ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 445 · Raag Aasaa · Guru Raam Daas Ji

1ਆਵਣ ਜਾਣਾ ਭ੍ਰਮੁ ਭਉ ਭਾਗਾ ਹਰਿ ਹਰਿ ਹਰਿ ਗੁਣ ਗਾਇਆ ॥

2ਜਨਮ ਜਨਮ ਕੇ ਕਿਲਵਿਖ ਦੁਖ ਉਤਰੇ ਹਰਿ ਹਰਿ ਨਾਮਿ ਸਮਾਇਆ ॥

3ਜਿਨ ਹਰਿ ਧਿਆਇਆ ਧੁਰਿ ਭਾਗ ਲਿਖਿ ਪਾਇਆ ਤਿਨ ਸਫਲੁ ਜਨਮੁ ਪਰਵਾਣੁ ਜੀਉ ॥

4ਹਰਿ ਹਰਿ ਮਨਿ ਭਾਇਆ ਪਰਮ ਸੁਖ ਪਾਇਆ ਹਰਿ ਲਾਹਾ ਪਦੁ ਨਿਰਬਾਣੁ ਜੀਉ ॥੩॥

5ਜਿਨੑ ਹਰਿ ਮੀਠ ਲਗਾਨਾ ਤੇ ਜਨ ਪਰਧਾਨਾ ਤੇ ਊਤਮ ਹਰਿ ਹਰਿ ਲੋਗ ਜੀਉ ॥

6ਹਰਿ ਨਾਮੁ ਵਡਾਈ ਹਰਿ ਨਾਮੁ ਸਖਾਈ ਗੁਰ ਸਬਦੀ ਹਰਿ ਰਸ ਭੋਗ ਜੀਉ ॥

7ਹਰਿ ਰਸ ਭੋਗ ਮਹਾ ਨਿਰਜੋਗ ਵਡਭਾਗੀ ਹਰਿ ਰਸੁ ਪਾਇਆ ॥

8ਸੇ ਧੰਨੁ ਵਡੇ ਸਤ ਪੁਰਖਾ ਪੂਰੇ ਜਿਨ ਗੁਰਮਤਿ ਨਾਮੁ ਧਿਆਇਆ ॥

9ਜਨੁ ਨਾਨਕੁ ਰੇਣੁ ਮੰਗੈ ਪਗ ਸਾਧੂ ਮਨਿ ਚੂਕਾ ਸੋਗੁ ਵਿਜੋਗੁ ਜੀਉ ॥

10ਜਿਨੑ ਹਰਿ ਮੀਠ ਲਗਾਨਾ ਤੇ ਜਨ ਪਰਧਾਨਾ ਤੇ ਊਤਮ ਹਰਿ ਹਰਿ ਲੋਗ ਜੀਉ ॥੪॥੩॥੧੦॥

11ਆਸਾ ਮਹਲਾ ੪ ॥

12ਸਤਜੁਗਿ ਸਭੁ ਸੰਤੋਖ ਸਰੀਰਾ ਪਗ ਚਾਰੇ ਧਰਮੁ ਧਿਆਨੁ ਜੀਉ ॥

13ਮਨਿ ਤਨਿ ਹਰਿ ਗਾਵਹਿ ਪਰਮ ਸੁਖੁ ਪਾਵਹਿ ਹਰਿ ਹਿਰਦੈ ਹਰਿ ਗੁਣ ਗਿਆਨੁ ਜੀਉ ॥

14ਗੁਣ ਗਿਆਨੁ ਪਦਾਰਥੁ ਹਰਿ ਹਰਿ ਕਿਰਤਾਰਥੁ ਸੋਭਾ ਗੁਰਮੁਖਿ ਹੋਈ ॥

15ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਦੂਜਾ ਅਵਰੁ ਨ ਕੋਈ ॥

16ਹਰਿ ਹਰਿ ਲਿਵ ਲਾਈ ਹਰਿ ਨਾਮੁ ਸਖਾਈ ਹਰਿ ਦਰਗਹ ਪਾਵੈ ਮਾਨੁ ਜੀਉ ॥

17ਸਤਜੁਗਿ ਸਭੁ ਸੰਤੋਖ ਸਰੀਰਾ ਪਗ ਚਾਰੇ ਧਰਮੁ ਧਿਆਨੁ ਜੀਉ ॥੧॥

18ਤੇਤਾ ਜੁਗੁ ਆਇਆ ਅੰਤਰਿ ਜੋਰੁ ਪਾਇਆ ਜਤੁ ਸੰਜਮ ਕਰਮ ਕਮਾਇ ਜੀਉ ॥

19ਪਗੁ ਚਉਥਾ ਖਿਸਿਆ ਤ੍ਰੈ ਪਗ ਟਿਕਿਆ ਮਨਿ ਹਿਰਦੈ ਕ੍ਰੋਧੁ ਜਲਾਇ ਜੀਉ ॥

20ਮਨਿ ਹਿਰਦੈ ਕ੍ਰੋਧੁ ਮਹਾ ਬਿਸਲੋਧੁ ਨਿਰਪ ਧਾਵਹਿ ਲੜਿ ਦੁਖੁ ਪਾਇਆ ॥

21ਅੰਤਰਿ ਮਮਤਾ ਰੋਗੁ ਲਗਾਨਾ ਹਉਮੈ ਅਹੰਕਾਰੁ ਵਧਾਇਆ ॥

22ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਬਿਖੁ ਗੁਰਮਤਿ ਹਰਿ ਨਾਮਿ ਲਹਿ ਜਾਇ ਜੀਉ ॥

23ਤੇਤਾ ਜੁਗੁ ਆਇਆ ਅੰਤਰਿ ਜੋਰੁ ਪਾਇਆ ਜਤੁ ਸੰਜਮ ਕਰਮ ਕਮਾਇ ਜੀਉ ॥੨॥

24ਜੁਗੁ ਦੁਆਪੁਰੁ ਆਇਆ ਭਰਮਿ ਭਰਮਾਇਆ ਹਰਿ ਗੋਪੀ ਕਾਨੑੁ ਉਪਾਇ ਜੀਉ ॥

25ਤਪੁ ਤਾਪਨ ਤਾਪਹਿ ਜਗ ਪੁੰਨ ਆਰੰਭਹਿ ਅਤਿ ਕਿਰਿਆ ਕਰਮ ਕਮਾਇ ਜੀਉ ॥

26ਕਿਰਿਆ ਕਰਮ ਕਮਾਇਆ ਪਗ ਦੁਇ ਖਿਸਕਾਇਆ ਦੁਇ ਪਗ ਟਿਕੈ ਟਿਕਾਇ ਜੀਉ ॥

27ਮਹਾ ਜੁਧ ਜੋਧ ਬਹੁ ਕੀਨੑੇ ਵਿਚਿ ਹਉਮੈ ਪਚੈ ਪਚਾਇ ਜੀਉ ॥

28ਦੀਨ ਦਇਆਲਿ ਗੁਰੁ ਸਾਧੁ ਮਿਲਾਇਆ ਮਿਲਿ ਸਤਿਗੁਰ ਮਲੁ ਲਹਿ ਜਾਇ ਜੀਉ ॥

29ਜੁਗੁ ਦੁਆਪੁਰੁ ਆਇਆ ਭਰਮਿ ਭਰਮਾਇਆ ਹਰਿ ਗੋਪੀ ਕਾਨੑੁ ਉਪਾਇ ਜੀਉ ॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath