ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 454 · Raag Aasaa · Guru Arjan Dev Ji

1ਪ੍ਰਿਉ ਸਹਜ ਸੁਭਾਈ ਛੋਡਿ ਨ ਜਾਈ ਮਨਿ ਲਾਗਾ ਰੰਗੁ ਮਜੀਠਾ ॥

2ਹਰਿ ਨਾਨਕ ਬੇਧੇ ਚਰਨ ਕਮਲ ਕਿਛੁ ਆਨ ਨ ਮੀਠਾ ॥੧॥

3ਜਿਉ ਰਾਤੀ ਜਲਿ ਮਾਛੁਲੀ ਤਿਉ ਰਾਮ ਰਸਿ ਮਾਤੇ ਰਾਮ ਰਾਜੇ ॥

4ਗੁਰ ਪੂਰੈ ਉਪਦੇਸਿਆ ਜੀਵਨ ਗਤਿ ਭਾਤੇ ਰਾਮ ਰਾਜੇ ॥

5ਜੀਵਨ ਗਤਿ ਸੁਆਮੀ ਅੰਤਰਜਾਮੀ ਆਪਿ ਲੀਏ ਲੜਿ ਲਾਏ ॥

6ਹਰਿ ਰਤਨ ਪਦਾਰਥੋ ਪਰਗਟੋ ਪੂਰਨੋ ਛੋਡਿ ਨ ਕਤਹੂ ਜਾਏ ॥

7ਪ੍ਰਭੁ ਸੁਘਰੁ ਸਰੂਪੁ ਸੁਜਾਨੁ ਸੁਆਮੀ ਤਾ ਕੀ ਮਿਟੈ ਨ ਦਾਤੇ ॥

8ਜਲ ਸੰਗਿ ਰਾਤੀ ਮਾਛੁਲੀ ਨਾਨਕ ਹਰਿ ਮਾਤੇ ॥੨॥

9ਚਾਤ੍ਰਿਕੁ ਜਾਚੈ ਬੂੰਦ ਜਿਉ ਹਰਿ ਪ੍ਰਾਨ ਅਧਾਰਾ ਰਾਮ ਰਾਜੇ ॥

10ਮਾਲੁ ਖਜੀਨਾ ਸੁਤ ਭ੍ਰਾਤ ਮੀਤ ਸਭਹੂੰ ਤੇ ਪਿਆਰਾ ਰਾਮ ਰਾਜੇ ॥

11ਸਭਹੂੰ ਤੇ ਪਿਆਰਾ ਪੁਰਖੁ ਨਿਰਾਰਾ ਤਾ ਕੀ ਗਤਿ ਨਹੀ ਜਾਣੀਐ ॥

12ਹਰਿ ਸਾਸਿ ਗਿਰਾਸਿ ਨ ਬਿਸਰੈ ਕਬਹੂੰ ਗੁਰ ਸਬਦੀ ਰੰਗੁ ਮਾਣੀਐ ॥

13ਪ੍ਰਭੁ ਪੁਰਖੁ ਜਗਜੀਵਨੋ ਸੰਤ ਰਸੁ ਪੀਵਨੋ ਜਪਿ ਭਰਮ ਮੋਹ ਦੁਖ ਡਾਰਾ ॥

14ਚਾਤ੍ਰਿਕੁ ਜਾਚੈ ਬੂੰਦ ਜਿਉ ਨਾਨਕ ਹਰਿ ਪਿਆਰਾ ॥੩॥

15ਮਿਲੇ ਨਰਾਇਣ ਆਪਣੇ ਮਾਨੋਰਥੋ ਪੂਰਾ ਰਾਮ ਰਾਜੇ ॥

16ਢਾਠੀ ਭੀਤਿ ਭਰੰਮ ਕੀ ਭੇਟਤ ਗੁਰੁ ਸੂਰਾ ਰਾਮ ਰਾਜੇ ॥

17ਪੂਰਨ ਗੁਰ ਪਾਏ ਪੁਰਬਿ ਲਿਖਾਏ ਸਭ ਨਿਧਿ ਦੀਨ ਦਇਆਲਾ ॥

18ਆਦਿ ਮਧਿ ਅੰਤਿ ਪ੍ਰਭੁ ਸੋਈ ਸੁੰਦਰ ਗੁਰ ਗੋਪਾਲਾ ॥

19ਸੂਖ ਸਹਜ ਆਨੰਦ ਘਨੇਰੇ ਪਤਿਤ ਪਾਵਨ ਸਾਧੂ ਧੂਰਾ ॥

20ਹਰਿ ਮਿਲੇ ਨਰਾਇਣ ਨਾਨਕਾ ਮਾਨੋਰਥੋੁ ਪੂਰਾ ॥੪॥੧॥੩॥

21ਆਸਾ ਮਹਲਾ ੫ ਛੰਤ ਘਰੁ ੬

22ੴ ਸਤਿਗੁਰ ਪ੍ਰਸਾਦਿ ॥

23ਸਲੋਕੁ ॥

24ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ ॥

25ਨਾਨਕ ਪ੍ਰੀਤਿ ਲਗੀ ਤਿਨੑ ਰਾਮ ਸਿਉ ਭੇਟਤ ਸਾਧ ਸੰਗਾਤ ॥੧॥

26ਛੰਤੁ ॥

27ਜਲ ਦੁਧ ਨਿਆਈ ਰੀਤਿ ਅਬ ਦੁਧ ਆਚ ਨਹੀ ਮਨ ਐਸੀ ਪ੍ਰੀਤਿ ਹਰੇ ॥

28ਅਬ ਉਰਝਿਓ ਅਲਿ ਕਮਲੇਹ ਬਾਸਨ ਮਾਹਿ ਮਗਨ ਇਕੁ ਖਿਨੁ ਭੀ ਨਾਹਿ ਟਰੈ ॥

29ਖਿਨੁ ਨਾਹਿ ਟਰੀਐ ਪ੍ਰੀਤਿ ਹਰੀਐ ਸੀਗਾਰ ਹਭਿ ਰਸ ਅਰਪੀਐ ॥

30ਜਹ ਦੂਖੁ ਸੁਣੀਐ ਜਮ ਪੰਥੁ ਭਣੀਐ ਤਹ ਸਾਧਸੰਗਿ ਨ ਡਰਪੀਐ ॥

31ਕਰਿ ਕੀਰਤਿ ਗੋਵਿੰਦ ਗੁਣੀਐ ਸਗਲ ਪ੍ਰਾਛਤ ਦੁਖ ਹਰੇ ॥

32ਕਹੁ ਨਾਨਕ ਛੰਤ ਗੋਵਿੰਦ ਹਰਿ ਕੇ ਮਨ ਹਰਿ ਸਿਉ ਨੇਹੁ ਕਰੇਹੁ ਐਸੀ ਮਨ ਪ੍ਰੀਤਿ ਹਰੇ ॥੧॥

33ਜੈਸੀ ਮਛੁਲੀ ਨੀਰ ਇਕੁ ਖਿਨੁ ਭੀ ਨਾ ਧੀਰੇ ਮਨ ਐਸਾ ਨੇਹੁ ਕਰੇਹੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath