ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 452 · Raag Aasaa · Guru Raam Daas Ji

1ਪਿਰ ਰਤਿਅੜੇ ਮੈਡੇ ਲੋਇਣ ਮੇਰੇ ਪਿਆਰੇ ਚਾਤ੍ਰਿਕ ਬੂੰਦ ਜਿਵੈ ॥

2ਮਨੁ ਸੀਤਲੁ ਹੋਆ ਮੇਰੇ ਪਿਆਰੇ ਹਰਿ ਬੂੰਦ ਪੀਵੈ ॥

3ਤਨਿ ਬਿਰਹੁ ਜਗਾਵੈ ਮੇਰੇ ਪਿਆਰੇ ਨੀਦ ਨ ਪਵੈ ਕਿਵੈ ॥

4ਹਰਿ ਸਜਣੁ ਲਧਾ ਮੇਰੇ ਪਿਆਰੇ ਨਾਨਕ ਗੁਰੂ ਲਿਵੈ ॥੩॥

5ਚੜਿ ਚੇਤੁ ਬਸੰਤੁ ਮੇਰੇ ਪਿਆਰੇ ਭਲੀਅ ਰੁਤੇ ॥

6ਪਿਰ ਬਾਝੜਿਅਹੁ ਮੇਰੇ ਪਿਆਰੇ ਆਂਗਣਿ ਧੂੜਿ ਲੁਤੇ ॥

7ਮਨਿ ਆਸ ਉਡੀਣੀ ਮੇਰੇ ਪਿਆਰੇ ਦੁਇ ਨੈਨ ਜੁਤੇ ॥

8ਗੁਰੁ ਨਾਨਕੁ ਦੇਖਿ ਵਿਗਸੀ ਮੇਰੇ ਪਿਆਰੇ ਜਿਉ ਮਾਤ ਸੁਤੇ ॥੪॥

9ਹਰਿ ਕੀਆ ਕਥਾ ਕਹਾਣੀਆ ਮੇਰੇ ਪਿਆਰੇ ਸਤਿਗੁਰੂ ਸੁਣਾਈਆ ॥

10ਗੁਰ ਵਿਟੜਿਅਹੁ ਹਉ ਘੋਲੀ ਮੇਰੇ ਪਿਆਰੇ ਜਿਨਿ ਹਰਿ ਮੇਲਾਈਆ ॥

11ਸਭਿ ਆਸਾ ਹਰਿ ਪੂਰੀਆ ਮੇਰੇ ਪਿਆਰੇ ਮਨਿ ਚਿੰਦਿਅੜਾ ਫਲੁ ਪਾਇਆ ॥

12ਹਰਿ ਤੁਠੜਾ ਮੇਰੇ ਪਿਆਰੇ ਜਨੁ ਨਾਨਕੁ ਨਾਮਿ ਸਮਾਇਆ ॥੫॥

13ਪਿਆਰੇ ਹਰਿ ਬਿਨੁ ਪ੍ਰੇਮੁ ਨ ਖੇਲਸਾ ॥

14ਕਿਉ ਪਾਈ ਗੁਰੁ ਜਿਤੁ ਲਗਿ ਪਿਆਰਾ ਦੇਖਸਾ ॥

15ਹਰਿ ਦਾਤੜੇ ਮੇਲਿ ਗੁਰੂ ਮੁਖਿ ਗੁਰਮੁਖਿ ਮੇਲਸਾ ॥

16ਗੁਰੁ ਨਾਨਕੁ ਪਾਇਆ ਮੇਰੇ ਪਿਆਰੇ ਧੁਰਿ ਮਸਤਕਿ ਲੇਖੁ ਸਾ ॥੬॥੧੪॥੨੧॥

17ੴ ਸਤਿਗੁਰ ਪ੍ਰਸਾਦਿ ॥

18ਰਾਗੁ ਆਸਾ ਮਹਲਾ ੫ ਛੰਤ ਘਰੁ ੧ ॥

19ਅਨਦੋ ਅਨਦੁ ਘਣਾ ਮੈ ਸੋ ਪ੍ਰਭੁ ਡੀਠਾ ਰਾਮ ॥

20ਚਾਖਿਅੜਾ ਚਾਖਿਅੜਾ ਮੈ ਹਰਿ ਰਸੁ ਮੀਠਾ ਰਾਮ ॥

21ਹਰਿ ਰਸੁ ਮੀਠਾ ਮਨ ਮਹਿ ਵੂਠਾ ਸਤਿਗੁਰੁ ਤੂਠਾ ਸਹਜੁ ਭਇਆ ॥

22ਗ੍ਰਿਹੁ ਵਸਿ ਆਇਆ ਮੰਗਲੁ ਗਾਇਆ ਪੰਚ ਦੁਸਟ ਓਇ ਭਾਗਿ ਗਇਆ ॥

23ਸੀਤਲ ਆਘਾਣੇ ਅੰਮ੍ਰਿਤ ਬਾਣੇ ਸਾਜਨ ਸੰਤ ਬਸੀਠਾ ॥

24ਕਹੁ ਨਾਨਕ ਹਰਿ ਸਿਉ ਮਨੁ ਮਾਨਿਆ ਸੋ ਪ੍ਰਭੁ ਨੈਣੀ ਡੀਠਾ ॥੧॥

25ਸੋਹਿਅੜੇ ਸੋਹਿਅੜੇ ਮੇਰੇ ਬੰਕ ਦੁਆਰੇ ਰਾਮ ॥

26ਪਾਹੁਨੜੇ ਪਾਹੁਨੜੇ ਮੇਰੇ ਸੰਤ ਪਿਆਰੇ ਰਾਮ ॥

27ਸੰਤ ਪਿਆਰੇ ਕਾਰਜ ਸਾਰੇ ਨਮਸਕਾਰ ਕਰਿ ਲਗੇ ਸੇਵਾ ॥

28ਆਪੇ ਜਾਞੀ ਆਪੇ ਮਾਞੀ ਆਪਿ ਸੁਆਮੀ ਆਪਿ ਦੇਵਾ ॥

29ਅਪਣਾ ਕਾਰਜੁ ਆਪਿ ਸਵਾਰੇ ਆਪੇ ਧਾਰਨ ਧਾਰੇ ॥

30ਕਹੁ ਨਾਨਕ ਸਹੁ ਘਰ ਮਹਿ ਬੈਠਾ ਸੋਹੇ ਬੰਕ ਦੁਆਰੇ ॥੨॥

31ਨਵ ਨਿਧੇ ਨਉ ਨਿਧੇ ਮੇਰੇ ਘਰ ਮਹਿ ਆਈ ਰਾਮ ॥

32ਸਭੁ ਕਿਛੁ ਮੈ ਸਭੁ ਕਿਛੁ ਪਾਇਆ ਨਾਮੁ ਧਿਆਈ ਰਾਮ ॥

33ਨਾਮੁ ਧਿਆਈ ਸਦਾ ਸਖਾਈ ਸਹਜ ਸੁਭਾਈ ਗੋਵਿੰਦਾ ॥

34ਗਣਤ ਮਿਟਾਈ ਚੂਕੀ ਧਾਈ ਕਦੇ ਨ ਵਿਆਪੈ ਮਨ ਚਿੰਦਾ ॥

35ਗੋਵਿੰਦ ਗਾਜੇ ਅਨਹਦ ਵਾਜੇ ਅਚਰਜ ਸੋਭ ਬਣਾਈ ॥

36ਕਹੁ ਨਾਨਕ ਪਿਰੁ ਮੇਰੈ ਸੰਗੇ ਤਾ ਮੈ ਨਵ ਨਿਧਿ ਪਾਈ ॥੩॥

37ਸਰਸਿਅੜੇ ਸਰਸਿਅੜੇ ਮੇਰੇ ਭਾਈ ਸਭ ਮੀਤਾ ਰਾਮ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath