ਗੁਰੂ ਗ੍ਰੰਥ ਸਾਹਿਬ 45 · Siree Raag · Guru Arjan Dev Ji
1ਮੇਰੇ ਮਨ ਹਰਿ ਹਰਿ ਨਾਮੁ ਧਿਆਇ ॥
2ਨਾਮੁ ਸਹਾਈ ਸਦਾ ਸੰਗਿ ਆਗੈ ਲਏ ਛਡਾਇ ॥੧॥ ਰਹਾਉ ॥
3ਦੁਨੀਆ ਕੀਆ ਵਡਿਆਈਆ ਕਵਨੈ ਆਵਹਿ ਕਾਮਿ ॥
4ਮਾਇਆ ਕਾ ਰੰਗੁ ਸਭੁ ਫਿਕਾ ਜਾਤੋ ਬਿਨਸਿ ਨਿਦਾਨਿ ॥
5ਜਾ ਕੈ ਹਿਰਦੈ ਹਰਿ ਵਸੈ ਸੋ ਪੂਰਾ ਪਰਧਾਨੁ ॥੨॥
6ਸਾਧੂ ਕੀ ਹੋਹੁ ਰੇਣੁਕਾ ਅਪਣਾ ਆਪੁ ਤਿਆਗਿ ॥
7ਉਪਾਵ ਸਿਆਣਪ ਸਗਲ ਛਡਿ ਗੁਰ ਕੀ ਚਰਣੀ ਲਾਗੁ ॥
8ਤਿਸਹਿ ਪਰਾਪਤਿ ਰਤਨੁ ਹੋਇ ਜਿਸੁ ਮਸਤਕਿ ਹੋਵੈ ਭਾਗੁ ॥੩॥
9ਤਿਸੈ ਪਰਾਪਤਿ ਭਾਈਹੋ ਜਿਸੁ ਦੇਵੈ ਪ੍ਰਭੁ ਆਪਿ ॥
10ਸਤਿਗੁਰ ਕੀ ਸੇਵਾ ਸੋ ਕਰੇ ਜਿਸੁ ਬਿਨਸੈ ਹਉਮੈ ਤਾਪੁ ॥
11ਨਾਨਕ ਕਉ ਗੁਰੁ ਭੇਟਿਆ ਬਿਨਸੇ ਸਗਲ ਸੰਤਾਪ ॥੪॥੮॥੭੮॥
12ਸਿਰੀਰਾਗੁ ਮਹਲਾ ੫ ॥
13ਇਕੁ ਪਛਾਣੂ ਜੀਅ ਕਾ ਇਕੋ ਰਖਣਹਾਰੁ ॥
14ਇਕਸ ਕਾ ਮਨਿ ਆਸਰਾ ਇਕੋ ਪ੍ਰਾਣ ਅਧਾਰੁ ॥
15ਤਿਸੁ ਸਰਣਾਈ ਸਦਾ ਸੁਖੁ ਪਾਰਬ੍ਰਹਮੁ ਕਰਤਾਰੁ ॥੧॥
16ਮਨ ਮੇਰੇ ਸਗਲ ਉਪਾਵ ਤਿਆਗੁ ॥
17ਗੁਰੁ ਪੂਰਾ ਆਰਾਧਿ ਨਿਤ ਇਕਸੁ ਕੀ ਲਿਵ ਲਾਗੁ ॥੧॥ ਰਹਾਉ ॥
18ਇਕੋ ਭਾਈ ਮਿਤੁ ਇਕੁ ਇਕੋ ਮਾਤ ਪਿਤਾ ॥
19ਇਕਸ ਕੀ ਮਨਿ ਟੇਕ ਹੈ ਜਿਨਿ ਜੀਉ ਪਿੰਡੁ ਦਿਤਾ ॥
20ਸੋ ਪ੍ਰਭੁ ਮਨਹੁ ਨ ਵਿਸਰੈ ਜਿਨਿ ਸਭੁ ਕਿਛੁ ਵਸਿ ਕੀਤਾ ॥੨॥
21ਘਰਿ ਇਕੋ ਬਾਹਰਿ ਇਕੋ ਥਾਨ ਥਨੰਤਰਿ ਆਪਿ ॥
22ਜੀਅ ਜੰਤ ਸਭਿ ਜਿਨਿ ਕੀਏ ਆਠ ਪਹਰ ਤਿਸੁ ਜਾਪਿ ॥
23ਇਕਸੁ ਸੇਤੀ ਰਤਿਆ ਨ ਹੋਵੀ ਸੋਗ ਸੰਤਾਪੁ ॥੩॥
24ਪਾਰਬ੍ਰਹਮੁ ਪ੍ਰਭੁ ਏਕੁ ਹੈ ਦੂਜਾ ਨਾਹੀ ਕੋਇ ॥
25ਜੀਉ ਪਿੰਡੁ ਸਭੁ ਤਿਸ ਕਾ ਜੋ ਤਿਸੁ ਭਾਵੈ ਸੁ ਹੋਇ ॥
26ਗੁਰਿ ਪੂਰੈ ਪੂਰਾ ਭਇਆ ਜਪਿ ਨਾਨਕ ਸਚਾ ਸੋਇ ॥੪॥੯॥੭੯॥
27ਸਿਰੀਰਾਗੁ ਮਹਲਾ ੫ ॥
28ਜਿਨਾ ਸਤਿਗੁਰ ਸਿਉ ਚਿਤੁ ਲਾਇਆ ਸੇ ਪੂਰੇ ਪਰਧਾਨ ॥
29ਜਿਨ ਕਉ ਆਪਿ ਦਇਆਲੁ ਹੋਇ ਤਿਨ ਉਪਜੈ ਮਨਿ ਗਿਆਨੁ ॥
30ਜਿਨ ਕਉ ਮਸਤਕਿ ਲਿਖਿਆ ਤਿਨ ਪਾਇਆ ਹਰਿ ਨਾਮੁ ॥੧॥
31ਮਨ ਮੇਰੇ ਏਕੋ ਨਾਮੁ ਧਿਆਇ ॥
32ਸਰਬ ਸੁਖਾ ਸੁਖ ਊਪਜਹਿ ਦਰਗਹ ਪੈਧਾ ਜਾਇ ॥੧॥ ਰਹਾਉ ॥
33ਜਨਮ ਮਰਣ ਕਾ ਭਉ ਗਇਆ ਭਾਉ ਭਗਤਿ ਗੋਪਾਲ ॥
34ਸਾਧੂ ਸੰਗਤਿ ਨਿਰਮਲਾ ਆਪਿ ਕਰੇ ਪ੍ਰਤਿਪਾਲ ॥
35ਜਨਮ ਮਰਣ ਕੀ ਮਲੁ ਕਟੀਐ ਗੁਰ ਦਰਸਨੁ ਦੇਖਿ ਨਿਹਾਲ ॥੨॥
36ਥਾਨ ਥਨੰਤਰਿ ਰਵਿ ਰਹਿਆ ਪਾਰਬ੍ਰਹਮੁ ਪ੍ਰਭੁ ਸੋਇ ॥
37ਸਭਨਾ ਦਾਤਾ ਏਕੁ ਹੈ ਦੂਜਾ ਨਾਹੀ ਕੋਇ ॥
38ਤਿਸੁ ਸਰਣਾਈ ਛੁਟੀਐ ਕੀਤਾ ਲੋੜੇ ਸੁ ਹੋਇ ॥੩॥
39ਜਿਨ ਮਨਿ ਵਸਿਆ ਪਾਰਬ੍ਰਹਮੁ ਸੇ ਪੂਰੇ ਪਰਧਾਨ ॥
40ਤਿਨ ਕੀ ਸੋਭਾ ਨਿਰਮਲੀ ਪਰਗਟੁ ਭਈ ਜਹਾਨ ॥
41ਜਿਨੀ ਮੇਰਾ ਪ੍ਰਭੁ ਧਿਆਇਆ ਨਾਨਕ ਤਿਨ ਕੁਰਬਾਨ ॥੪॥੧੦॥੮੦॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath