ਗੁਰੂ ਗ੍ਰੰਥ ਸਾਹਿਬ 449 · Raag Aasaa · Guru Raam Daas Ji
1ਜਨੁ ਨਾਨਕੁ ਮੁਸਕਿ ਝਕੋਲਿਆ ਸਭੁ ਜਨਮੁ ਧਨੁ ਧੰਨਾ ॥੧॥
2ਹਰਿ ਪ੍ਰੇਮ ਬਾਣੀ ਮਨੁ ਮਾਰਿਆ ਅਣੀਆਲੇ ਅਣੀਆ ਰਾਮ ਰਾਜੇ ॥
3ਜਿਸੁ ਲਾਗੀ ਪੀਰ ਪਿਰੰਮ ਕੀ ਸੋ ਜਾਣੈ ਜਰੀਆ ॥
4ਜੀਵਨ ਮੁਕਤਿ ਸੋ ਆਖੀਐ ਮਰਿ ਜੀਵੈ ਮਰੀਆ ॥
5ਜਨ ਨਾਨਕ ਸਤਿਗੁਰੁ ਮੇਲਿ ਹਰਿ ਜਗੁ ਦੁਤਰੁ ਤਰੀਆ ॥੨॥
6ਹਮ ਮੂਰਖ ਮੁਗਧ ਸਰਣਾਗਤੀ ਮਿਲੁ ਗੋਵਿੰਦ ਰੰਗਾ ਰਾਮ ਰਾਜੇ ॥
7ਗੁਰਿ ਪੂਰੈ ਹਰਿ ਪਾਇਆ ਹਰਿ ਭਗਤਿ ਇਕ ਮੰਗਾ ॥
8ਮੇਰਾ ਮਨੁ ਤਨੁ ਸਬਦਿ ਵਿਗਾਸਿਆ ਜਪਿ ਅਨਤ ਤਰੰਗਾ ॥
9ਮਿਲਿ ਸੰਤ ਜਨਾ ਹਰਿ ਪਾਇਆ ਨਾਨਕ ਸਤਸੰਗਾ ॥੩॥
10ਦੀਨ ਦਇਆਲ ਸੁਣਿ ਬੇਨਤੀ ਹਰਿ ਪ੍ਰਭ ਹਰਿ ਰਾਇਆ ਰਾਮ ਰਾਜੇ ॥
11ਹਉ ਮਾਗਉ ਸਰਣਿ ਹਰਿ ਨਾਮ ਕੀ ਹਰਿ ਹਰਿ ਮੁਖਿ ਪਾਇਆ ॥
12ਭਗਤਿ ਵਛਲੁ ਹਰਿ ਬਿਰਦੁ ਹੈ ਹਰਿ ਲਾਜ ਰਖਾਇਆ ॥
13ਜਨੁ ਨਾਨਕੁ ਸਰਣਾਗਤੀ ਹਰਿ ਨਾਮਿ ਤਰਾਇਆ ॥੪॥੮॥੧੫॥
14ਆਸਾ ਮਹਲਾ ੪ ॥
15ਗੁਰਮੁਖਿ ਢੂੰਢਿ ਢੂਢੇਦਿਆ ਹਰਿ ਸਜਣੁ ਲਧਾ ਰਾਮ ਰਾਜੇ ॥
16ਕੰਚਨ ਕਾਇਆ ਕੋਟ ਗੜ ਵਿਚਿ ਹਰਿ ਹਰਿ ਸਿਧਾ ॥
17ਹਰਿ ਹਰਿ ਹੀਰਾ ਰਤਨੁ ਹੈ ਮੇਰਾ ਮਨੁ ਤਨੁ ਵਿਧਾ ॥
18ਧੁਰਿ ਭਾਗ ਵਡੇ ਹਰਿ ਪਾਇਆ ਨਾਨਕ ਰਸਿ ਗੁਧਾ ॥੧॥
19ਪੰਥੁ ਦਸਾਵਾ ਨਿਤ ਖੜੀ ਮੁੰਧ ਜੋਬਨਿ ਬਾਲੀ ਰਾਮ ਰਾਜੇ ॥
20ਹਰਿ ਹਰਿ ਨਾਮੁ ਚੇਤਾਇ ਗੁਰ ਹਰਿ ਮਾਰਗਿ ਚਾਲੀ ॥
21ਮੇਰੈ ਮਨਿ ਤਨਿ ਨਾਮੁ ਆਧਾਰੁ ਹੈ ਹਉਮੈ ਬਿਖੁ ਜਾਲੀ ॥
22ਜਨ ਨਾਨਕ ਸਤਿਗੁਰੁ ਮੇਲਿ ਹਰਿ ਹਰਿ ਮਿਲਿਆ ਬਨਵਾਲੀ ॥੨॥
23ਗੁਰਮੁਖਿ ਪਿਆਰੇ ਆਇ ਮਿਲੁ ਮੈ ਚਿਰੀ ਵਿਛੁੰਨੇ ਰਾਮ ਰਾਜੇ ॥
24ਮੇਰਾ ਮਨੁ ਤਨੁ ਬਹੁਤੁ ਬੈਰਾਗਿਆ ਹਰਿ ਨੈਣ ਰਸਿ ਭਿੰਨੇ ॥
25ਮੈ ਹਰਿ ਪ੍ਰਭੁ ਪਿਆਰਾ ਦਸਿ ਗੁਰੁ ਮਿਲਿ ਹਰਿ ਮਨੁ ਮੰਨੇ ॥
26ਹਉ ਮੂਰਖੁ ਕਾਰੈ ਲਾਈਆ ਨਾਨਕ ਹਰਿ ਕੰਮੇ ॥੩॥
27ਗੁਰ ਅੰਮ੍ਰਿਤ ਭਿੰਨੀ ਦੇਹੁਰੀ ਅੰਮ੍ਰਿਤੁ ਬੁਰਕੇ ਰਾਮ ਰਾਜੇ ॥
28ਜਿਨਾ ਗੁਰਬਾਣੀ ਮਨਿ ਭਾਈਆ ਅੰਮ੍ਰਿਤਿ ਛਕਿ ਛਕੇ ॥
29ਗੁਰ ਤੁਠੈ ਹਰਿ ਪਾਇਆ ਚੂਕੇ ਧਕ ਧਕੇ ॥
30ਹਰਿ ਜਨੁ ਹਰਿ ਹਰਿ ਹੋਇਆ ਨਾਨਕੁ ਹਰਿ ਇਕੇ ॥੪॥੯॥੧੬॥
31ਆਸਾ ਮਹਲਾ ੪ ॥
32ਹਰਿ ਅੰਮ੍ਰਿਤ ਭਗਤਿ ਭੰਡਾਰ ਹੈ ਗੁਰ ਸਤਿਗੁਰ ਪਾਸੇ ਰਾਮ ਰਾਜੇ ॥
33ਗੁਰੁ ਸਤਿਗੁਰੁ ਸਚਾ ਸਾਹੁ ਹੈ ਸਿਖ ਦੇਇ ਹਰਿ ਰਾਸੇ ॥
34ਧਨੁ ਧੰਨੁ ਵਣਜਾਰਾ ਵਣਜੁ ਹੈ ਗੁਰੁ ਸਾਹੁ ਸਾਬਾਸੇ ॥
35ਜਨੁ ਨਾਨਕੁ ਗੁਰੁ ਤਿਨੑੀ ਪਾਇਆ ਜਿਨ ਧੁਰਿ ਲਿਖਤੁ ਲਿਲਾਟਿ ਲਿਖਾਸੇ ॥੧॥
36ਸਚੁ ਸਾਹੁ ਹਮਾਰਾ ਤੂੰ ਧਣੀ ਸਭੁ ਜਗਤੁ ਵਣਜਾਰਾ ਰਾਮ ਰਾਜੇ ॥
37ਸਭ ਭਾਂਡੇ ਤੁਧੈ ਸਾਜਿਆ ਵਿਚਿ ਵਸਤੁ ਹਰਿ ਥਾਰਾ ॥
38ਜੋ ਪਾਵਹਿ ਭਾਂਡੇ ਵਿਚਿ ਵਸਤੁ ਸਾ ਨਿਕਲੈ ਕਿਆ ਕੋਈ ਕਰੇ ਵੇਚਾਰਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath