ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 44 · Siree Raag · Guru Arjan Dev Ji

1ਸਾਧੂ ਸੰਗੁ ਮਸਕਤੇ ਤੂਠੈ ਪਾਵਾ ਦੇਵ ॥

2ਸਭੁ ਕਿਛੁ ਵਸਗਤਿ ਸਾਹਿਬੈ ਆਪੇ ਕਰਣ ਕਰੇਵ ॥

3ਸਤਿਗੁਰ ਕੈ ਬਲਿਹਾਰਣੈ ਮਨਸਾ ਸਭ ਪੂਰੇਵ ॥੩॥

4ਇਕੋ ਦਿਸੈ ਸਜਣੋ ਇਕੋ ਭਾਈ ਮੀਤੁ ॥

5ਇਕਸੈ ਦੀ ਸਾਮਗਰੀ ਇਕਸੈ ਦੀ ਹੈ ਰੀਤਿ ॥

6ਇਕਸ ਸਿਉ ਮਨੁ ਮਾਨਿਆ ਤਾ ਹੋਆ ਨਿਹਚਲੁ ਚੀਤੁ ॥

7ਸਚੁ ਖਾਣਾ ਸਚੁ ਪੈਨਣਾ ਟੇਕ ਨਾਨਕ ਸਚੁ ਕੀਤੁ ॥੪॥੫॥੭੫॥

8ਸਿਰੀਰਾਗੁ ਮਹਲਾ ੫ ॥

9ਸਭੇ ਥੋਕ ਪਰਾਪਤੇ ਜੇ ਆਵੈ ਇਕੁ ਹਥਿ ॥

10ਜਨਮੁ ਪਦਾਰਥੁ ਸਫਲੁ ਹੈ ਜੇ ਸਚਾ ਸਬਦੁ ਕਥਿ ॥

11ਗੁਰ ਤੇ ਮਹਲੁ ਪਰਾਪਤੇ ਜਿਸੁ ਲਿਖਿਆ ਹੋਵੈ ਮਥਿ ॥੧॥

12ਮੇਰੇ ਮਨ ਏਕਸ ਸਿਉ ਚਿਤੁ ਲਾਇ ॥

13ਏਕਸ ਬਿਨੁ ਸਭ ਧੰਧੁ ਹੈ ਸਭ ਮਿਥਿਆ ਮੋਹੁ ਮਾਇ ॥੧॥ ਰਹਾਉ ॥

14ਲਖ ਖੁਸੀਆ ਪਾਤਿਸਾਹੀਆ ਜੇ ਸਤਿਗੁਰੁ ਨਦਰਿ ਕਰੇਇ ॥

15ਨਿਮਖ ਏਕ ਹਰਿ ਨਾਮੁ ਦੇਇ ਮੇਰਾ ਮਨੁ ਤਨੁ ਸੀਤਲੁ ਹੋਇ ॥

16ਜਿਸ ਕਉ ਪੂਰਬਿ ਲਿਖਿਆ ਤਿਨਿ ਸਤਿਗੁਰ ਚਰਨ ਗਹੇ ॥੨॥

17ਸਫਲ ਮੂਰਤੁ ਸਫਲਾ ਘੜੀ ਜਿਤੁ ਸਚੇ ਨਾਲਿ ਪਿਆਰੁ ॥

18ਦੂਖੁ ਸੰਤਾਪੁ ਨ ਲਗਈ ਜਿਸੁ ਹਰਿ ਕਾ ਨਾਮੁ ਅਧਾਰੁ ॥

19ਬਾਹ ਪਕੜਿ ਗੁਰਿ ਕਾਢਿਆ ਸੋਈ ਉਤਰਿਆ ਪਾਰਿ ॥੩॥

20ਥਾਨੁ ਸੁਹਾਵਾ ਪਵਿਤੁ ਹੈ ਜਿਥੈ ਸੰਤ ਸਭਾ ॥

21ਢੋਈ ਤਿਸ ਹੀ ਨੋ ਮਿਲੈ ਜਿਨਿ ਪੂਰਾ ਗੁਰੂ ਲਭਾ ॥

22ਨਾਨਕ ਬਧਾ ਘਰੁ ਤਹਾਂ ਜਿਥੈ ਮਿਰਤੁ ਨ ਜਨਮੁ ਜਰਾ ॥੪॥੬॥੭੬॥

23ਸ੍ਰੀਰਾਗੁ ਮਹਲਾ ੫ ॥

24ਸੋਈ ਧਿਆਈਐ ਜੀਅੜੇ ਸਿਰਿ ਸਾਹਾਂ ਪਾਤਿਸਾਹੁ ॥

25ਤਿਸ ਹੀ ਕੀ ਕਰਿ ਆਸ ਮਨ ਜਿਸ ਕਾ ਸਭਸੁ ਵੇਸਾਹੁ ॥

26ਸਭਿ ਸਿਆਣਪਾ ਛਡਿ ਕੈ ਗੁਰ ਕੀ ਚਰਣੀ ਪਾਹੁ ॥੧॥

27ਮਨ ਮੇਰੇ ਸੁਖ ਸਹਜ ਸੇਤੀ ਜਪਿ ਨਾਉ ॥

28ਆਠ ਪਹਰ ਪ੍ਰਭੁ ਧਿਆਇ ਤੂੰ ਗੁਣ ਗੋਇੰਦ ਨਿਤ ਗਾਉ ॥੧॥ ਰਹਾਉ ॥

29ਤਿਸ ਕੀ ਸਰਨੀ ਪਰੁ ਮਨਾ ਜਿਸੁ ਜੇਵਡੁ ਅਵਰੁ ਨ ਕੋਇ ॥

30ਜਿਸੁ ਸਿਮਰਤ ਸੁਖੁ ਹੋਇ ਘਣਾ ਦੁਖੁ ਦਰਦੁ ਨ ਮੂਲੇ ਹੋਇ ॥

31ਸਦਾ ਸਦਾ ਕਰਿ ਚਾਕਰੀ ਪ੍ਰਭੁ ਸਾਹਿਬੁ ਸਚਾ ਸੋਇ ॥੨॥

32ਸਾਧਸੰਗਤਿ ਹੋਇ ਨਿਰਮਲਾ ਕਟੀਐ ਜਮ ਕੀ ਫਾਸ ॥

33ਸੁਖਦਾਤਾ ਭੈ ਭੰਜਨੋ ਤਿਸੁ ਆਗੈ ਕਰਿ ਅਰਦਾਸਿ ॥

34ਮਿਹਰ ਕਰੇ ਜਿਸੁ ਮਿਹਰਵਾਨੁ ਤਾਂ ਕਾਰਜੁ ਆਵੈ ਰਾਸਿ ॥੩॥

35ਬਹੁਤੋ ਬਹੁਤੁ ਵਖਾਣੀਐ ਊਚੋ ਊਚਾ ਥਾਉ ॥

36ਵਰਨਾ ਚਿਹਨਾ ਬਾਹਰਾ ਕੀਮਤਿ ਕਹਿ ਨ ਸਕਾਉ ॥

37ਨਾਨਕ ਕਉ ਪ੍ਰਭ ਮਇਆ ਕਰਿ ਸਚੁ ਦੇਵਹੁ ਅਪੁਣਾ ਨਾਉ ॥੪॥੭॥੭੭॥

38ਸ੍ਰੀਰਾਗੁ ਮਹਲਾ ੫ ॥

39ਨਾਮੁ ਧਿਆਏ ਸੋ ਸੁਖੀ ਤਿਸੁ ਮੁਖੁ ਊਜਲੁ ਹੋਇ ॥

40ਪੂਰੇ ਗੁਰ ਤੇ ਪਾਈਐ ਪਰਗਟੁ ਸਭਨੀ ਲੋਇ ॥

41ਸਾਧਸੰਗਤਿ ਕੈ ਘਰਿ ਵਸੈ ਏਕੋ ਸਚਾ ਸੋਇ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath