ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 447 · Raag Aasaa · Guru Raam Daas Ji

1ਹਰਿ ਹਰਿ ਨਾਮੁ ਜਪਿਆ ਆਰਾਧਿਆ ਮੁਖਿ ਮਸਤਕਿ ਭਾਗੁ ਸਭਾਗਾ ॥

2ਜਨ ਨਾਨਕ ਹਰਿ ਕਿਰਪਾ ਧਾਰੀ ਮਨਿ ਹਰਿ ਹਰਿ ਮੀਠਾ ਲਾਇ ਜੀਉ ॥

3ਹਰਿ ਦਇਆ ਪ੍ਰਭ ਧਾਰਹੁ ਪਾਖਣ ਹਮ ਤਾਰਹੁ ਕਢਿ ਲੇਵਹੁ ਸਬਦਿ ਸੁਭਾਇ ਜੀਉ ॥੪॥੫॥੧੨॥

4ਆਸਾ ਮਹਲਾ ੪ ॥

5ਮਨਿ ਨਾਮੁ ਜਪਾਨਾ ਹਰਿ ਹਰਿ ਮਨਿ ਭਾਨਾ ਹਰਿ ਭਗਤ ਜਨਾ ਮਨਿ ਚਾਉ ਜੀਉ ॥

6ਜੋ ਜਨ ਮਰਿ ਜੀਵੇ ਤਿਨੑ ਅੰਮ੍ਰਿਤੁ ਪੀਵੇ ਮਨਿ ਲਾਗਾ ਗੁਰਮਤਿ ਭਾਉ ਜੀਉ ॥

7ਮਨਿ ਹਰਿ ਹਰਿ ਭਾਉ ਗੁਰੁ ਕਰੇ ਪਸਾਉ ਜੀਵਨ ਮੁਕਤੁ ਸੁਖੁ ਹੋਈ ॥

8ਜੀਵਣਿ ਮਰਣਿ ਹਰਿ ਨਾਮਿ ਸੁਹੇਲੇ ਮਨਿ ਹਰਿ ਹਰਿ ਹਿਰਦੈ ਸੋਈ ॥

9ਮਨਿ ਹਰਿ ਹਰਿ ਵਸਿਆ ਗੁਰਮਤਿ ਹਰਿ ਰਸਿਆ ਹਰਿ ਹਰਿ ਰਸ ਗਟਾਕ ਪੀਆਉ ਜੀਉ ॥

10ਮਨਿ ਨਾਮੁ ਜਪਾਨਾ ਹਰਿ ਹਰਿ ਮਨਿ ਭਾਨਾ ਹਰਿ ਭਗਤ ਜਨਾ ਮਨਿ ਚਾਉ ਜੀਉ ॥੧॥

11ਜਗਿ ਮਰਣੁ ਨ ਭਾਇਆ ਨਿਤ ਆਪੁ ਲੁਕਾਇਆ ਮਤ ਜਮੁ ਪਕਰੈ ਲੈ ਜਾਇ ਜੀਉ ॥

12ਹਰਿ ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਇਹੁ ਜੀਅੜਾ ਰਖਿਆ ਨ ਜਾਇ ਜੀਉ ॥

13ਕਿਉ ਜੀਉ ਰਖੀਜੈ ਹਰਿ ਵਸਤੁ ਲੋੜੀਜੈ ਜਿਸ ਕੀ ਵਸਤੁ ਸੋ ਲੈ ਜਾਇ ਜੀਉ ॥

14ਮਨਮੁਖ ਕਰਣ ਪਲਾਵ ਕਰਿ ਭਰਮੇ ਸਭਿ ਅਉਖਧ ਦਾਰੂ ਲਾਇ ਜੀਉ ॥

15ਜਿਸ ਕੀ ਵਸਤੁ ਪ੍ਰਭੁ ਲਏ ਸੁਆਮੀ ਜਨ ਉਬਰੇ ਸਬਦੁ ਕਮਾਇ ਜੀਉ ॥

16ਜਗਿ ਮਰਣੁ ਨ ਭਾਇਆ ਨਿਤ ਆਪੁ ਲੁਕਾਇਆ ਮਤ ਜਮੁ ਪਕਰੈ ਲੈ ਜਾਇ ਜੀਉ ॥੨॥

17ਧੁਰਿ ਮਰਣੁ ਲਿਖਾਇਆ ਗੁਰਮੁਖਿ ਸੋਹਾਇਆ ਜਨ ਉਬਰੇ ਹਰਿ ਹਰਿ ਧਿਆਨਿ ਜੀਉ ॥

18ਹਰਿ ਸੋਭਾ ਪਾਈ ਹਰਿ ਨਾਮਿ ਵਡਿਆਈ ਹਰਿ ਦਰਗਹ ਪੈਧੇ ਜਾਨਿ ਜੀਉ ॥

19ਹਰਿ ਦਰਗਹ ਪੈਧੇ ਹਰਿ ਨਾਮੈ ਸੀਧੇ ਹਰਿ ਨਾਮੈ ਤੇ ਸੁਖੁ ਪਾਇਆ ॥

20ਜਨਮ ਮਰਣ ਦੋਵੈ ਦੁਖ ਮੇਟੇ ਹਰਿ ਰਾਮੈ ਨਾਮਿ ਸਮਾਇਆ ॥

21ਹਰਿ ਜਨ ਪ੍ਰਭੁ ਰਲਿ ਏਕੋ ਹੋਏ ਹਰਿ ਜਨ ਪ੍ਰਭੁ ਏਕ ਸਮਾਨਿ ਜੀਉ ॥

22ਧੁਰਿ ਮਰਣੁ ਲਿਖਾਇਆ ਗੁਰਮੁਖਿ ਸੋਹਾਇਆ ਜਨ ਉਬਰੇ ਹਰਿ ਹਰਿ ਧਿਆਨਿ ਜੀਉ ॥੩॥

23ਜਗੁ ਉਪਜੈ ਬਿਨਸੈ ਬਿਨਸਿ ਬਿਨਾਸੈ ਲਗਿ ਗੁਰਮੁਖਿ ਅਸਥਿਰੁ ਹੋਇ ਜੀਉ ॥

24ਗੁਰੁ ਮੰਤ੍ਰੁ ਦ੍ਰਿੜਾਏ ਹਰਿ ਰਸਕਿ ਰਸਾਏ ਹਰਿ ਅੰਮ੍ਰਿਤੁ ਹਰਿ ਮੁਖਿ ਚੋਇ ਜੀਉ ॥

25ਹਰਿ ਅੰਮ੍ਰਿਤ ਰਸੁ ਪਾਇਆ ਮੁਆ ਜੀਵਾਇਆ ਫਿਰਿ ਬਾਹੁੜਿ ਮਰਣੁ ਨ ਹੋਈ ॥

26ਹਰਿ ਹਰਿ ਨਾਮੁ ਅਮਰ ਪਦੁ ਪਾਇਆ ਹਰਿ ਨਾਮਿ ਸਮਾਵੈ ਸੋਈ ॥

27ਜਨ ਨਾਨਕ ਨਾਮੁ ਅਧਾਰੁ ਟੇਕ ਹੈ ਬਿਨੁ ਨਾਵੈ ਅਵਰੁ ਨ ਕੋਇ ਜੀਉ ॥

28ਜਗੁ ਉਪਜੈ ਬਿਨਸੈ ਬਿਨਸਿ ਬਿਨਾਸੈ ਲਗਿ ਗੁਰਮੁਖਿ ਅਸਥਿਰੁ ਹੋਇ ਜੀਉ ॥੪॥੬॥੧੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath