿ ਨਾਮੁ ਲੈ ਜਾਹੇ ॥
26ਨਾਨਕ ਮਨੁ ਤਨੁ ਅਰਪਿ ਗੁਰ ਆਗੈ ਜਿਸੁ ਪ੍ਰਾਪਤਿ ਸੋ ਪਾਏ ॥੩॥
27ਰਤਨਾ ਰਤਨ ਪਦਾਰਥ ਬਹੁ ਸਾਗਰੁ ਭਰਿਆ ਰਾਮ ॥
28ਬਾਣੀ ਗੁਰਬਾਣੀ ਲਾਗੇ ਤਿਨੑ ਹਥਿ ਚੜਿਆ ਰਾਮ ॥
29ਗੁਰਬਾਣੀ ਲਾਗੇ ਤਿਨੑ ਹਥਿ ਚੜਿਆ ਨਿਰਮੋਲਕੁ ਰਤਨੁ ਅਪਾਰਾ ॥
30ਹਰਿ ਹਰਿ ਨਾਮੁ ਅਤੋਲਕੁ ਪਾਇਆ ਤੇਰੀ ਭਗਤਿ ਭਰੇ ਭੰਡਾਰਾ ॥
31ਸਮੁੰਦੁ ਵਿਰੋਲਿ ਸਰੀਰੁ ਹਮ ਦੇਖਿਆ ਇਕ ਵਸਤੁ ਅਨੂਪ ਦਿਖਾਈ ॥
32ਗੁਰ ਗੋਵਿੰਦੁ ਗੋੁਵਿੰਦੁ ਗੁਰੂ ਹੈ ਨਾਨਕ ਭੇਦੁ ਨ ਭਾਈ ॥੪॥੧॥੮॥
33ਆਸਾ ਮਹਲਾ ੪ ॥
34ਝਿਮਿ ਝਿਮੇ ਝਿਮਿ ਝਿਮਿ ਵਰਸੈ ਅੰਮ੍ਰਿਤ ਧਾਰਾ ਰਾਮ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath