ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 443 · Raag Aasaa · Guru Raam Daas Ji

1ਗੁਰਮੁਖੇ ਗੁਰਮੁਖਿ ਨਦਰੀ ਰਾਮੁ ਪਿਆਰਾ ਰਾਮ ॥

2ਰਾਮ ਨਾਮੁ ਪਿਆਰਾ ਜਗਤ ਨਿਸਤਾਰਾ ਰਾਮ ਨਾਮਿ ਵਡਿਆਈ ॥

3ਕਲਿਜੁਗਿ ਰਾਮ ਨਾਮੁ ਬੋਹਿਥਾ ਗੁਰਮੁਖਿ ਪਾਰਿ ਲਘਾਈ ॥

4ਹਲਤਿ ਪਲਤਿ ਰਾਮ ਨਾਮਿ ਸੁਹੇਲੇ ਗੁਰਮੁਖਿ ਕਰਣੀ ਸਾਰੀ ॥

5ਨਾਨਕ ਦਾਤਿ ਦਇਆ ਕਰਿ ਦੇਵੈ ਰਾਮ ਨਾਮਿ ਨਿਸਤਾਰੀ ॥੧॥

6ਰਾਮੋ ਰਾਮ ਨਾਮੁ ਜਪਿਆ ਦੁਖ ਕਿਲਵਿਖ ਨਾਸ ਗਵਾਇਆ ਰਾਮ ॥

7ਗੁਰ ਪਰਚੈ ਗੁਰ ਪਰਚੈ ਧਿਆਇਆ ਮੈ ਹਿਰਦੈ ਰਾਮੁ ਰਵਾਇਆ ਰਾਮ ॥

8ਰਵਿਆ ਰਾਮੁ ਹਿਰਦੈ ਪਰਮ ਗਤਿ ਪਾਈ ਜਾ ਗੁਰ ਸਰਣਾਈ ਆਏ ॥

9ਲੋਭ ਵਿਕਾਰ ਨਾਵ ਡੁਬਦੀ ਨਿਕਲੀ ਜਾ ਸਤਿਗੁਰਿ ਨਾਮੁ ਦਿੜਾਏ ॥

10ਜੀਅ ਦਾਨੁ ਗੁਰਿ ਪੂਰੈ ਦੀਆ ਰਾਮ ਨਾਮਿ ਚਿਤੁ ਲਾਏ ॥

11ਆਪਿ ਕ੍ਰਿਪਾਲੁ ਕ੍ਰਿਪਾ ਕਰਿ ਦੇਵੈ ਨਾਨਕ ਗੁਰ ਸਰਣਾਏ ॥੨॥

12ਬਾਣੀ ਰਾਮ ਨਾਮ ਸੁਣੀ ਸਿਧਿ ਕਾਰਜ ਸਭਿ ਸੁਹਾਏ ਰਾਮ ॥

13ਰੋਮੇ ਰੋਮਿ ਰੋਮਿ ਰੋਮੇ ਮੈ ਗੁਰਮੁਖਿ ਰਾਮੁ ਧਿਆਏ ਰਾਮ ॥

14ਰਾਮ ਨਾਮੁ ਧਿਆਏ ਪਵਿਤੁ ਹੋਇ ਆਏ ਤਿਸੁ ਰੂਪੁ ਨ ਰੇਖਿਆ ਕਾਈ ॥

15ਰਾਮੋ ਰਾਮੁ ਰਵਿਆ ਘਟ ਅੰਤਰਿ ਸਭ ਤ੍ਰਿਸਨਾ ਭੂਖ ਗਵਾਈ ॥

16ਮਨੁ ਤਨੁ ਸੀਤਲੁ ਸੀਗਾਰੁ ਸਭੁ ਹੋਆ ਗੁਰਮਤਿ ਰਾਮੁ ਪ੍ਰਗਾਸਾ ॥

17ਨਾਨਕ ਆਪਿ ਅਨੁਗ੍ਰਹੁ ਕੀਆ ਹਮ ਦਾਸਨਿ ਦਾਸਨਿ ਦਾਸਾ ॥੩॥

18ਜਿਨੀ ਰਾਮੋ ਰਾਮ ਨਾਮੁ ਵਿਸਾਰਿਆ ਸੇ ਮਨਮੁਖ ਮੂੜ ਅਭਾਗੀ ਰਾਮ ॥

19ਤਿਨ ਅੰਤਰੇ ਮੋਹੁ ਵਿਆਪੈ ਖਿਨੁ ਖਿਨੁ ਮਾਇਆ ਲਾਗੀ ਰਾਮ ॥

20ਮਾਇਆ ਮਲੁ ਲਾਗੀ ਮੂੜ ਭਏ ਅਭਾਗੀ ਜਿਨ ਰਾਮ ਨਾਮੁ ਨਹ ਭਾਇਆ ॥

21ਅਨੇਕ ਕਰਮ ਕਰਹਿ ਅਭਿਮਾਨੀ ਹਰਿ ਰਾਮੋ ਨਾਮੁ ਚੋਰਾਇਆ ॥

22ਮਹਾ ਬਿਖਮੁ ਜਮ ਪੰਥੁ ਦੁਹੇਲਾ ਕਾਲੂਖਤ ਮੋਹ ਅੰਧਿਆਰਾ ॥

23ਨਾਨਕ ਗੁਰਮੁਖਿ ਨਾਮੁ ਧਿਆਇਆ ਤਾ ਪਾਏ ਮੋਖ ਦੁਆਰਾ ॥੪॥

24ਰਾਮੋ ਰਾਮ ਨਾਮੁ ਗੁਰੂ ਰਾਮੁ ਗੁਰਮੁਖੇ ਜਾਣੈ ਰਾਮ ॥

25ਇਹੁ ਮਨੂਆ ਖਿਨੁ ਊਭ ਪਇਆਲੀ ਭਰਮਦਾ ਇਕਤੁ ਘਰਿ ਆਣੈ ਰਾਮ ॥

26ਮਨੁ ਇਕਤੁ ਘਰਿ ਆਣੈ ਸਭ ਗਤਿ ਮਿਤਿ ਜਾਣੈ ਹਰਿ ਰਾਮੋ ਨਾਮੁ ਰਸਾਏ ॥

27ਜਨ ਕੀ ਪੈਜ ਰਖੈ ਰਾਮ ਨਾਮਾ ਪ੍ਰਹਿਲਾਦ ਉਧਾਰਿ ਤਰਾਏ ॥

28ਰਾਮੋ ਰਾਮੁ ਰਮੋ ਰਮੁ ਊਚਾ ਗੁਣ ਕਹਤਿਆ ਅੰਤੁ ਨ ਪਾਇਆ ॥

29ਨਾਨਕ ਰਾਮ ਨਾਮੁ ਸੁਣਿ ਭੀਨੇ ਰਾਮੈ ਨਾਮਿ ਸਮਾਇਆ ॥੫॥

30ਜਿਨ ਅੰਤਰੇ ਰਾਮ ਨਾਮੁ ਵਸੈ ਤਿਨ ਚਿੰਤਾ ਸਭ ਗਵਾਇਆ ਰਾਮ ॥

31ਸਭਿ ਅਰਥਾ ਸਭਿ ਧਰਮ ਮਿਲੇ ਮਨਿ ਚਿੰਦਿਆ ਸੋ ਫਲੁ ਪਾਇਆ ਰਾਮ ॥

32ਮਨ ਚਿੰਦਿਆ ਫਲੁ ਪਾਇਆ ਰਾਮ ਨਾਮੁ ਧਿਆਇਆ ਰਾਮ ਨਾਮ ਗੁਣ ਗਾਏ ॥

33ਦੁਰਮਤਿ ਕਬੁਧਿ ਗਈ ਸੁਧਿ ਹੋਈ ਰਾਮ ਨਾਮਿ ਮਨੁ ਲਾਏ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath