ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 453 · Raag Aasaa · Guru Arjan Dev Ji

1ਬਿਖਮੋ ਬਿਖਮੁ ਅਖਾੜਾ ਮੈ ਗੁਰ ਮਿਲਿ ਜੀਤਾ ਰਾਮ ॥

2ਗੁਰ ਮਿਲਿ ਜੀਤਾ ਹਰਿ ਹਰਿ ਕੀਤਾ ਤੂਟੀ ਭੀਤਾ ਭਰਮ ਗੜਾ ॥

3ਪਾਇਆ ਖਜਾਨਾ ਬਹੁਤੁ ਨਿਧਾਨਾ ਸਾਣਥ ਮੇਰੀ ਆਪਿ ਖੜਾ ॥

4ਸੋਈ ਸੁਗਿਆਨਾ ਸੋ ਪਰਧਾਨਾ ਜੋ ਪ੍ਰਭਿ ਅਪਨਾ ਕੀਤਾ ॥

5ਕਹੁ ਨਾਨਕ ਜਾਂ ਵਲਿ ਸੁਆਮੀ ਤਾ ਸਰਸੇ ਭਾਈ ਮੀਤਾ ॥੪॥੧॥

6ਆਸਾ ਮਹਲਾ ੫ ॥

7ਅਕਥਾ ਹਰਿ ਅਕਥ ਕਥਾ ਕਿਛੁ ਜਾਇ ਨ ਜਾਣੀ ਰਾਮ ॥

8ਸੁਰਿ ਨਰ ਸੁਰਿ ਨਰ ਮੁਨਿ ਜਨ ਸਹਜਿ ਵਖਾਣੀ ਰਾਮ ॥

9ਸਹਜੇ ਵਖਾਣੀ ਅਮਿਉ ਬਾਣੀ ਚਰਣ ਕਮਲ ਰੰਗੁ ਲਾਇਆ ॥

10ਜਪਿ ਏਕੁ ਅਲਖੁ ਪ੍ਰਭੁ ਨਿਰੰਜਨੁ ਮਨ ਚਿੰਦਿਆ ਫਲੁ ਪਾਇਆ ॥

11ਤਜਿ ਮਾਨੁ ਮੋਹੁ ਵਿਕਾਰੁ ਦੂਜਾ ਜੋਤੀ ਜੋਤਿ ਸਮਾਣੀ ॥

12ਬਿਨਵੰਤਿ ਨਾਨਕ ਗੁਰ ਪ੍ਰਸਾਦੀ ਸਦਾ ਹਰਿ ਰੰਗੁ ਮਾਣੀ ॥੧॥

13ਹਰਿ ਸੰਤਾ ਹਰਿ ਸੰਤ ਸਜਨ ਮੇਰੇ ਮੀਤ ਸਹਾਈ ਰਾਮ ॥

14ਵਡਭਾਗੀ ਵਡਭਾਗੀ ਸਤਸੰਗਤਿ ਪਾਈ ਰਾਮ ॥

15ਵਡਭਾਗੀ ਪਾਏ ਨਾਮੁ ਧਿਆਏ ਲਾਥੇ ਦੂਖ ਸੰਤਾਪੈ ॥

16ਗੁਰ ਚਰਣੀ ਲਾਗੇ ਭ੍ਰਮ ਭਉ ਭਾਗੇ ਆਪੁ ਮਿਟਾਇਆ ਆਪੈ ॥

17ਕਰਿ ਕਿਰਪਾ ਮੇਲੇ ਪ੍ਰਭਿ ਅਪੁਨੈ ਵਿਛੁੜਿ ਕਤਹਿ ਨ ਜਾਈ ॥

18ਬਿਨਵੰਤਿ ਨਾਨਕ ਦਾਸੁ ਤੇਰਾ ਸਦਾ ਹਰਿ ਸਰਣਾਈ ॥੨॥

19ਹਰਿ ਦਰੇ ਹਰਿ ਦਰਿ ਸੋਹਨਿ ਤੇਰੇ ਭਗਤ ਪਿਆਰੇ ਰਾਮ ॥

20ਵਾਰੀ ਤਿਨ ਵਾਰੀ ਜਾਵਾ ਸਦ ਬਲਿਹਾਰੇ ਰਾਮ ॥

21ਸਦ ਬਲਿਹਾਰੇ ਕਰਿ ਨਮਸਕਾਰੇ ਜਿਨ ਭੇਟਤ ਪ੍ਰਭੁ ਜਾਤਾ ॥

22ਘਟਿ ਘਟਿ ਰਵਿ ਰਹਿਆ ਸਭ ਥਾਈ ਪੂਰਨ ਪੁਰਖੁ ਬਿਧਾਤਾ ॥

23ਗੁਰੁ ਪੂਰਾ ਪਾਇਆ ਨਾਮੁ ਧਿਆਇਆ ਜੂਐ ਜਨਮੁ ਨ ਹਾਰੇ ॥

24ਬਿਨਵੰਤਿ ਨਾਨਕ ਸਰਣਿ ਤੇਰੀ ਰਾਖੁ ਕਿਰਪਾ ਧਾਰੇ ॥੩॥

25ਬੇਅੰਤਾ ਬੇਅੰਤ ਗੁਣ ਤੇਰੇ ਕੇਤਕ ਗਾਵਾ ਰਾਮ ॥

26ਤੇਰੇ ਚਰਣਾ ਤੇਰੇ ਚਰਣ ਧੂੜਿ ਵਡਭਾਗੀ ਪਾਵਾ ਰਾਮ ॥

27ਹਰਿ ਧੂੜੀ ਨੑਾਈਐ ਮੈਲੁ ਗਵਾਈਐ ਜਨਮ ਮਰਣ ਦੁਖ ਲਾਥੇ ॥

28ਅੰਤਰਿ ਬਾਹਰਿ ਸਦਾ ਹਦੂਰੇ ਪਰਮੇਸਰੁ ਪ੍ਰਭੁ ਸਾਥੇ ॥

29ਮਿਟੇ ਦੂਖ ਕਲਿਆਣ ਕੀਰਤਨ ਬਹੁੜਿ ਜੋਨਿ ਨ ਪਾਵਾ ॥

30ਬਿਨਵੰਤਿ ਨਾਨਕ ਗੁਰ ਸਰਣਿ ਤਰੀਐ ਆਪਣੇ ਪ੍ਰਭ ਭਾਵਾ ॥੪॥੨॥

31ਆਸਾ ਛੰਤ ਮਹਲਾ ੫ ਘਰੁ ੪

32ੴ ਸਤਿਗੁਰ ਪ੍ਰਸਾਦਿ ॥

33ਹਰਿ ਚਰਨ ਕਮਲ ਮਨੁ ਬੇਧਿਆ ਕਿਛੁ ਆਨ ਨ ਮੀਠਾ ਰਾਮ ਰਾਜੇ ॥

34ਮਿਲਿ ਸੰਤਸੰਗਤਿ ਆਰਾਧਿਆ ਹਰਿ ਘਟਿ ਘਟੇ ਡੀਠਾ ਰਾਮ ਰਾਜੇ ॥

35ਹਰਿ ਘਟਿ ਘਟੇ ਡੀਠਾ ਅੰਮ੍ਰਿਤੋੁ ਵੂਠਾ ਜਨਮ ਮਰਨ ਦੁਖ ਨਾਠੇ ॥

36ਗੁਣ ਨਿਧਿ ਗਾਇਆ ਸਭ ਦੂਖ ਮਿਟਾਇਆ ਹਉਮੈ ਬਿਨਸੀ ਗਾਠੇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath