ਗੁਰੂ ਗ੍ਰੰਥ ਸਾਹਿਬ 457 · Raag Aasaa · Guru Arjan Dev Ji
1ਚਮਤਕਾਰ ਪ੍ਰਗਾਸੁ ਦਹ ਦਿਸ ਏਕੁ ਤਹ ਦ੍ਰਿਸਟਾਇਆ ॥
2ਨਾਨਕੁ ਪਇਅੰਪੈ ਚਰਣ ਜੰਪੈ ਭਗਤਿ ਵਛਲੁ ਹਰਿ ਬਿਰਦੁ ਆਪਿ ਬਨਾਇਆ ॥੪॥੩॥੬॥
3ਆਸਾ ਮਹਲਾ ੫ ॥
4ਥਿਰੁ ਸੰਤਨ ਸੋਹਾਗੁ ਮਰੈ ਨ ਜਾਵਏ ॥
5ਜਾ ਕੈ ਗ੍ਰਿਹਿ ਹਰਿ ਨਾਹੁ ਸੁ ਸਦ ਹੀ ਰਾਵਏ ॥
6ਅਵਿਨਾਸੀ ਅਵਿਗਤੁ ਸੋ ਪ੍ਰਭੁ ਸਦਾ ਨਵਤਨੁ ਨਿਰਮਲਾ ॥
7ਨਹ ਦੂਰਿ ਸਦਾ ਹਦੂਰਿ ਠਾਕੁਰੁ ਦਹ ਦਿਸ ਪੂਰਨੁ ਸਦ ਸਦਾ ॥
8ਪ੍ਰਾਨਪਤਿ ਗਤਿ ਮਤਿ ਜਾ ਤੇ ਪ੍ਰਿਅ ਪ੍ਰੀਤਿ ਪ੍ਰੀਤਮੁ ਭਾਵਏ ॥
9ਨਾਨਕੁ ਵਖਾਣੈ ਗੁਰ ਬਚਨਿ ਜਾਣੈ ਥਿਰੁ ਸੰਤਨ ਸੋਹਾਗੁ ਮਰੈ ਨ ਜਾਵਏ ॥੧॥
10ਜਾ ਕਉ ਰਾਮ ਭਤਾਰੁ ਤਾ ਕੈ ਅਨਦੁ ਘਣਾ ॥
11ਸੁਖਵੰਤੀ ਸਾ ਨਾਰਿ ਸੋਭਾ ਪੂਰਿ ਬਣਾ ॥
12ਮਾਣੁ ਮਹਤੁ ਕਲਿਆਣੁ ਹਰਿ ਜਸੁ ਸੰਗਿ ਸੁਰਜਨੁ ਸੋ ਪ੍ਰਭੂ ॥
13ਸਰਬ ਸਿਧਿ ਨਵ ਨਿਧਿ ਤਿਤੁ ਗ੍ਰਿਹਿ ਨਹੀ ਊਨਾ ਸਭੁ ਕਛੂ ॥
14ਮਧੁਰ ਬਾਨੀ ਪਿਰਹਿ ਮਾਨੀ ਥਿਰੁ ਸੋਹਾਗੁ ਤਾ ਕਾ ਬਣਾ ॥
15ਨਾਨਕੁ ਵਖਾਣੈ ਗੁਰ ਬਚਨਿ ਜਾਣੈ ਜਾ ਕੋ ਰਾਮੁ ਭਤਾਰੁ ਤਾ ਕੈ ਅਨਦੁ ਘਣਾ ॥੨॥
16ਆਉ ਸਖੀ ਸੰਤ ਪਾਸਿ ਸੇਵਾ ਲਾਗੀਐ ॥
17ਪੀਸਉ ਚਰਣ ਪਖਾਰਿ ਆਪੁ ਤਿਆਗੀਐ ॥
18ਤਜਿ ਆਪੁ ਮਿਟੈ ਸੰਤਾਪੁ ਆਪੁ ਨਹ ਜਾਣਾਈਐ ॥
19ਸਰਣਿ ਗਹੀਜੈ ਮਾਨਿ ਲੀਜੈ ਕਰੇ ਸੋ ਸੁਖੁ ਪਾਈਐ ॥
20ਕਰਿ ਦਾਸ ਦਾਸੀ ਤਜਿ ਉਦਾਸੀ ਕਰ ਜੋੜਿ ਦਿਨੁ ਰੈਣਿ ਜਾਗੀਐ ॥
21ਨਾਨਕੁ ਵਖਾਣੈ ਗੁਰ ਬਚਨਿ ਜਾਣੈ ਆਉ ਸਖੀ ਸੰਤ ਪਾਸਿ ਸੇਵਾ ਲਾਗੀਐ ॥੩॥
22ਜਾ ਕੈ ਮਸਤਕਿ ਭਾਗ ਸਿ ਸੇਵਾ ਲਾਇਆ ॥
23ਤਾ ਕੀ ਪੂਰਨ ਆਸ ਜਿਨੑ ਸਾਧਸੰਗੁ ਪਾਇਆ ॥
24ਸਾਧਸੰਗਿ ਹਰਿ ਕੈ ਰੰਗਿ ਗੋਬਿੰਦ ਸਿਮਰਣ ਲਾਗਿਆ ॥
25ਭਰਮੁ ਮੋਹੁ ਵਿਕਾਰੁ ਦੂਜਾ ਸਗਲ ਤਿਨਹਿ ਤਿਆਗਿਆ ॥
26ਮਨਿ ਸਾਂਤਿ ਸਹਜੁ ਸੁਭਾਉ ਵੂਠਾ ਅਨਦ ਮੰਗਲ ਗੁਣ ਗਾਇਆ ॥
27ਨਾਨਕੁ ਵਖਾਣੈ ਗੁਰ ਬਚਨਿ ਜਾਣੈ ਜਾ ਕੈ ਮਸਤਕਿ ਭਾਗ ਸਿ ਸੇਵਾ ਲਾਇਆ ॥੪॥੪॥੭॥
28ਆਸਾ ਮਹਲਾ ੫ ॥
29ਸਲੋਕੁ ॥
30ਹਰਿ ਹਰਿ ਨਾਮੁ ਜਪੰਤਿਆ ਕਛੁ ਨ ਕਹੈ ਜਮਕਾਲੁ ॥
31ਨਾਨਕ ਮਨੁ ਤਨੁ ਸੁਖੀ ਹੋਇ ਅੰਤੇ ਮਿਲੈ ਗੋਪਾਲੁ ॥੧॥
32ਛੰਤ ॥
33ਮਿਲਉ ਸੰਤਨ ਕੈ ਸੰਗਿ ਮੋਹਿ ਉਧਾਰਿ ਲੇਹੁ ॥
34ਬਿਨਉ ਕਰਉ ਕਰ ਜੋੜਿ ਹਰਿ ਹਰਿ ਨਾਮੁ ਦੇਹੁ ॥
35ਹਰਿ ਨਾਮੁ ਮਾਗਉ ਚਰਣ ਲਾਗਉ ਮਾਨੁ ਤਿਆਗਉ ਤੁਮੑ ਦਇਆ ॥
36ਕਤਹੂੰ ਨ ਧਾਵਉ ਸਰਣਿ ਪਾਵਉ ਕਰੁਣਾ ਮੈ ਪ੍ਰਭ ਕਰਿ ਮਇਆ ॥
37ਸਮਰਥ ਅਗਥ ਅਪਾਰ ਨਿਰਮਲ ਸੁਣਹੁ ਸੁਆਮੀ ਬਿਨਉ ਏਹੁ ॥
38ਕਰ ਜੋੜਿ ਨਾਨਕ ਦਾਨੁ ਮਾਗੈ ਜਨਮ ਮਰਣ ਨਿਵਾਰਿ ਲੇਹੁ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath