ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 458 · Raag Aasaa · Guru Arjan Dev Ji

1ਅਪਰਾਧੀ ਮਤਿਹੀਨੁ ਨਿਰਗੁਨੁ ਅਨਾਥੁ ਨੀਚੁ ॥

2ਸਠ ਕਠੋਰੁ ਕੁਲਹੀਨੁ ਬਿਆਪਤ ਮੋਹ ਕੀਚੁ ॥

3ਮਲ ਭਰਮ ਕਰਮ ਅਹੰ ਮਮਤਾ ਮਰਣੁ ਚੀਤਿ ਨ ਆਵਏ ॥

4ਬਨਿਤਾ ਬਿਨੋਦ ਅਨੰਦ ਮਾਇਆ ਅਗਿਆਨਤਾ ਲਪਟਾਵਏ ॥

5ਖਿਸੈ ਜੋਬਨੁ ਬਧੈ ਜਰੂਆ ਦਿਨ ਨਿਹਾਰੇ ਸੰਗਿ ਮੀਚੁ ॥

6ਬਿਨਵੰਤਿ ਨਾਨਕ ਆਸ ਤੇਰੀ ਸਰਣਿ ਸਾਧੂ ਰਾਖੁ ਨੀਚੁ ॥੨॥

7ਭਰਮੇ ਜਨਮ ਅਨੇਕ ਸੰਕਟ ਮਹਾ ਜੋਨ ॥

8ਲਪਟਿ ਰਹਿਓ ਤਿਹ ਸੰਗਿ ਮੀਠੇ ਭੋਗ ਸੋਨ ॥

9ਭ੍ਰਮਤ ਭਾਰ ਅਗਨਤ ਆਇਓ ਬਹੁ ਪ੍ਰਦੇਸਹ ਧਾਇਓ ॥

10ਅਬ ਓਟ ਧਾਰੀ ਪ੍ਰਭ ਮੁਰਾਰੀ ਸਰਬ ਸੁਖ ਹਰਿ ਨਾਇਓ ॥

11ਰਾਖਨਹਾਰੇ ਪ੍ਰਭ ਪਿਆਰੇ ਮੁਝ ਤੇ ਕਛੂ ਨ ਹੋਆ ਹੋਨ ॥

12ਸੂਖ ਸਹਜ ਆਨੰਦ ਨਾਨਕ ਕ੍ਰਿਪਾ ਤੇਰੀ ਤਰੈ ਭਉਨ ॥੩॥

13ਨਾਮ ਧਾਰੀਕ ਉਧਾਰੇ ਭਗਤਹ ਸੰਸਾ ਕਉਨ ॥

14ਜੇਨ ਕੇਨ ਪਰਕਾਰੇ ਹਰਿ ਹਰਿ ਜਸੁ ਸੁਨਹੁ ਸ੍ਰਵਨ ॥

15ਸੁਨਿ ਸ੍ਰਵਨ ਬਾਨੀ ਪੁਰਖ ਗਿਆਨੀ ਮਨਿ ਨਿਧਾਨਾ ਪਾਵਹੇ ॥

16ਹਰਿ ਰੰਗਿ ਰਾਤੇ ਪ੍ਰਭ ਬਿਧਾਤੇ ਰਾਮ ਕੇ ਗੁਣ ਗਾਵਹੇ ॥

17ਬਸੁਧ ਕਾਗਦ ਬਨਰਾਜ ਕਲਮਾ ਲਿਖਣ ਕਉ ਜੇ ਹੋਇ ਪਵਨ ॥

18ਬੇਅੰਤ ਅੰਤੁ ਨ ਜਾਇ ਪਾਇਆ ਗਹੀ ਨਾਨਕ ਚਰਣ ਸਰਨ ॥੪॥੫॥੮॥

19ਆਸਾ ਮਹਲਾ ੫ ॥

20ਪੁਰਖ ਪਤੇ ਭਗਵਾਨ ਤਾ ਕੀ ਸਰਣਿ ਗਹੀ ॥

21ਨਿਰਭਉ ਭਏ ਪਰਾਨ ਚਿੰਤਾ ਸਗਲ ਲਹੀ ॥

22ਮਾਤ ਪਿਤਾ ਸੁਤ ਮੀਤ ਸੁਰਿਜਨ ਇਸਟ ਬੰਧਪ ਜਾਣਿਆ ॥

23ਗਹਿ ਕੰਠਿ ਲਾਇਆ ਗੁਰਿ ਮਿਲਾਇਆ ਜਸੁ ਬਿਮਲ ਸੰਤ ਵਖਾਣਿਆ ॥

24ਬੇਅੰਤ ਗੁਣ ਅਨੇਕ ਮਹਿਮਾ ਕੀਮਤਿ ਕਛੂ ਨ ਜਾਇ ਕਹੀ ॥

25ਪ੍ਰਭ ਏਕ ਅਨਿਕ ਅਲਖ ਠਾਕੁਰ ਓਟ ਨਾਨਕ ਤਿਸੁ ਗਹੀ ॥੧॥

26ਅੰਮ੍ਰਿਤ ਬਨੁ ਸੰਸਾਰੁ ਸਹਾਈ ਆਪਿ ਭਏ ॥

27ਰਾਮ ਨਾਮੁ ਉਰ ਹਾਰੁ ਬਿਖੁ ਕੇ ਦਿਵਸ ਗਏ ॥

28ਗਤੁ ਭਰਮ ਮੋਹ ਬਿਕਾਰ ਬਿਨਸੇ ਜੋਨਿ ਆਵਣ ਸਭ ਰਹੇ ॥

29ਅਗਨਿ ਸਾਗਰ ਭਏ ਸੀਤਲ ਸਾਧ ਅੰਚਲ ਗਹਿ ਰਹੇ ॥

30ਗੋਵਿੰਦ ਗੁਪਾਲ ਦਇਆਲ ਸੰਮ੍ਰਿਥ ਬੋਲਿ ਸਾਧੂ ਹਰਿ ਜੈ ਜਏ ॥

31ਨਾਨਕ ਨਾਮੁ ਧਿਆਇ ਪੂਰਨ ਸਾਧਸੰਗਿ ਪਾਈ ਪਰਮ ਗਤੇ ॥੨॥

32ਜਹ ਦੇਖਉ ਤਹ ਸੰਗਿ ਏਕੋ ਰਵਿ ਰਹਿਆ ॥

33ਘਟ ਘਟ ਵਾਸੀ ਆਪਿ ਵਿਰਲੈ ਕਿਨੈ ਲਹਿਆ ॥

34ਜਲਿ ਥਲਿ ਮਹੀਅਲਿ ਪੂਰਿ ਪੂਰਨ ਕੀਟ ਹਸਤਿ ਸਮਾਨਿਆ ॥

35ਆਦਿ ਅੰਤੇ ਮਧਿ ਸੋਈ ਗੁਰ ਪ੍ਰਸਾਦੀ ਜਾਨਿਆ ॥

36ਬ੍ਰਹਮੁ ਪਸਰਿਆ ਬ੍ਰਹਮ ਲੀਲਾ ਗੋਵਿੰਦ ਗੁਣ ਨਿਧਿ ਜਨਿ ਕਹਿਆ ॥

37ਸਿਮਰਿ ਸੁਆਮੀ ਅੰਤਰਜਾਮੀ ਹਰਿ ਏਕੁ ਨਾਨਕ ਰਵਿ ਰਹਿਆ ॥੩॥

38ਦਿਨੁ ਰੈਣਿ ਸੁਹਾਵੜੀ ਆਈ ਸਿਮਰਤ ਨਾਮੁ ਹਰੇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath