ਗੁਰੂ ਗ੍ਰੰਥ ਸਾਹਿਬ 444 · Raag Aasaa · Guru Raam Daas Ji
1ਸਫਲੁ ਜਨਮੁ ਸਰੀਰੁ ਸਭੁ ਹੋਆ ਜਿਤੁ ਰਾਮ ਨਾਮੁ ਪਰਗਾਸਿਆ ॥
2ਨਾਨਕ ਹਰਿ ਭਜੁ ਸਦਾ ਦਿਨੁ ਰਾਤੀ ਗੁਰਮੁਖਿ ਨਿਜ ਘਰਿ ਵਾਸਿਆ ॥੬॥
3ਜਿਨ ਸਰਧਾ ਰਾਮ ਨਾਮਿ ਲਗੀ ਤਿਨੑ ਦੂਜੈ ਚਿਤੁ ਨ ਲਾਇਆ ਰਾਮ ॥
4ਜੇ ਧਰਤੀ ਸਭ ਕੰਚਨੁ ਕਰਿ ਦੀਜੈ ਬਿਨੁ ਨਾਵੈ ਅਵਰੁ ਨ ਭਾਇਆ ਰਾਮ ॥
5ਰਾਮ ਨਾਮੁ ਮਨਿ ਭਾਇਆ ਪਰਮ ਸੁਖੁ ਪਾਇਆ ਅੰਤਿ ਚਲਦਿਆ ਨਾਲਿ ਸਖਾਈ ॥
6ਰਾਮ ਨਾਮ ਧਨੁ ਪੂੰਜੀ ਸੰਚੀ ਨਾ ਡੂਬੈ ਨਾ ਜਾਈ ॥
7ਰਾਮ ਨਾਮੁ ਇਸੁ ਜੁਗ ਮਹਿ ਤੁਲਹਾ ਜਮਕਾਲੁ ਨੇੜਿ ਨ ਆਵੈ ॥
8ਨਾਨਕ ਗੁਰਮੁਖਿ ਰਾਮੁ ਪਛਾਤਾ ਕਰਿ ਕਿਰਪਾ ਆਪਿ ਮਿਲਾਵੈ ॥੭॥
9ਰਾਮੋ ਰਾਮ ਨਾਮੁ ਸਤੇ ਸਤਿ ਗੁਰਮੁਖਿ ਜਾਣਿਆ ਰਾਮ ॥
10ਸੇਵਕੋ ਗੁਰ ਸੇਵਾ ਲਾਗਾ ਜਿਨਿ ਮਨੁ ਤਨੁ ਅਰਪਿ ਚੜਾਇਆ ਰਾਮ ॥
11ਮਨੁ ਤਨੁ ਅਰਪਿਆ ਬਹੁਤੁ ਮਨਿ ਸਰਧਿਆ ਗੁਰ ਸੇਵਕ ਭਾਇ ਮਿਲਾਏ ॥
12ਦੀਨਾ ਨਾਥੁ ਜੀਆ ਕਾ ਦਾਤਾ ਪੂਰੇ ਗੁਰ ਤੇ ਪਾਏ ॥
13ਗੁਰੂ ਸਿਖੁ ਸਿਖੁ ਗੁਰੂ ਹੈ ਏਕੋ ਗੁਰ ਉਪਦੇਸੁ ਚਲਾਏ ॥
14ਰਾਮ ਨਾਮ ਮੰਤੁ ਹਿਰਦੈ ਦੇਵੈ ਨਾਨਕ ਮਿਲਣੁ ਸੁਭਾਏ ॥੮॥੨॥੯॥
15ੴ ਸਤਿਗੁਰ ਪ੍ਰਸਾਦਿ ॥
16ਆਸਾ ਛੰਤ ਮਹਲਾ ੪ ਘਰੁ ੨ ॥
17ਹਰਿ ਹਰਿ ਕਰਤਾ ਦੂਖ ਬਿਨਾਸਨੁ ਪਤਿਤ ਪਾਵਨੁ ਹਰਿ ਨਾਮੁ ਜੀਉ ॥
18ਹਰਿ ਸੇਵਾ ਭਾਈ ਪਰਮ ਗਤਿ ਪਾਈ ਹਰਿ ਊਤਮੁ ਹਰਿ ਹਰਿ ਕਾਮੁ ਜੀਉ ॥
19ਹਰਿ ਊਤਮੁ ਕਾਮੁ ਜਪੀਐ ਹਰਿ ਨਾਮੁ ਹਰਿ ਜਪੀਐ ਅਸਥਿਰੁ ਹੋਵੈ ॥
20ਜਨਮ ਮਰਣ ਦੋਵੈ ਦੁਖ ਮੇਟੇ ਸਹਜੇ ਹੀ ਸੁਖਿ ਸੋਵੈ ॥
21ਹਰਿ ਹਰਿ ਕਿਰਪਾ ਧਾਰਹੁ ਠਾਕੁਰ ਹਰਿ ਜਪੀਐ ਆਤਮ ਰਾਮੁ ਜੀਉ ॥
22ਹਰਿ ਹਰਿ ਕਰਤਾ ਦੂਖ ਬਿਨਾਸਨੁ ਪਤਿਤ ਪਾਵਨੁ ਹਰਿ ਨਾਮੁ ਜੀਉ ॥੧॥
23ਹਰਿ ਨਾਮੁ ਪਦਾਰਥੁ ਕਲਿਜੁਗਿ ਊਤਮੁ ਹਰਿ ਜਪੀਐ ਸਤਿਗੁਰ ਭਾਇ ਜੀਉ ॥
24ਗੁਰਮੁਖਿ ਹਰਿ ਪੜੀਐ ਗੁਰਮੁਖਿ ਹਰਿ ਸੁਣੀਐ ਹਰਿ ਜਪਤ ਸੁਣਤ ਦੁਖੁ ਜਾਇ ਜੀਉ ॥
25ਹਰਿ ਹਰਿ ਨਾਮੁ ਜਪਿਆ ਦੁਖੁ ਬਿਨਸਿਆ ਹਰਿ ਨਾਮੁ ਪਰਮ ਸੁਖੁ ਪਾਇਆ ॥
26ਸਤਿਗੁਰ ਗਿਆਨੁ ਬਲਿਆ ਘਟਿ ਚਾਨਣੁ ਅਗਿਆਨੁ ਅੰਧੇਰੁ ਗਵਾਇਆ ॥
27ਹਰਿ ਹਰਿ ਨਾਮੁ ਤਿਨੀ ਆਰਾਧਿਆ ਜਿਨ ਮਸਤਕਿ ਧੁਰਿ ਲਿਖਿ ਪਾਇ ਜੀਉ ॥
28ਹਰਿ ਨਾਮੁ ਪਦਾਰਥੁ ਕਲਿਜੁਗਿ ਊਤਮੁ ਹਰਿ ਜਪੀਐ ਸਤਿਗੁਰ ਭਾਇ ਜੀਉ ॥੨॥
29ਹਰਿ ਹਰਿ ਮਨਿ ਭਾਇਆ ਪਰਮ ਸੁਖ ਪਾਇਆ ਹਰਿ ਲਾਹਾ ਪਦੁ ਨਿਰਬਾਣੁ ਜੀਉ ॥
30ਹਰਿ ਪ੍ਰੀਤਿ ਲਗਾਈ ਹਰਿ ਨਾਮੁ ਸਖਾਈ ਭ੍ਰਮੁ ਚੂਕਾ ਆਵਣੁ ਜਾਣੁ ਜੀਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath