ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 448 · Raag Aasaa

1ਆਸਾ ਮਹਲਾ ੪ ਛੰਤ ॥

2ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥

3ਤਾ ਕੀ ਗਤਿ ਕਹੀ ਨ ਜਾਈ ਅਮਿਤਿ ਵਡਿਆਈ ਮੇਰਾ ਗੋਵਿੰਦੁ ਅਲਖ ਅਪਾਰ ਜੀਉ ॥

4ਗੋਵਿੰਦੁ ਅਲਖ ਅਪਾਰੁ ਅਪਰੰਪਰੁ ਆਪੁ ਆਪਣਾ ਜਾਣੈ ॥

5ਕਿਆ ਇਹ ਜੰਤ ਵਿਚਾਰੇ ਕਹੀਅਹਿ ਜੋ ਤੁਧੁ ਆਖਿ ਵਖਾਣੈ ॥

6ਜਿਸ ਨੋ ਨਦਰਿ ਕਰਹਿ ਤੂੰ ਅਪਣੀ ਸੋ ਗੁਰਮੁਖਿ ਕਰੇ ਵੀਚਾਰੁ ਜੀਉ ॥

7ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥੧॥

8ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥

9ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਸਭ ਮਹਿ ਰਹਿਆ ਸਮਾਇ ਜੀਉ ॥

10ਘਟ ਅੰਤਰਿ ਪਾਰਬ੍ਰਹਮੁ ਪਰਮੇਸਰੁ ਤਾ ਕਾ ਅੰਤੁ ਨ ਪਾਇਆ ॥

11ਤਿਸੁ ਰੂਪੁ ਨ ਰੇਖ ਅਦਿਸਟੁ ਅਗੋਚਰੁ ਗੁਰਮੁਖਿ ਅਲਖੁ ਲਖਾਇਆ ॥

12ਸਦਾ ਅਨੰਦਿ ਰਹੈ ਦਿਨੁ ਰਾਤੀ ਸਹਜੇ ਨਾਮਿ ਸਮਾਇ ਜੀਉ ॥

13ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥੨॥

14ਤੂੰ ਸਤਿ ਪਰਮੇਸਰੁ ਸਦਾ ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥

15ਹਰਿ ਹਰਿ ਪ੍ਰਭੁ ਏਕੋ ਅਵਰੁ ਨ ਕੋਈ ਤੂੰ ਆਪੇ ਪੁਰਖੁ ਸੁਜਾਨੁ ਜੀਉ ॥

16ਪੁਰਖੁ ਸੁਜਾਨੁ ਤੂੰ ਪਰਧਾਨੁ ਤੁਧੁ ਜੇਵਡੁ ਅਵਰੁ ਨ ਕੋਈ ॥

17ਤੇਰਾ ਸਬਦੁ ਸਭੁ ਤੂੰਹੈ ਵਰਤਹਿ ਤੂੰ ਆਪੇ ਕਰਹਿ ਸੁ ਹੋਈ ॥

18ਹਰਿ ਸਭ ਮਹਿ ਰਵਿਆ ਏਕੋ ਸੋਈ ਗੁਰਮੁਖਿ ਲਖਿਆ ਹਰਿ ਨਾਮੁ ਜੀਉ ॥

19ਤੂੰ ਸਤਿ ਪਰਮੇਸਰੁ ਸਦਾ ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥੩॥

20ਸਭੁ ਤੂੰਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਉ ॥

21ਤੁਧੁ ਆਪੇ ਭਾਵੈ ਤਿਵੈ ਚਲਾਵਹਿ ਸਭ ਤੇਰੈ ਸਬਦਿ ਸਮਾਇ ਜੀਉ ॥

22ਸਭ ਸਬਦਿ ਸਮਾਵੈ ਜਾਂ ਤੁਧੁ ਭਾਵੈ ਤੇਰੈ ਸਬਦਿ ਵਡਿਆਈ ॥

23ਗੁਰਮੁਖਿ ਬੁਧਿ ਪਾਈਐ ਆਪੁ ਗਵਾਈਐ ਸਬਦੇ ਰਹਿਆ ਸਮਾਈ ॥

24ਤੇਰਾ ਸਬਦੁ ਅਗੋਚਰੁ ਗੁਰਮੁਖਿ ਪਾਈਐ ਨਾਨਕ ਨਾਮਿ ਸਮਾਇ ਜੀਉ ॥

25ਸਭੁ ਤੂੰਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਉ ॥੪॥੭॥੧੪॥

26ੴ ਸਤਿਗੁਰ ਪ੍ਰਸਾਦਿ ॥

27ਆਸਾ ਮਹਲਾ ੪ ਛੰਤ ਘਰੁ ੪ ॥

28ਹਰਿ ਅੰਮ੍ਰਿਤ ਭਿੰਨੇ ਲੋਇਣਾ ਮਨੁ ਪ੍ਰੇਮਿ ਰਤੰਨਾ ਰਾਮ ਰਾਜੇ ॥

29ਮਨੁ ਰਾਮਿ ਕਸਵਟੀ ਲਾਇਆ ਕੰਚਨੁ ਸੋਵਿੰਨਾ ॥

30ਗੁਰਮੁਖਿ ਰੰਗਿ ਚਲੂਲਿਆ ਮੇਰਾ ਮਨੁ ਤਨੋ ਭਿੰਨਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath