ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 446 · Raag Aasaa · Guru Raam Daas Ji

1ਕਲਿਜੁਗੁ ਹਰਿ ਕੀਆ ਪਗ ਤ੍ਰੈ ਖਿਸਕੀਆ ਪਗੁ ਚਉਥਾ ਟਿਕੈ ਟਿਕਾਇ ਜੀਉ ॥

2ਗੁਰ ਸਬਦੁ ਕਮਾਇਆ ਅਉਖਧੁ ਹਰਿ ਪਾਇਆ ਹਰਿ ਕੀਰਤਿ ਹਰਿ ਸਾਂਤਿ ਪਾਇ ਜੀਉ ॥

3ਹਰਿ ਕੀਰਤਿ ਰੁਤਿ ਆਈ ਹਰਿ ਨਾਮੁ ਵਡਾਈ ਹਰਿ ਹਰਿ ਨਾਮੁ ਖੇਤੁ ਜਮਾਇਆ ॥

4ਕਲਿਜੁਗਿ ਬੀਜੁ ਬੀਜੇ ਬਿਨੁ ਨਾਵੈ ਸਭੁ ਲਾਹਾ ਮੂਲੁ ਗਵਾਇਆ ॥

5ਜਨ ਨਾਨਕਿ ਗੁਰੁ ਪੂਰਾ ਪਾਇਆ ਮਨਿ ਹਿਰਦੈ ਨਾਮੁ ਲਖਾਇ ਜੀਉ ॥

6ਕਲਜੁਗੁ ਹਰਿ ਕੀਆ ਪਗ ਤ੍ਰੈ ਖਿਸਕੀਆ ਪਗੁ ਚਉਥਾ ਟਿਕੈ ਟਿਕਾਇ ਜੀਉ ॥੪॥੪॥੧੧॥

7ਆਸਾ ਮਹਲਾ ੪ ॥

8ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥

9ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ ॥

10ਧੁਰਿ ਮਸਤਕਿ ਭਾਗੁ ਹਰਿ ਨਾਮਿ ਸੁਹਾਗੁ ਹਰਿ ਨਾਮੈ ਹਰਿ ਗੁਣ ਗਾਇਆ ॥

11ਮਸਤਕਿ ਮਣੀ ਪ੍ਰੀਤਿ ਬਹੁ ਪ੍ਰਗਟੀ ਹਰਿ ਨਾਮੈ ਹਰਿ ਸੋਹਾਇਆ ॥

12ਜੋਤੀ ਜੋਤਿ ਮਿਲੀ ਪ੍ਰਭੁ ਪਾਇਆ ਮਿਲਿ ਸਤਿਗੁਰ ਮਨੂਆ ਮਾਨ ਜੀਉ ॥

13ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥੧॥

14ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥

15ਤਿਨੑ ਹਮ ਚਰਣ ਸਰੇਵਹ ਖਿਨੁ ਖਿਨੁ ਪਗ ਧੋਵਹ ਜਿਨ ਹਰਿ ਮੀਠ ਲਗਾਨ ਜੀਉ ॥

16ਹਰਿ ਮੀਠਾ ਲਾਇਆ ਪਰਮ ਸੁਖ ਪਾਇਆ ਮੁਖਿ ਭਾਗਾ ਰਤੀ ਚਾਰੇ ॥

17ਗੁਰਮਤਿ ਹਰਿ ਗਾਇਆ ਹਰਿ ਹਾਰੁ ਉਰਿ ਪਾਇਆ ਹਰਿ ਨਾਮਾ ਕੰਠਿ ਧਾਰੇ ॥

18ਸਭ ਏਕ ਦ੍ਰਿਸਟਿ ਸਮਤੁ ਕਰਿ ਦੇਖੈ ਸਭੁ ਆਤਮ ਰਾਮੁ ਪਛਾਨ ਜੀਉ ॥

19ਹਰਿ ਹਰਿ ਜਸੁ ਗਾਇਆ ਪਰਮ ਪਦੁ ਪਾਇਆ ਤੇ ਊਤਮ ਜਨ ਪਰਧਾਨ ਜੀਉ ॥੨॥

20ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥

21ਹਰਿ ਹਰਿ ਆਰਾਧਿਆ ਗੁਰ ਸਬਦਿ ਵਿਗਾਸਿਆ ਬੀਜਾ ਅਵਰੁ ਨ ਕੋਇ ਜੀਉ ॥

22ਅਵਰੁ ਨ ਕੋਇ ਹਰਿ ਅੰਮ੍ਰਿਤੁ ਸੋਇ ਜਿਨਿ ਪੀਆ ਸੋ ਬਿਧਿ ਜਾਣੈ ॥

23ਧਨੁ ਧੰਨੁ ਗੁਰੂ ਪੂਰਾ ਪ੍ਰਭੁ ਪਾਇਆ ਲਗਿ ਸੰਗਤਿ ਨਾਮੁ ਪਛਾਣੈ ॥

24ਨਾਮੋ ਸੇਵਿ ਨਾਮੋ ਆਰਾਧੈ ਬਿਨੁ ਨਾਮੈ ਅਵਰੁ ਨ ਕੋਇ ਜੀਉ ॥

25ਸਤਸੰਗਤਿ ਮਨਿ ਭਾਈ ਹਰਿ ਰਸਨ ਰਸਾਈ ਵਿਚਿ ਸੰਗਤਿ ਹਰਿ ਰਸੁ ਹੋਇ ਜੀਉ ॥੩॥

26ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥

27ਮੋਹ ਚੀਕੜਿ ਫਾਥੇ ਨਿਘਰਤ ਹਮ ਜਾਤੇ ਹਰਿ ਬਾਂਹ ਪ੍ਰਭੂ ਪਕਰਾਇ ਜੀਉ ॥

28ਪ੍ਰਭਿ ਬਾਂਹ ਪਕਰਾਈ ਊਤਮ ਮਤਿ ਪਾਈ ਗੁਰ ਚਰਣੀ ਜਨੁ ਲਾਗਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath