ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 450 · Raag Aasaa · Guru Raam Daas Ji

1ਜਨ ਨਾਨਕ ਕਉ ਹਰਿ ਬਖਸਿਆ ਹਰਿ ਭਗਤਿ ਭੰਡਾਰਾ ॥੨॥

2ਹਮ ਕਿਆ ਗੁਣ ਤੇਰੇ ਵਿਥਰਹ ਸੁਆਮੀ ਤੂੰ ਅਪਰ ਅਪਾਰੋ ਰਾਮ ਰਾਜੇ ॥

3ਹਰਿ ਨਾਮੁ ਸਾਲਾਹਹ ਦਿਨੁ ਰਾਤਿ ਏਹਾ ਆਸ ਆਧਾਰੋ ॥

4ਹਮ ਮੂਰਖ ਕਿਛੂਅ ਨ ਜਾਣਹਾ ਕਿਵ ਪਾਵਹ ਪਾਰੋ ॥

5ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸ ਪਨਿਹਾਰੋ ॥੩॥

6ਜਿਉ ਭਾਵੈ ਤਿਉ ਰਾਖਿ ਲੈ ਹਮ ਸਰਣਿ ਪ੍ਰਭ ਆਏ ਰਾਮ ਰਾਜੇ ॥

7ਹਮ ਭੂਲਿ ਵਿਗਾੜਹ ਦਿਨਸੁ ਰਾਤਿ ਹਰਿ ਲਾਜ ਰਖਾਏ ॥

8ਹਮ ਬਾਰਿਕ ਤੂੰ ਗੁਰੁ ਪਿਤਾ ਹੈ ਦੇ ਮਤਿ ਸਮਝਾਏ ॥

9ਜਨੁ ਨਾਨਕੁ ਦਾਸੁ ਹਰਿ ਕਾਂਢਿਆ ਹਰਿ ਪੈਜ ਰਖਾਏ ॥੪॥੧੦॥੧੭॥

10ਆਸਾ ਮਹਲਾ ੪ ॥

11ਜਿਨ ਮਸਤਕਿ ਧੁਰਿ ਹਰਿ ਲਿਖਿਆ ਤਿਨਾ ਸਤਿਗੁਰੁ ਮਿਲਿਆ ਰਾਮ ਰਾਜੇ ॥

12ਅਗਿਆਨੁ ਅੰਧੇਰਾ ਕਟਿਆ ਗੁਰ ਗਿਆਨੁ ਘਟਿ ਬਲਿਆ ॥

13ਹਰਿ ਲਧਾ ਰਤਨੁ ਪਦਾਰਥੋ ਫਿਰਿ ਬਹੁੜਿ ਨ ਚਲਿਆ ॥

14ਜਨ ਨਾਨਕ ਨਾਮੁ ਆਰਾਧਿਆ ਆਰਾਧਿ ਹਰਿ ਮਿਲਿਆ ॥੧॥

15ਜਿਨੀ ਐਸਾ ਹਰਿ ਨਾਮੁ ਨ ਚੇਤਿਓ ਸੇ ਕਾਹੇ ਜਗਿ ਆਏ ਰਾਮ ਰਾਜੇ ॥

16ਇਹੁ ਮਾਣਸ ਜਨਮੁ ਦੁਲੰਭੁ ਹੈ ਨਾਮ ਬਿਨਾ ਬਿਰਥਾ ਸਭੁ ਜਾਏ ॥

17ਹੁਣਿ ਵਤੈ ਹਰਿ ਨਾਮੁ ਨ ਬੀਜਿਓ ਅਗੈ ਭੁਖਾ ਕਿਆ ਖਾਏ ॥

18ਮਨਮੁਖਾ ਨੋ ਫਿਰਿ ਜਨਮੁ ਹੈ ਨਾਨਕ ਹਰਿ ਭਾਏ ॥੨॥

19ਤੂੰ ਹਰਿ ਤੇਰਾ ਸਭੁ ਕੋ ਸਭਿ ਤੁਧੁ ਉਪਾਏ ਰਾਮ ਰਾਜੇ ॥

20ਕਿਛੁ ਹਾਥਿ ਕਿਸੈ ਦੈ ਕਿਛੁ ਨਾਹੀ ਸਭਿ ਚਲਹਿ ਚਲਾਏ ॥

21ਜਿਨੑ ਤੂੰ ਮੇਲਹਿ ਪਿਆਰੇ ਸੇ ਤੁਧੁ ਮਿਲਹਿ ਜੋ ਹਰਿ ਮਨਿ ਭਾਏ ॥

22ਜਨ ਨਾਨਕ ਸਤਿਗੁਰੁ ਭੇਟਿਆ ਹਰਿ ਨਾਮਿ ਤਰਾਏ ॥੩॥

23ਕੋਈ ਗਾਵੈ ਰਾਗੀ ਨਾਦੀ ਬੇਦੀ ਬਹੁ ਭਾਤਿ ਕਰਿ ਨਹੀ ਹਰਿ ਹਰਿ ਭੀਜੈ ਰਾਮ ਰਾਜੇ ॥

24ਜਿਨਾ ਅੰਤਰਿ ਕਪਟੁ ਵਿਕਾਰੁ ਹੈ ਤਿਨਾ ਰੋਇ ਕਿਆ ਕੀਜੈ ॥

25ਹਰਿ ਕਰਤਾ ਸਭੁ ਕਿਛੁ ਜਾਣਦਾ ਸਿਰਿ ਰੋਗ ਹਥੁ ਦੀਜੈ ॥

26ਜਿਨਾ ਨਾਨਕ ਗੁਰਮੁਖਿ ਹਿਰਦਾ ਸੁਧੁ ਹੈ ਹਰਿ ਭਗਤਿ ਹਰਿ ਲੀਜੈ ॥੪॥੧੧॥੧੮॥

27ਆਸਾ ਮਹਲਾ ੪ ॥

28ਜਿਨ ਅੰਤਰਿ ਹਰਿ ਹਰਿ ਪ੍ਰੀਤਿ ਹੈ ਤੇ ਜਨ ਸੁਘੜ ਸਿਆਣੇ ਰਾਮ ਰਾਜੇ ॥

29ਜੇ ਬਾਹਰਹੁ ਭੁਲਿ ਚੁਕਿ ਬੋਲਦੇ ਭੀ ਖਰੇ ਹਰਿ ਭਾਣੇ ॥

30ਹਰਿ ਸੰਤਾ ਨੋ ਹੋਰੁ ਥਾਉ ਨਾਹੀ ਹਰਿ ਮਾਣੁ ਨਿਮਾਣੇ ॥

31ਜਨ ਨਾਨਕ ਨਾਮੁ ਦੀਬਾਣੁ ਹੈ ਹਰਿ ਤਾਣੁ ਸਤਾਣੇ ॥੧॥

32ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ ਥਾਨੁ ਸੁਹਾਵਾ ਰਾਮ ਰਾਜੇ ॥

33ਗੁਰਸਿਖਂੀ ਸੋ ਥਾਨੁ ਭਾਲਿਆ ਲੈ ਧੂਰਿ ਮੁਖਿ ਲਾਵਾ ॥

34ਗੁਰਸਿਖਾ ਕੀ ਘਾਲ ਥਾਇ ਪਈ ਜਿਨ ਹਰਿ ਨਾਮੁ ਧਿਆਵਾ ॥

35ਜਿਨੑ ਨਾਨਕੁ ਸਤਿਗੁਰੁ ਪੂਜਿਆ ਤਿਨ ਹਰਿ ਪੂਜ ਕਰਾਵਾ ॥੨॥

36ਗੁਰਸਿਖਾ ਮਨਿ ਹਰਿ ਪ੍ਰੀਤਿ ਹੈ ਹਰਿ ਨਾਮ ਹਰਿ ਤੇਰੀ ਰਾਮ ਰਾਜੇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath