ਗੁਰੂ ਗ੍ਰੰਥ ਸਾਹਿਬ 455 · Raag Aasaa · Guru Arjan Dev Ji
1ਜੈਸੀ ਚਾਤ੍ਰਿਕ ਪਿਆਸ ਖਿਨੁ ਖਿਨੁ ਬੂੰਦ ਚਵੈ ਬਰਸੁ ਸੁਹਾਵੇ ਮੇਹੁ ॥
2ਹਰਿ ਪ੍ਰੀਤਿ ਕਰੀਜੈ ਇਹੁ ਮਨੁ ਦੀਜੈ ਅਤਿ ਲਾਈਐ ਚਿਤੁ ਮੁਰਾਰੀ ॥
3ਮਾਨੁ ਨ ਕੀਜੈ ਸਰਣਿ ਪਰੀਜੈ ਦਰਸਨ ਕਉ ਬਲਿਹਾਰੀ ॥
4ਗੁਰ ਸੁਪ੍ਰਸੰਨੇ ਮਿਲੁ ਨਾਹ ਵਿਛੁੰਨੇ ਧਨ ਦੇਦੀ ਸਾਚੁ ਸਨੇਹਾ ॥
5ਕਹੁ ਨਾਨਕ ਛੰਤ ਅਨੰਤ ਠਾਕੁਰ ਕੇ ਹਰਿ ਸਿਉ ਕੀਜੈ ਨੇਹਾ ਮਨ ਐਸਾ ਨੇਹੁ ਕਰੇਹੁ ॥੨॥
6ਚਕਵੀ ਸੂਰ ਸਨੇਹੁ ਚਿਤਵੈ ਆਸ ਘਣੀ ਕਦਿ ਦਿਨੀਅਰੁ ਦੇਖੀਐ ॥
7ਕੋਕਿਲ ਅੰਬ ਪਰੀਤਿ ਚਵੈ ਸੁਹਾਵੀਆ ਮਨ ਹਰਿ ਰੰਗੁ ਕੀਜੀਐ ॥
8ਹਰਿ ਪ੍ਰੀਤਿ ਕਰੀਜੈ ਮਾਨੁ ਨ ਕੀਜੈ ਇਕ ਰਾਤੀ ਕੇ ਹਭਿ ਪਾਹੁਣਿਆ ॥
9ਅਬ ਕਿਆ ਰੰਗੁ ਲਾਇਓ ਮੋਹੁ ਰਚਾਇਓ ਨਾਗੇ ਆਵਣ ਜਾਵਣਿਆ ॥
10ਥਿਰੁ ਸਾਧੂ ਸਰਣੀ ਪੜੀਐ ਚਰਣੀ ਅਬ ਟੂਟਸਿ ਮੋਹੁ ਜੁ ਕਿਤੀਐ ॥
11ਕਹੁ ਨਾਨਕ ਛੰਤ ਦਇਆਲ ਪੁਰਖ ਕੇ ਮਨ ਹਰਿ ਲਾਇ ਪਰੀਤਿ ਕਬ ਦਿਨੀਅਰੁ ਦੇਖੀਐ ॥੩॥
12ਨਿਸਿ ਕੁਰੰਕ ਜੈਸੇ ਨਾਦ ਸੁਣਿ ਸ੍ਰਵਣੀ ਹੀਉ ਡਿਵੈ ਮਨ ਐਸੀ ਪ੍ਰੀਤਿ ਕੀਜੈ ॥
13ਜੈਸੀ ਤਰੁਣਿ ਭਤਾਰ ਉਰਝੀ ਪਿਰਹਿ ਸਿਵੈ ਇਹੁ ਮਨੁ ਲਾਲ ਦੀਜੈ ॥
14ਮਨੁ ਲਾਲਹਿ ਦੀਜੈ ਭੋਗ ਕਰੀਜੈ ਹਭਿ ਖੁਸੀਆ ਰੰਗ ਮਾਣੇ ॥
15ਪਿਰੁ ਅਪਨਾ ਪਾਇਆ ਰੰਗੁ ਲਾਲੁ ਬਣਾਇਆ ਅਤਿ ਮਿਲਿਓ ਮਿਤ੍ਰ ਚਿਰਾਣੇ ॥
16ਗੁਰੁ ਥੀਆ ਸਾਖੀ ਤਾ ਡਿਠਮੁ ਆਖੀ ਪਿਰ ਜੇਹਾ ਅਵਰੁ ਨ ਦੀਸੈ ॥
17ਕਹੁ ਨਾਨਕ ਛੰਤ ਦਇਆਲ ਮੋਹਨ ਕੇ ਮਨ ਹਰਿ ਚਰਣ ਗਹੀਜੈ ਐਸੀ ਮਨ ਪ੍ਰੀਤਿ ਕੀਜੈ ॥੪॥੧॥੪॥
18ਆਸਾ ਮਹਲਾ ੫ ॥
19ਸਲੋਕੁ ॥
20ਬਨੁ ਬਨੁ ਫਿਰਤੀ ਖੋਜਤੀ ਹਾਰੀ ਬਹੁ ਅਵਗਾਹਿ ॥
21ਨਾਨਕ ਭੇਟੇ ਸਾਧ ਜਬ ਹਰਿ ਪਾਇਆ ਮਨ ਮਾਹਿ ॥੧॥
22ਛੰਤ ॥
23ਜਾ ਕਉ ਖੋਜਹਿ ਅਸੰਖ ਮੁਨੀ ਅਨੇਕ ਤਪੇ ॥
24ਬ੍ਰਹਮੇ ਕੋਟਿ ਅਰਾਧਹਿ ਗਿਆਨੀ ਜਾਪ ਜਪੇ ॥
25ਜਪ ਤਾਪ ਸੰਜਮ ਕਿਰਿਆ ਪੂਜਾ ਅਨਿਕ ਸੋਧਨ ਬੰਦਨਾ ॥
26ਕਰਿ ਗਵਨੁ ਬਸੁਧਾ ਤੀਰਥਹ ਮਜਨੁ ਮਿਲਨ ਕਉ ਨਿਰੰਜਨਾ ॥
27ਮਾਨੁਖ ਬਨੁ ਤਿਨੁ ਪਸੂ ਪੰਖੀ ਸਗਲ ਤੁਝਹਿ ਅਰਾਧਤੇ ॥
28ਦਇਆਲ ਲਾਲ ਗੋਬਿੰਦ ਨਾਨਕ ਮਿਲੁ ਸਾਧਸੰਗਤਿ ਹੋਇ ਗਤੇ ॥੧॥
29ਕੋਟਿ ਬਿਸਨ ਅਵਤਾਰ ਸੰਕਰ ਜਟਾਧਾਰ ॥
30ਚਾਹਹਿ ਤੁਝਹਿ ਦਇਆਰ ਮਨਿ ਤਨਿ ਰੁਚ ਅਪਾਰ ॥
31ਅਪਾਰ ਅਗਮ ਗੋਬਿੰਦ ਠਾਕੁਰ ਸਗਲ ਪੂਰਕ ਪ੍ਰਭ ਧਨੀ ॥
32ਸੁਰ ਸਿਧ ਗਣ ਗੰਧਰਬ ਧਿਆਵਹਿ ਜਖ ਕਿੰਨਰ ਗੁਣ ਭਨੀ ॥
33ਕੋਟਿ ਇੰਦ੍ਰ ਅਨੇਕ ਦੇਵਾ ਜਪਤ ਸੁਆਮੀ ਜੈ ਜੈ ਕਾਰ ॥
34ਅਨਾਥ ਨਾਥ ਦਇਆਲ ਨਾਨਕ ਸਾਧਸੰਗਤਿ ਮਿਲਿ ਉਧਾਰ ॥੨॥
35ਕੋਟਿ ਦੇਵੀ ਜਾ ਕਉ ਸੇਵਹਿ ਲਖਿਮੀ ਅਨਿਕ ਭਾਤਿ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath