ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 456 · Raag Aasaa · Guru Arjan Dev Ji

1ਗੁਪਤ ਪ੍ਰਗਟ ਜਾ ਕਉ ਅਰਾਧਹਿ ਪਉਣ ਪਾਣੀ ਦਿਨਸੁ ਰਾਤਿ ॥

2ਨਖਿਅਤ੍ਰ ਸਸੀਅਰ ਸੂਰ ਧਿਆਵਹਿ ਬਸੁਧ ਗਗਨਾ ਗਾਵਏ ॥

3ਸਗਲ ਖਾਣੀ ਸਗਲ ਬਾਣੀ ਸਦਾ ਸਦਾ ਧਿਆਵਏ ॥

4ਸਿਮ੍ਰਿਤਿ ਪੁਰਾਣ ਚਤੁਰ ਬੇਦਹ ਖਟੁ ਸਾਸਤ੍ਰ ਜਾ ਕਉ ਜਪਾਤਿ ॥

5ਪਤਿਤ ਪਾਵਨ ਭਗਤਿ ਵਛਲ ਨਾਨਕ ਮਿਲੀਐ ਸੰਗਿ ਸਾਤਿ ॥੩॥

6ਜੇਤੀ ਪ੍ਰਭੂ ਜਨਾਈ ਰਸਨਾ ਤੇਤ ਭਨੀ ॥

7ਅਨਜਾਨਤ ਜੋ ਸੇਵੈ ਤੇਤੀ ਨਹ ਜਾਇ ਗਨੀ ॥

8ਅਵਿਗਤ ਅਗਨਤ ਅਥਾਹ ਠਾਕੁਰ ਸਗਲ ਮੰਝੇ ਬਾਹਰਾ ॥

9ਸਰਬ ਜਾਚਿਕ ਏਕੁ ਦਾਤਾ ਨਹ ਦੂਰਿ ਸੰਗੀ ਜਾਹਰਾ ॥

10ਵਸਿ ਭਗਤ ਥੀਆ ਮਿਲੇ ਜੀਆ ਤਾ ਕੀ ਉਪਮਾ ਕਿਤ ਗਨੀ ॥

11ਇਹੁ ਦਾਨੁ ਮਾਨੁ ਨਾਨਕੁ ਪਾਏ ਸੀਸੁ ਸਾਧਹ ਧਰਿ ਚਰਨੀ ॥੪॥੨॥੫॥

12ਆਸਾ ਮਹਲਾ ੫ ॥

13ਸਲੋਕ ॥

14ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿ ਰਾਇ ॥

15ਨਾਨਕ ਜਿਸੁ ਸਿਮਰਤ ਸਭ ਸੁਖ ਹੋਵਹਿ ਦੂਖੁ ਦਰਦੁ ਭ੍ਰਮੁ ਜਾਇ ॥੧॥

16ਛੰਤੁ ॥

17ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥

18ਭੇਟਤ ਸਾਧੂ ਸੰਗ ਜਮ ਪੁਰਿ ਨਹ ਜਾਈਐ ॥

19ਦੂਖ ਦਰਦ ਨ ਭਉ ਬਿਆਪੈ ਨਾਮੁ ਸਿਮਰਤ ਸਦ ਸੁਖੀ ॥

20ਸਾਸਿ ਸਾਸਿ ਅਰਾਧਿ ਹਰਿ ਹਰਿ ਧਿਆਇ ਸੋ ਪ੍ਰਭੁ ਮਨਿ ਮੁਖੀ ॥

21ਕ੍ਰਿਪਾਲ ਦਇਆਲ ਰਸਾਲ ਗੁਣ ਨਿਧਿ ਕਰਿ ਦਇਆ ਸੇਵਾ ਲਾਈਐ ॥

22ਨਾਨਕੁ ਪਇਅੰਪੈ ਚਰਣ ਜੰਪੈ ਨਾਮੁ ਜਪਤ ਗੋਬਿੰਦ ਨਹ ਅਲਸਾਈਐ ॥੧॥

23ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥

24ਭਰਮ ਅੰਧੇਰ ਬਿਨਾਸ ਗਿਆਨ ਗੁਰ ਅੰਜਨਾ ॥

25ਗੁਰ ਗਿਆਨ ਅੰਜਨ ਪ੍ਰਭ ਨਿਰੰਜਨ ਜਲਿ ਥਲਿ ਮਹੀਅਲਿ ਪੂਰਿਆ ॥

26ਇਕ ਨਿਮਖ ਜਾ ਕੈ ਰਿਦੈ ਵਸਿਆ ਮਿਟੇ ਤਿਸਹਿ ਵਿਸੂਰਿਆ ॥

27ਅਗਾਧਿ ਬੋਧ ਸਮਰਥ ਸੁਆਮੀ ਸਰਬ ਕਾ ਭਉ ਭੰਜਨਾ ॥

28ਨਾਨਕੁ ਪਇਅੰਪੈ ਚਰਣ ਜੰਪੈ ਪਾਵਨ ਪਤਿਤ ਪੁਨੀਤ ਨਾਮ ਨਿਰੰਜਨਾ ॥੨॥

29ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥

30ਮੋਹਿ ਆਸਰ ਤੁਅ ਚਰਨ ਤੁਮਾਰੀ ਸਰਨਿ ਸਿਧੇ ॥

31ਹਰਿ ਚਰਨ ਕਾਰਨ ਕਰਨ ਸੁਆਮੀ ਪਤਿਤ ਉਧਰਨ ਹਰਿ ਹਰੇ ॥

32ਸਾਗਰ ਸੰਸਾਰ ਭਵ ਉਤਾਰ ਨਾਮੁ ਸਿਮਰਤ ਬਹੁ ਤਰੇ ॥

33ਆਦਿ ਅੰਤਿ ਬੇਅੰਤ ਖੋਜਹਿ ਸੁਨੀ ਉਧਰਨ ਸੰਤਸੰਗ ਬਿਧੇ ॥

34ਨਾਨਕੁ ਪਇਅੰਪੈ ਚਰਨ ਜੰਪੈ ਓਟ ਗਹੀ ਗੋਪਾਲ ਦਇਆਲ ਕ੍ਰਿਪਾ ਨਿਧੇ ॥੩॥

35ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥

36ਜਹ ਜਹ ਸੰਤ ਅਰਾਧਹਿ ਤਹ ਤਹ ਪ੍ਰਗਟਾਇਆ ॥

37ਪ੍ਰਭਿ ਆਪਿ ਲੀਏ ਸਮਾਇ ਸਹਜਿ ਸੁਭਾਇ ਭਗਤ ਕਾਰਜ ਸਾਰਿਆ ॥

38ਆਨੰਦ ਹਰਿ ਜਸ ਮਹਾ ਮੰਗਲ ਸਰਬ ਦੂਖ ਵਿਸਾਰਿਆ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath