ਗੁਰੂ ਗ੍ਰੰਥ ਸਾਹਿਬ 459 · Raag Aasaa · Guru Arjan Dev Ji
1ਚਰਣ ਕਮਲ ਸੰਗਿ ਪ੍ਰੀਤਿ ਕਲਮਲ ਪਾਪ ਟਰੇ ॥
2ਦੂਖ ਭੂਖ ਦਾਰਿਦ੍ਰ ਨਾਠੇ ਪ੍ਰਗਟੁ ਮਗੁ ਦਿਖਾਇਆ ॥
3ਮਿਲਿ ਸਾਧਸੰਗੇ ਨਾਮ ਰੰਗੇ ਮਨਿ ਲੋੜੀਦਾ ਪਾਇਆ ॥
4ਹਰਿ ਦੇਖਿ ਦਰਸਨੁ ਇਛ ਪੁੰਨੀ ਕੁਲ ਸੰਬੂਹਾ ਸਭਿ ਤਰੇ ॥
5ਦਿਨਸੁ ਰੈਣਿ ਅਨੰਦ ਅਨਦਿਨੁ ਸਿਮਰੰਤ ਨਾਨਕ ਹਰਿ ਹਰੇ ॥੪॥੬॥੯॥
6ਆਸਾ ਮਹਲਾ ੫ ਛੰਤ ਘਰੁ ੭
7ੴ ਸਤਿਗੁਰ ਪ੍ਰਸਾਦਿ ॥
8ਸਲੋਕੁ ॥
9ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥
10ਨਾਨਕ ਨਾਮੁ ਨ ਵਿਸਰਉ ਇਕ ਘੜੀ ਕਰਿ ਕਿਰਪਾ ਭਗਵੰਤ ॥੧॥
11ਛੰਤ ॥
12ਭਿੰਨੀ ਰੈਨੜੀਐ ਚਾਮਕਨਿ ਤਾਰੇ ॥
13ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥
14ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥
15ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥
16ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥
17ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥੧॥
18ਮੇਰੀ ਸੇਜੜੀਐ ਆਡੰਬਰੁ ਬਣਿਆ ॥
19ਮਨਿ ਅਨਦੁ ਭਇਆ ਪ੍ਰਭੁ ਆਵਤ ਸੁਣਿਆ ॥
20ਪ੍ਰਭ ਮਿਲੇ ਸੁਆਮੀ ਸੁਖਹ ਗਾਮੀ ਚਾਵ ਮੰਗਲ ਰਸ ਭਰੇ ॥
21ਅੰਗ ਸੰਗਿ ਲਾਗੇ ਦੂਖ ਭਾਗੇ ਪ੍ਰਾਣ ਮਨ ਤਨ ਸਭਿ ਹਰੇ ॥
22ਮਨ ਇਛ ਪਾਈ ਪ੍ਰਭ ਧਿਆਈ ਸੰਜੋਗੁ ਸਾਹਾ ਸੁਭ ਗਣਿਆ ॥
23ਬਿਨਵੰਤਿ ਨਾਨਕ ਮਿਲੇ ਸ੍ਰੀਧਰ ਸਗਲ ਆਨੰਦ ਰਸੁ ਬਣਿਆ ॥੨॥
24ਮਿਲਿ ਸਖੀਆ ਪੁਛਹਿ ਕਹੁ ਕੰਤ ਨੀਸਾਣੀ ॥
25ਰਸਿ ਪ੍ਰੇਮ ਭਰੀ ਕਛੁ ਬੋਲਿ ਨ ਜਾਣੀ ॥
26ਗੁਣ ਗੂੜ ਗੁਪਤ ਅਪਾਰ ਕਰਤੇ ਨਿਗਮ ਅੰਤੁ ਨ ਪਾਵਹੇ ॥
27ਭਗਤਿ ਭਾਇ ਧਿਆਇ ਸੁਆਮੀ ਸਦਾ ਹਰਿ ਗੁਣ ਗਾਵਹੇ ॥
28ਸਗਲ ਗੁਣ ਸੁਗਿਆਨ ਪੂਰਨ ਆਪਣੇ ਪ੍ਰਭ ਭਾਣੀ ॥
29ਬਿਨਵੰਤਿ ਨਾਨਕ ਰੰਗਿ ਰਾਤੀ ਪ੍ਰੇਮ ਸਹਜਿ ਸਮਾਣੀ ॥੩॥
30ਸੁਖ ਸੋਹਿਲੜੇ ਹਰਿ ਗਾਵਣ ਲਾਗੇ ॥ ਸਾਜਨ ਸਰਸਿਅੜੇ ਦੁਖ ਦੁਸਮਨ ਭਾਗੇ ॥
31ਸੁਖ ਸਹਜ ਸਰਸੇ ਹਰਿ ਨਾਮਿ ਰਹਸੇ ਪ੍ਰਭਿ ਆਪਿ ਕਿਰਪਾ ਧਾਰੀਆ ॥
32ਹਰਿ ਚਰਣ ਲਾਗੇ ਸਦਾ ਜਾਗੇ ਮਿਲੇ ਪ੍ਰਭ ਬਨਵਾਰੀਆ ॥
33ਸੁਭ ਦਿਵਸ ਆਏ ਸਹਜਿ ਪਾਏ ਸਗਲ ਨਿਧਿ ਪ੍ਰਭ ਪਾਗੇ ॥
34ਬਿਨਵੰਤਿ ਨਾਨਕ ਸਰਣਿ ਸੁਆਮੀ ਸਦਾ ਹਰਿ ਜਨ ਤਾਗੇ ॥੪॥੧॥੧੦॥
35ਆਸਾ ਮਹਲਾ ੫ ॥
36ਉਠਿ ਵੰਞੁ ਵਟਾਊੜਿਆ ਤੈ ਕਿਆ ਚਿਰੁ ਲਾਇਆ ॥
37ਮੁਹਲਤਿ ਪੁੰਨੜੀਆ ਕਿਤੁ ਕੂੜਿ ਲੋਭਾਇਆ ॥
38ਕੂੜੇ ਲੁਭਾਇਆ ਧੋਹੁ ਮਾਇਆ ਕਰਹਿ ਪਾਪ ਅਮਿਤਿਆ ॥
39ਤਨੁ ਭਸਮ ਢੇਰੀ ਜਮਹਿ ਹੇਰੀ ਕਾਲਿ ਬਪੁੜੈ ਜਿਤਿਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath