ਗੁਰੂ ਗ੍ਰੰਥ ਸਾਹਿਬ 460 · Raag Aasaa · Guru Arjan Dev Ji
1ਮਾਲੁ ਜੋਬਨੁ ਛੋਡਿ ਵੈਸੀ ਰਹਿਓ ਪੈਨਣੁ ਖਾਇਆ ॥
2ਨਾਨਕ ਕਮਾਣਾ ਸੰਗਿ ਜੁਲਿਆ ਨਹ ਜਾਇ ਕਿਰਤੁ ਮਿਟਾਇਆ ॥੧॥
3ਫਾਥੋਹੁ ਮਿਰਗ ਜਿਵੈ ਪੇਖਿ ਰੈਣਿ ਚੰਦ੍ਰਾਇਣੁ ॥
4ਸੂਖਹੁ ਦੂਖ ਭਏ ਨਿਤ ਪਾਪ ਕਮਾਇਣੁ ॥
5ਪਾਪਾ ਕਮਾਣੇ ਛਡਹਿ ਨਾਹੀ ਲੈ ਚਲੇ ਘਤਿ ਗਲਾਵਿਆ ॥
6ਹਰਿਚੰਦਉਰੀ ਦੇਖਿ ਮੂਠਾ ਕੂੜੁ ਸੇਜਾ ਰਾਵਿਆ ॥
7ਲਬਿ ਲੋਭਿ ਅਹੰਕਾਰਿ ਮਾਤਾ ਗਰਬਿ ਭਇਆ ਸਮਾਇਣੁ ॥
8ਨਾਨਕ ਮ੍ਰਿਗ ਅਗਿਆਨਿ ਬਿਨਸੇ ਨਹ ਮਿਟੈ ਆਵਣੁ ਜਾਇਣੁ ॥੨॥
9ਮਿਠੈ ਮਖੁ ਮੁਆ ਕਿਉ ਲਏ ਓਡਾਰੀ ॥
10ਹਸਤੀ ਗਰਤਿ ਪਇਆ ਕਿਉ ਤਰੀਐ ਤਾਰੀ ॥
11ਤਰਣੁ ਦੁਹੇਲਾ ਭਇਆ ਖਿਨ ਮਹਿ ਖਸਮੁ ਚਿਤਿ ਨ ਆਇਓ ॥
12ਦੂਖਾ ਸਜਾਈ ਗਣਤ ਨਾਹੀ ਕੀਆ ਅਪਣਾ ਪਾਇਓ ॥
13ਗੁਝਾ ਕਮਾਣਾ ਪ੍ਰਗਟੁ ਹੋਆ ਈਤ ਉਤਹਿ ਖੁਆਰੀ ॥
14ਨਾਨਕ ਸਤਿਗੁਰ ਬਾਝੁ ਮੂਠਾ ਮਨਮੁਖੋ ਅਹੰਕਾਰੀ ॥੩॥
15ਹਰਿ ਕੇ ਦਾਸ ਜੀਵੇ ਲਗਿ ਪ੍ਰਭ ਕੀ ਚਰਣੀ ॥
16ਕੰਠਿ ਲਗਾਇ ਲੀਏ ਤਿਸੁ ਠਾਕੁਰ ਸਰਣੀ ॥
17ਬਲ ਬੁਧਿ ਗਿਆਨੁ ਧਿਆਨੁ ਅਪਣਾ ਆਪਿ ਨਾਮੁ ਜਪਾਇਆ ॥
18ਸਾਧਸੰਗਤਿ ਆਪਿ ਹੋਆ ਆਪਿ ਜਗਤੁ ਤਰਾਇਆ ॥
19ਰਾਖਿ ਲੀਏ ਰਖਣਹਾਰੈ ਸਦਾ ਨਿਰਮਲ ਕਰਣੀ ॥
20ਨਾਨਕ ਨਰਕਿ ਨ ਜਾਹਿ ਕਬਹੂੰ ਹਰਿ ਸੰਤ ਹਰਿ ਕੀ ਸਰਣੀ ॥੪॥੨॥੧੧॥
21ਆਸਾ ਮਹਲਾ ੫ ॥
22ਵੰਞੁ ਮੇਰੇ ਆਲਸਾ ਹਰਿ ਪਾਸਿ ਬੇਨੰਤੀ ॥
23ਰਾਵਉ ਸਹੁ ਆਪਨੜਾ ਪ੍ਰਭ ਸੰਗਿ ਸੋਹੰਤੀ ॥
24ਸੰਗੇ ਸੋਹੰਤੀ ਕੰਤ ਸੁਆਮੀ ਦਿਨਸੁ ਰੈਣੀ ਰਾਵੀਐ ॥
25ਸਾਸਿ ਸਾਸਿ ਚਿਤਾਰਿ ਜੀਵਾ ਪ੍ਰਭੁ ਪੇਖਿ ਹਰਿ ਗੁਣ ਗਾਵੀਐ ॥
26ਬਿਰਹਾ ਲਜਾਇਆ ਦਰਸੁ ਪਾਇਆ ਅਮਿਉ ਦ੍ਰਿਸਟਿ ਸਿੰਚੰਤੀ ॥
27ਬਿਨਵੰਤਿ ਨਾਨਕੁ ਮੇਰੀ ਇਛ ਪੁੰਨੀ ਮਿਲੇ ਜਿਸੁ ਖੋਜੰਤੀ ॥੧॥
28ਨਸਿ ਵੰਞਹੁ ਕਿਲਵਿਖਹੁ ਕਰਤਾ ਘਰਿ ਆਇਆ ॥
29ਦੂਤਹ ਦਹਨੁ ਭਇਆ ਗੋਵਿੰਦੁ ਪ੍ਰਗਟਾਇਆ ॥
30ਪ੍ਰਗਟੇ ਗੁਪਾਲ ਗੋਬਿੰਦ ਲਾਲਨ ਸਾਧਸੰਗਿ ਵਖਾਣਿਆ ॥
31ਆਚਰਜੁ ਡੀਠਾ ਅਮਿਉ ਵੂਠਾ ਗੁਰ ਪ੍ਰਸਾਦੀ ਜਾਣਿਆ ॥
32ਮਨਿ ਸਾਂਤਿ ਆਈ ਵਜੀ ਵਧਾਈ ਨਹ ਅੰਤੁ ਜਾਈ ਪਾਇਆ ॥
33ਬਿਨਵੰਤਿ ਨਾਨਕ ਸੁਖ ਸਹਜਿ ਮੇਲਾ ਪ੍ਰਭੂ ਆਪਿ ਬਣਾਇਆ ॥੨॥
34ਨਰਕ ਨ ਡੀਠੜਿਆ ਸਿਮਰਤ ਨਾਰਾਇਣ ॥
35ਜੈ ਜੈ ਧਰਮੁ ਕਰੇ ਦੂਤ ਭਏ ਪਲਾਇਣ ॥
36ਧਰਮ ਧੀਰਜ ਸਹਜ ਸੁਖੀਏ ਸਾਧਸੰਗਤਿ ਹਰਿ ਭਜੇ ॥
37ਕਰਿ ਅਨੁਗ੍ਰਹੁ ਰਾਖਿ ਲੀਨੇ ਮੋਹ ਮਮਤਾ ਸਭ ਤਜੇ ॥
38ਗਹਿ ਕੰਠਿ ਲਾਏ ਗੁਰਿ ਮਿਲਾਏ ਗੋਵਿੰਦ ਜਪਤ ਅਘਾਇਣ ॥
39ਬਿਨਵੰਤਿ ਨਾਨਕ ਸਿਮਰਿ ਸੁਆਮੀ ਸਗਲ ਆਸ ਪੁਜਾਇਣ ॥੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath