ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 451 · Raag Aasaa · Guru Raam Daas Ji

1ਕਰਿ ਸੇਵਹਿ ਪੂਰਾ ਸਤਿਗੁਰੂ ਭੁਖ ਜਾਇ ਲਹਿ ਮੇਰੀ ॥

2ਗੁਰਸਿਖਾ ਕੀ ਭੁਖ ਸਭ ਗਈ ਤਿਨ ਪਿਛੈ ਹੋਰ ਖਾਇ ਘਨੇਰੀ ॥

3ਜਨ ਨਾਨਕ ਹਰਿ ਪੁੰਨੁ ਬੀਜਿਆ ਫਿਰਿ ਤੋਟਿ ਨ ਆਵੈ ਹਰਿ ਪੁੰਨ ਕੇਰੀ ॥੩॥

4ਗੁਰਸਿਖਾ ਮਨਿ ਵਾਧਾਈਆ ਜਿਨ ਮੇਰਾ ਸਤਿਗੁਰੂ ਡਿਠਾ ਰਾਮ ਰਾਜੇ ॥

5ਕੋਈ ਕਰਿ ਗਲ ਸੁਣਾਵੈ ਹਰਿ ਨਾਮ ਕੀ ਸੋ ਲਗੈ ਗੁਰਸਿਖਾ ਮਨਿ ਮਿਠਾ ॥

6ਹਰਿ ਦਰਗਹ ਗੁਰਸਿਖ ਪੈਨਾਈਅਹਿ ਜਿਨੑਾ ਮੇਰਾ ਸਤਿਗੁਰੁ ਤੁਠਾ ॥

7ਜਨ ਨਾਨਕੁ ਹਰਿ ਹਰਿ ਹੋਇਆ ਹਰਿ ਹਰਿ ਮਨਿ ਵੁਠਾ ॥੪॥੧੨॥੧੯॥

8ਆਸਾ ਮਹਲਾ ੪ ॥

9ਜਿਨੑਾ ਭੇਟਿਆ ਮੇਰਾ ਪੂਰਾ ਸਤਿਗੁਰੂ ਤਿਨ ਹਰਿ ਨਾਮੁ ਦ੍ਰਿੜਾਵੈ ਰਾਮ ਰਾਜੇ ॥

10ਤਿਸ ਕੀ ਤ੍ਰਿਸਨਾ ਭੁਖ ਸਭ ਉਤਰੈ ਜੋ ਹਰਿ ਨਾਮੁ ਧਿਆਵੈ ॥

11ਜੋ ਹਰਿ ਹਰਿ ਨਾਮੁ ਧਿਆਇਦੇ ਤਿਨੑ ਜਮੁ ਨੇੜਿ ਨ ਆਵੈ ॥

12ਜਨ ਨਾਨਕ ਕਉ ਹਰਿ ਕ੍ਰਿਪਾ ਕਰਿ ਨਿਤ ਜਪੈ ਹਰਿ ਨਾਮੁ ਹਰਿ ਨਾਮਿ ਤਰਾਵੈ ॥੧॥

13ਜਿਨੀ ਗੁਰਮੁਖਿ ਨਾਮੁ ਧਿਆਇਆ ਤਿਨਾ ਫਿਰਿ ਬਿਘਨੁ ਨ ਹੋਈ ਰਾਮ ਰਾਜੇ ॥

14ਜਿਨੀ ਸਤਿਗੁਰੁ ਪੁਰਖੁ ਮਨਾਇਆ ਤਿਨ ਪੂਜੇ ਸਭੁ ਕੋਈ ॥

15ਜਿਨੑੀ ਸਤਿਗੁਰੁ ਪਿਆਰਾ ਸੇਵਿਆ ਤਿਨੑਾ ਸੁਖੁ ਸਦ ਹੋਈ ॥

16ਜਿਨੑਾ ਨਾਨਕੁ ਸਤਿਗੁਰੁ ਭੇਟਿਆ ਤਿਨੑਾ ਮਿਲਿਆ ਹਰਿ ਸੋਈ ॥੨॥

17ਜਿਨੑਾ ਅੰਤਰਿ ਗੁਰਮੁਖਿ ਪ੍ਰੀਤਿ ਹੈ ਤਿਨੑ ਹਰਿ ਰਖਣਹਾਰਾ ਰਾਮ ਰਾਜੇ ॥

18ਤਿਨੑ ਕੀ ਨਿੰਦਾ ਕੋਈ ਕਿਆ ਕਰੇ ਜਿਨੑ ਹਰਿ ਨਾਮੁ ਪਿਆਰਾ ॥

19ਜਿਨ ਹਰਿ ਸੇਤੀ ਮਨੁ ਮਾਨਿਆ ਸਭ ਦੁਸਟ ਝਖ ਮਾਰਾ ॥

20ਜਨ ਨਾਨਕ ਨਾਮੁ ਧਿਆਇਆ ਹਰਿ ਰਖਣਹਾਰਾ ॥੩॥

21ਹਰਿ ਜੁਗੁ ਜੁਗੁ ਭਗਤ ਉਪਾਇਆ ਪੈਜ ਰਖਦਾ ਆਇਆ ਰਾਮ ਰਾਜੇ ॥

22ਹਰਣਾਖਸੁ ਦੁਸਟੁ ਹਰਿ ਮਾਰਿਆ ਪ੍ਰਹਲਾਦੁ ਤਰਾਇਆ ॥

23ਅਹੰਕਾਰੀਆ ਨਿੰਦਕਾ ਪਿਠਿ ਦੇਇ ਨਾਮਦੇਉ ਮੁਖਿ ਲਾਇਆ ॥

24ਜਨ ਨਾਨਕ ਐਸਾ ਹਰਿ ਸੇਵਿਆ ਅੰਤਿ ਲਏ ਛਡਾਇਆ ॥੪॥੧੩॥੨੦॥

25ਆਸਾ ਮਹਲਾ ੪ ਛੰਤ ਘਰੁ ੫

26ੴ ਸਤਿਗੁਰ ਪ੍ਰਸਾਦਿ ॥

27ਮੇਰੇ ਮਨ ਪਰਦੇਸੀ ਵੇ ਪਿਆਰੇ ਆਉ ਘਰੇ ॥

28ਹਰਿ ਗੁਰੂ ਮਿਲਾਵਹੁ ਮੇਰੇ ਪਿਆਰੇ ਘਰਿ ਵਸੈ ਹਰੇ ॥

29ਰੰਗਿ ਰਲੀਆ ਮਾਣਹੁ ਮੇਰੇ ਪਿਆਰੇ ਹਰਿ ਕਿਰਪਾ ਕਰੇ ॥

30ਗੁਰੁ ਨਾਨਕੁ ਤੁਠਾ ਮੇਰੇ ਪਿਆਰੇ ਮੇਲੇ ਹਰੇ ॥੧॥

31ਮੈ ਪ੍ਰੇਮੁ ਨ ਚਾਖਿਆ ਮੇਰੇ ਪਿਆਰੇ ਭਾਉ ਕਰੇ ॥

32ਮਨਿ ਤ੍ਰਿਸਨਾ ਨ ਬੁਝੀ ਮੇਰੇ ਪਿਆਰੇ ਨਿਤ ਆਸ ਕਰੇ ॥

33ਨਿਤ ਜੋਬਨੁ ਜਾਵੈ ਮੇਰੇ ਪਿਆਰੇ ਜਮੁ ਸਾਸ ਹਿਰੇ ॥

34ਭਾਗ ਮਣੀ ਸੋਹਾਗਣਿ ਮੇਰੇ ਪਿਆਰੇ ਨਾਨਕ ਹਰਿ ਉਰਿ ਧਾਰੇ ॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath